Menu

ਫੂਲ ਤੋਂ  50 ਪਰਿਵਾਰ ਅਕਾਲੀ ਦਲ ‘ਚ ਸ਼ਾਮਲ 

ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ – ਗੁਰਪ੍ਰੀਤ ਸਿੰਘ ਮਲੂਕਾ

ਰਾਮਪੁਰਾ, 31 ਜਨਵਰੀ – ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ  ਸਿਕੰਦਰ ਸਿੰਘ ਮਲੂਕਾ ਦੀ ਚੋਣ ਮੁਹਿੰਮ ਨੂੰ ਉਸ ਮੌਕੇ ਭਰਵਾਂ ਹੁੰਗਾਰਾ ਮਿਲਿਆ ਜਦ  ਫੂਲ ਟਾਊਨ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ 50 ਪਰਿਵਾਰਾਂ ਵੱਲੋਂ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ  ਕਰ ਦਿੱਤਾ। ਪਾਰਟੀ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ  ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਵਾਲੇ 50 ਪਰਿਵਾਰਾਂ ਨੂੰ ਮਲੂਕਾ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ । ਮਲੂਕਾ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਵਿੱਚ ਅਕਾਲੀ ਭਾਜਪਾ ਗੱਠਜੋੜ ਦੇ ਹੱਕ ਵਿੱਚ ਹਨ੍ਹੇਰੀ ਚੱਲ ਰਹੀ ਹੈ,  ਲੋਕਾਂ ਵੱਲੋਂ ਮਿਲ ਰਹੇ ਸਮਰਥਨ ਤੋਂ ਚੋਣ ਨਤੀਜੇ ਸਪੱਸ਼ਟ ਤੌਰ ਤੇ ਅਕਾਲੀ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਹੱਕ ਵਿੱਚ ਨਜ਼ਰ ਆ ਰਹੇ ਹਨ । ਮਲੂਕਾ ਨੇ ਗੁਰਸੇਵਕ ਸਿੰਘ ਧਾਲੀਵਾਲ ਤੇ ਗੁਰਵਿੰਦਰ ਸਿੰਘ ਸਿੱਧੂ, ਭਰਪੂਰ ਢਿੱਲੋਂ, ਹਰਬੰਸ ਸੋਈ, ਗੁਰਚਰਨ ਚਰਨਾ, ਸੁਰਿੰਦਰ ਧਾਲੀਵਾਲ, ਭੀਮ ਸ਼ਰਮਾ, ਲਾਲਚੰਦ, ਬਲਕਰਨ, ਅਵਤਾਰ ਸਿੱਧੂ, ਪ੍ਰੀਤਮ ਸ਼ਰਮਾ, ਹਰਮੀਤ ਸੰਧੂ, ਵਿੱਕੀ ਕਰਕਰਾ,  ਖ਼ੁਸ਼ੀ ਮਾਣ, ਕਾਲਾ ਸ਼ਰਮਾ, ਜਗਸੀਰ, ਅਲੀ, ਸ਼ਿਵ ਦੱਤ, ਪ੍ਰੀਤ ਮੁੱਖ ਬੁਲਾਰਾ ਮਨਵੀਰ ਗੋਸਾ, ਗੁਰਦੀਪ ਸਿੰਘ ,  ਗੁਰਮੀਤ ਸਿੰਘ ਸਮੇਤ ਸਮੁੱਚੀ ਜਥੇਬੰਦੀ ਦਾ ਅਕਾਲੀ ਦਲ ਦੀ ਵਿਚਾਰਧਾਰਾ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਧੰਨਵਾਦ ਕੀਤਾ ।

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ ,ਨਿਆਂਇਕ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਮਾਮਲੇ ‘ਚ ਦੋਸ਼ ਆਇਦ ਨਾ ਕਰਨ ਦੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

ਤਰਸੇਮ ਸਿੰਘ ਦੇ ਕਤਲ ਕੇਸ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39903 posts
  • 0 comments
  • 0 fans