ਨਵੀਂ ਦਿੱਲੀ, 7 ਮਾਰਚ – ਰਾਜ ਸਭਾ ਦੀਆਂ 13 ਸੀਟਾਂ ਲਈ 31 ਮਾਰਚ ਨੂੰ ਦੋ-ਸਾਲਾ ਚੋਣਾਂ ਹੋਣੀਆਂ ਹਨ । ਇਹ ਸੀਟਾਂ ਛੇ ਰਾਜਾਂ ਵਿਚ ਫੈਲੀਆਂ ਹੋਈਆਂ ਹਨ। ਪੰਜਾਬ ਵਿਚ ਪੰਜ, ਕੇਰਲ ਵਿਚ ਤਿੰਨ, ਆਸਾਮ ਵਿਚ ਦੋ ਅਤੇ ਹਿਮਾਚਲ ਪ੍ਰਦੇਸ਼, ਤ੍ਰਿਪੁਰਾ ਅਤੇ ਨਾਗਾਲੈਂਡ ਵਿਚ ਇੱਕ-ਇੱਕ ਸੀਟਾਂ ਹਨ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਰਾਜ ਸਭਾ ਦੀਆਂ 13 ਸੀਟਾਂ ਲਈ 31 ਮਾਰਚ ਨੂੰ ਚੋਣਾਂ ਹੋਣਗੀਆਂ।
ਪੰਜਾਬ ਦੇ ਜਿਹੜੇ ਰਾਜ ਸਭਾ ਮੈਂਬਰ ਅਗਲੇ ਮਹੀਨੇ ਰਿਟਾਇਰ ਹੋ ਰਹੇ ਹਨ ਇਨ੍ਹਾਂ ਵਿਚ ਸੁਖਦੇਵ ਸਿੰਘ ਢੀਂਡਸਾ , ਨਰੇਸ਼ ਗੁਜਰਾਲ , ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਸ਼ਾਮਲ ਹਨ। ਪੰਜਾਬ ਦੀਆਂ ਕੁੱਲ 7 ਰਾਜ ਸਭਾ ਸੀਟਾਂ ਹਨ ।