Menu

ਜਸਵੀਰ ਸਿੰਘ ਗੜ੍ਹੀ ਨੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਉਪਰੰਤ ਨਾਮਜ਼ਦਗੀ ਪੱਤਰ ਦਾਖਲ ਕੀਤਾ

ਫਗਵਾੜਾ ਨੂੰ ਜ਼ਿਲ੍ਹਾ ਬਣਾਇਆ ਜਾਵੇਗਾ -ਗੜ੍ਹੀ
ਨਫ਼ਰਤ ਦੀ ਜੰਗ ਖਤਮ ਕਰਕੇ ਸ਼ਹਿਰ ਵਿਚ ਭਾਈਚਾਰਿਕ ਸਾਂਝ ਸਥਾਪਿਤ ਕਰਨ ਮੁੱਖ ਨਿਸ਼ਾਨਾ – ਗੜ੍ਹੀ

ਫਗਵਾੜਾ, 29 ਜਨਵਰੀ – ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਬਸਪਾ ਅਕਾਲੀ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਸ਼ਨੀਵਾਰ ਨੂੰ ਧਾਰਮਿਕ ਸਥਾਨਾਂ ‘ਤੇ ਗੁਰੂਆਂ ਅਤੇ ਮਹਾਪੁਰਸ਼ਾਂ ਦਾ ਆਸ਼ੀਰਵਾਦ ਲੈਂਦਿਆਂ ਫਗਵਾੜਾ ਰਿਟਰਨਿੰਗ ਅਫਸਰ ਕੁਲਪ੍ਰੀਤ ਸਿੰਘ ਜੀ ਦੇ ਸਾਹਮਣੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਓਹਨਾ ਨਾਲ ਸ਼ਿਰੋਮਣੀ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸਰਵਣ ਸਿੰਘ ਕੁਲਾਰ ਜੀ ਹਾਜ਼ਿਰ ਸਨ।  ਇਸ ਤੋਂ ਪਹਿਲਾਂ ਸ਼ਿਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ, ਛੇਵੀਂ ਪਾਤਸ਼ਾਹੀ ਚਰਨ ਛੋਹ ਪ੍ਰਾਪਤ ਧਰਤੀ ਗੁਰੂਦਵਾਰਾ ਸੁਖਚੈਨਆਨਾ ਸਾਹਿਬ, ਅੰਬੇਡਕਰ ਪਾਰਕ ਹਰਿਗੋਬਿੰਦਨਗਰ, ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਿਰ, ਭਗਵਾਨ ਵਾਲਮੀਕਿ ਮੰਦਿਰ  ਸੁਭਾਸ਼ ਨਗਰ, ਪ੍ਰਾਚੀਨ ਬਾਬਾ ਮੋਨੀ ਮੰਦਿਰ ਪੁਰਾਣੀ ਦਾਣਾ ਮੰਡੀ ਵਿਖੇ ਨਤਮਸਤਕ ਹੋਏ।
ਪ੍ਰੈਸ ਨਾਲ ਗੱਲਬਾਤ ਕਰਦਿਆ ਉਨ੍ਹਾਂ ਦੱਸਿਆ ਕਿ ਫਗਵਾੜਾ ਨੂੰ ਜ਼ਿਲ੍ਹਾ ਬਣਾਉਣਾ ਅਤੇ ਅਜੋਕੇ ਸਮੇਂ ਦੀ ਮੰਗ ਹੈ ਕਿ ਸਾਰੀਆਂ ਜਾਤੀਆਂ ਵਿੱਚ ਭਾਈਚਾਰਕ ਸਾਂਝ ਪੈਦਾ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਰਹਿ ਚੁੱਕੇ ਆਗੂਆਂ ਅਤੇ ਅਧਿਕਾਰੀਆਂ ਨੇ ਫਗਵਾੜਾ ਨੂੰ ਪ੍ਰਸ਼ਾਸ਼ਨਿਕ ਟਾਪੂ ਬਣਾ ਦਿੱਤਾ ਹੈ। ਲੋਕਾਂ ਨੂੰ ਆਪਣਾ ਹਰ ਛੋਟਾ-ਵੱਡਾ ਕੰਮ ਕਰਵਾਉਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇੱਕ ਅੰਦਾਜ਼ੇ ਅਨੁਸਾਰ ਫਗਵਾੜਾ ਦੇ ਸਥਾਨਕ ਲੋਕ 40 ਹਜ਼ਾਰ ਦੇ ਕਰੀਬ ਪਰਿਵਾਰ ਕੰਮ ਕਰਵਾਉਣ ਲਈ ਜ਼ਿਲ੍ਹਾ ਕਪੂਰਥਲਾ ਜਾਂਦੇ ਹਨ। ਜਿਸ ‘ਤੇ ਕਰੀਬ 24 ਕਰੋੜ ਰੁਪਏ ਸਾਲਾਨਾ ਕਿਰਾਇਆ ਖਰਚ ਅਤੇ ਪੰਜ ਸਾਲਾਂ ਵਿੱਚ ਇਹ ਰਕਮ ਕਰੀਬ 125 ਕਰੋੜ ਰੁਪਏ ਸਾਲਾਨਾ ਕਿਰਾਇਆ ਭਾੜਾ ਬਣਦੀ ਹੈ। ਗੜ੍ਹੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਸਭ ਤੋਂ ਪਹਿਲਾਂ ਫਗਵਾੜਾ ਨੂੰ ਜ਼ਿਲ੍ਹਾ ਬਣਾਇਆ ਜਾਵੇਗਾ, ਜਿਸ ਨਾਲ ਲੋਕ ਕਿਰਾਏ ਦੇ ਰੂਪ ‘ਚ ਰਾਸ਼ੀ ਖਰਚ ਕਰ ਰਹੇ ਹਨ ਇਹ ਰਕਮ ਸਿਹਤ ਸੇਵਾਵਾਂ, ਰੁਜ਼ਗਾਰ ਵਰਗੇ ਲੋਕਾਂ ਦੀ ਭਲਾਈ ‘ਤੇ ਖਰਚ ਕੀਤੀ ਜਾਵੇਗੀ। ਦੂਜੇ ਪਾਸੇ ਕਾਂਗਰਸ, ਭਾਜਪਾ ਵਰਗੀਆਂ ਹੋਰ ਰਾਜਨੀਤਿਕ ਪਾਰਟੀਆਂ  ਦੇ ਚੁਣੇ ਹੋਏ ਨੁਮਾਇੰਦਿਆਂ ਨੇ ਲੋਕਾਂ ਵਿੱਚ ਭਾਈਚਾਰਕ ਸਾਂਝ ਪੈਦਾ ਕਰਨ ਵੱਲ ਮੂੰਹ ਨਹੀਂ ਕੀਤਾ, ਸਗੋਂ ਨਫ਼ਰਤ ਅਤੇ ਜਾਤੀਵਾਦ ਨੂੰ ਵਧਾਉਣ ਦੀ ਹੀ ਰਾਜਨੀਤੀ ਕੀਤੀ। ਜੇਕਰ ਬਸਪਾ-ਅਕਾਲੀ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਸਭ ਜਾਤੀ ਵਰਗਾਂ ਨੂੰ ਇਕਜੁੱਟ ਕਰਕੇ ਆਪਸੀ ਭਾਈਚਾਰਾ ਕਾਇਮ ਕੀਤਾ ਜਾਵੇਗਾ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39825 posts
  • 0 comments
  • 0 fans