Menu

ਰਾਮਪੁਰਾ ਦੇ 25 ਪਰਿਵਾਰਾਂ ਨੇ ਗੁਰਪ੍ਰੀਤ ਮਲੂਕਾ ਦੀ ਅਗਵਾਈ ਚ ਅਕਾਲੀ ਦਲ ਦਾ ਫੜ੍ਹਿਆ ਪੱਲਾ

ਰਾਮਪੁਰਾ, 27 ਜਨਵਰੀ – ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਮੌਕੇ ਭਾਰੀ ਸਮਰਥਨ ਮਿਲਿਆ ਜਦ ਰਾਮਪੁਰਾ ਦੇ ਗਾਂਧੀਨਗਰ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਤਕਰੀਬਨ 25 ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ । ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਪੱਲਾ ਫੜਨ ਵਾਲੇ ਪਰਿਵਾਰਾਂ ਨੂੰ ਮਲੂਕਾ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ ਤੇ ਪਾਰਟੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਮਲੂਕਾ ਨੇ ਪਰਿਵਾਰਾਂ ਨੂੰ ਮਾਣ ਸਤਿਕਾਰ ਅਤੇ ਅਕਾਲੀ ਬਸਪਾ ਗੱਠਜੋਡ਼ ਦੀ ਸਰਕਾਰ ਬਣਨ ਤੇ ਗਾਂਧੀਨਗਰ ਦੇ ਵਿਕਾਸ ਦਾ ਭਰੋਸਾ ਦਿੱਤਾ। ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਰਾਮਪੁਰਾ ਸ਼ਹਿਰ ਦਾ ਚੌਤਰਫ਼ਾ ਵਿਕਾਸ ਕਰਵਾਇਆ ਗਿਆ ਸੀ । ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਯਤਨਾ ਸਦਕਾ ਰਾਮਪੁਰਾ ਵਿਖੇ ਖੋਲ੍ਹਿਆ ਗਿਆ ਵੈਟਰਨਰੀ ਹਸਪਤਾਲ ਅਤੇ ਕਾਲਜ ਨੇ ਸ਼ਹਿਰ ਦੇ ਵਿਕਾਸ ਲਈ ਨਵੇਂ ਰਸਤੇ ਖੋਲ੍ਹੇ । ਸੂਬੇ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਰਾਮਪੁਰੇ ਦੇ ਵਿਕਾਸ ਵਿੱਚ ਖੜੋਤ ਆ ਗਈ।  ਕਾਂਗਰਸ ਦੇ ਕਾਰਜਕਾਲ ਦੌਰਾਨ ਸ਼ਹਿਰ ਅਤੇ ਆਸਪਾਸ ਦੇ ਇਲਾਕੇ ਦਾ ਕੋਈ ਵਿਕਾਸ ਨਹੀਂ ਹੋਇਆ।  ਮਲੂਕਾ ਨੇ ਕਿਹਾ ਕਿ ਸੂਬੇ ਵਿਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਸ਼ਹਿਰ ਦੇ ਵਿਕਾਸ ਤੋਂ ਇਲਾਵਾ  ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵੱਡੇ ਉਪਰਾਲੇ ਕੀਤੇ ਜਾਣਗੇ । ਇਸ ਮੌਕੇ ਅਕਾਲੀ ਦਲ ਤੇ ਬਸਪਾ ਦੇ ਵਰਕਰ  ਹਾਜ਼ਰ ਸਨ ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans