Menu

ਚੋਣ ਕਮਿਸ਼ਨ ਵੱਲੋਂ ਰੈਲੀਆਂ ਤੇ ਰੋਡ ਸ਼ੋਅ ‘ਤੇ 11 ਫਰਵਰੀ ਤਕ ਰੋਕ

ਨਵੀਂ ਦਿੱਲੀ, 31 ਜਨਵਰੀ – ਕੇਂਦਰੀ ਚੋਣ ਕਮਿਸ਼ਨ ਦੀ ਸੋਮਵਾਰ ਨੂੰ ਹੋਈ ਬੈਠਕ ‘ਚ ਇਹ ਅਹਿਮ ਫੈਸਲਾ ਲਿਆ ਗਿਆ। ਕਮਿਸ਼ਨ ਨੇ ਚੋਣ ਰੈਲੀਆਂ ‘ਤੇ ਪਾਬੰਦੀ 11 ਫਰਵਰੀ ਤਕ ਵਧਾ ਦਿੱਤੀ ਹੈ। ਚੋਣ ਕਮਿਸ਼ਨ ਨੇ 1000 ਲੋਕਾਂ ਨਾਲ ਅੰਦਰੂਨੀ ਮੀਟਿੰਗਾਂ ਦੀ ਇਜਾਜ਼ਤ ਸਮੇਤ 20 ਲੋਕਾਂ ਦੇ ਡੋਰ ਟੂ ਡੋਰ ਪ੍ਰਚਾਰ ‘ਚ ਸ਼ਾਮਲ ਹੋਣ ਸਬੰਧੀ ਦਿਸ਼ਾ-ਨਿਰੇਦਸ਼ ਜਾਰੀ ਕੀਤੇ ਹਨ।

22 ਜਨਵਰੀ ਨੂੰ ਚੋਣ ਕਮਿਸ਼ਨ ਨੇ ਪੰਜ ਚੋਣ ਰਾਜਾਂ ‘ਚ ਰੈਲੀਆਂ ਰੋਡ ਸ਼ੋਅ ‘ਤੇ ਪਾਬੰਦੀ 31 ਜਨਵਰੀ ਤਕ ਵਧਾ ਦਿੱਤੀ ਸੀ। ਹਾਲਾਂਕਿ, ਘਰ-ਘਰ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਚੋਣ ਕਮਿਸ਼ਨ ਸੋਮਵਾਰ ਨੂੰ ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਮਨੀਪੁਰ ਤੇ ਪੰਜਾਬ ਵਿੱਚ ਕੋਵਿਡ-19 ਦੀ ਸਥਿਤੀ ਅਤੇ ਕੋਰੋਨਾ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲਵੇਗਾ। ਕਮਿਸ਼ਨ ਇਸ ਬਾਰੇ ਕੇਂਦਰੀ ਸਿਹਤ ਸਕੱਤਰ, ਮੁੱਖ ਸਕੱਤਰਾਂ ਤੇ ਪੰਜ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਸਮੇਤ ਹੋਰਨਾਂ ਨਾਲ ਵੀ ਚਰਚਾ ਕਰੇਗਾ। ਦੇਸ਼ ਵਿੱਚ ਕੋਵਿਡ-19 ਦੀ ਸਥਿਤੀ ਵਿੱਚ ਸੁਧਾਰ ਦੇ ਬਾਵਜੂਦ ਪਾਬੰਦੀਆਂ ਵਿੱਚ ਕੁਝ ਢਿੱਲ ਦਿੱਤੇ ਜਾਣ ਦੀ ਸੰਭਾਵਨਾ ਹੈ।

ਕਮਿਸ਼ਨ ਨੇ ਇਸ ਤੋਂ ਪਹਿਲਾਂ ਸਿਆਸੀ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ 10 ਫਰਵਰੀ ਨੂੰ ਹੋਣ ਵਾਲੇ ਪਹਿਲੇ ਪੜਾਅ ਅਤੇ 14 ਫਰਵਰੀ ਨੂੰ ਹੋਣ ਵਾਲੀ ਦੂਜੇ ਪੜਾਅ ਦੀ ਵੋਟਿੰਗ ਲਈ 28 ਜਨਵਰੀ ਤੋਂ ਵੱਧ ਤੋਂ ਵੱਧ 500 ਲੋਕਾਂ ਦੀ ਲਿਮਟ ਨਾਲ ਜਨਤਕ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਸੀ। ਇਸ ਸਬੰਧੀ 1 ਫਰਵਰੀ ਤੋਂ ਜਨਤਕ ਮੀਟਿੰਗ ਕਰਨ ਲਈ ਇਜਾਜ਼ਤ ਦਿੱਤੀ ਗਈ ਸੀ। ਇਸ ਤੋਂ ਇਲਾਵਾ, ਕੋਵਿਡ-19 ਪਾਬੰਦੀਆਂ ਦੇ ਨਾਲ ਖੁੱਲ੍ਹੀਆਂ ਥਾਵਾਂ ‘ਤੇ ਪ੍ਰਚਾਰ ਲਈ ਵੀਡੀਓ ਵੈਨਾਂ ਦੀ ਵੀ ਇਜਾਜ਼ਤ ਦਿੱਤੀ ਗਈ ਸੀ।

ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਨੀਪੁਰ ਤੇ ਗੋਆ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ 10 ਫਰਵਰੀ ਤੋਂ 7 ਮਾਰਚ ਦਰਮਿਆਨ ਹੋਵੇਗੀ। ਪੰਜ ਰਾਜਾਂ ਵਿੱਚ ਚੋਣਾਂ 7 ਪੜਾਵਾਂ ਵਿੱਚ ਮੁਕੰਮਲ ਹੋਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39875 posts
  • 0 comments
  • 0 fans