Menu

ਬਠਿੰਡਾ ਦਿਹਾਤੀ ਤੋਂ ਅਕਾਲੀ ਬਸਪਾ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੇ ਭਰੇ ਨਾਮਜ਼ਦਗੀ ਪੱਤਰ

ਬਠਿੰਡਾ 29 ਜਨਵਰੀ – ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਭਰੇ । ਇਸ ਮੌਕੇ ਗੱਲਬਾਤ ਦੌਰਾਨ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹੱਕ ਵਿੱਚ ਚੱਲ ਰਹੀ ਲਹਿਰ ਅੱਗੇ ਕੋਈ ਨਹੀਂ ਟਿਕ ਸਕੇਗਾ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਮ ਤੇ ਵੋਟਾਂ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਵਿੱਚ ਉਨ੍ਹਾਂ ਨੂੰ ਵੱਡੀ ਸਫਲਤਾ ਮਿਲੇਗੀ। ਉਨ੍ਹਾਂ ਦੋਸ਼ ਲਾਏ ਕਿ ਕਾਂਗਰਸ ਸਰਕਾਰ ਨੇ ਪੰਜ ਸਾਲ ਬਰਬਾਦ ਕਰ ਕੇ ਰੱਖ ਦਿੱਤੇ ਕਿਸੇ ਵੀ ਵਰਗ ਨੂੰ ਕੋਈ ਰਾਹਤ ਨਹੀਂ ਦਿੱਤੀ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਨ੍ਹਾਂ ਕੋਲ ਅੱਜ ਆਪਣੇ ਵਰਕਰ ਨਹੀਂ ਬਲਕਿ ਦੂਜੀਆਂ ਪਾਰਟੀਆਂ ਵਿੱਚੋਂ ਕੱਢੇ ਹੋਏ ਲੀਡਰਾਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ ਜੋ ਲੋਕਾਂ ਨਾਲ ਠੱਗੀਆਂ ਮਾਰਨ ਦੇ ਦੋਸ਼ਾਂ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਪ ਦੀਆਂ ਕਾਰਗੁਜ਼ਾਰੀਆਂ ਤੋਂ ਲੋਕ ਭਲੀ ਭਾਂਤ ਜਾਣੂ ਹਨ ਤੇ ਮੂੰਹ ਨਹੀਂ ਲਾਉਣਗੇ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਤੇ ਜਤਾਈ ਉਮੀਦ ਤੇ ਪੂਰਾ ਪਹਿਰਾ ਦਿੱਤਾ ਜਾਵੇਗਾ ਤੇ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਆਗੂ ਪੰਚ ਸਰਪੰਚ ਅਤੇ ਵਰਕਰ ਹਾਜ਼ਰ ਸਨ ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans