Menu

ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਤੋਂ ਬਾਅਦ ਰੂਸ ਦੇ ਰਾਸ਼ਟਰਪਤੀ ਨਾਲ ਵੀ ਕੀਤੀ ਗੱਲਬਾਤ

ਨਵੀ ਦਿੱਲੀ, 7 ਮਾਰਚ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਹੈ। ਦੋਵਾਂ ਨੇਤਾਵਾਂ ਵਿਚਾਲੇ ਕਰੀਬ 50 ਮਿੰਟ ਤੱਕ ਗੱਲਬਾਤ ਚੱਲੀ। ਉਨ੍ਹਾਂ ਯੂਕਰੇਨ ਵਿੱਚ ਉਭਰ ਰਹੇ ਹਾਲਾਤਾਂ ਬਾਰੇ ਚਰਚਾ ਕੀਤੀ।

ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਯੂਕਰੇਨੀ ਅਤੇ ਰੂਸੀ ਟੀਮਾਂ ਵਿਚਾਲੇ ਗੱਲਬਾਤ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਇਹ ਜਾਣਕਾਰੀ ਭਾਰਤ ਸਰਕਾਰ ਦੇ ਸੂਤਰਾਂ ਨੇ ਦਿੱਤੀ ਹੈ।ਇਸ ਤੋਂ ਪਹਿਲਾਂ ਮੋਦੀ ਨੂੰ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਗੱਲਬਾਤ ਕੀਤੀ ਅਤੇ ਪੂਰਬੀ ਸ਼ਹਿਰ ਸੂਮੀ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਵਿੱਚ ਉਨ੍ਹਾਂ ਤੋਂ ਮਦਦ ਦੀ ਅਪੀਲ ਕੀਤੀ। ਇਹ ਗੱਲਬਾਤ ਲਗਪਗ 35 ਮਿੰਟ ਚੱਲੀ, ਜਿਸ ਵਿੱਚ ਦੋਨਾਂ ਆਗੂਆਂ ਨੇ ਪੂਰਬੀ ਯੂਰਪੀ ਮੁਲਕ ਯੂਕਰੇਨ ਦੇ ਮੌਜੂਦਾ ਹਾਲਾਤ ’ਤੇ ਚਰਚਾ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

ਸੂਮੀ ਵਿੱਚ ਹਾਲੇ ਵੀ 700 ਦੇ ਕਰੀਬ ਭਾਰਤੀ ਵਿਦਿਆਰਥੀ ਫਸੇ ਹੋਏ ਹਨ। ਪ੍ਰਧਾਨ ਮੰਤਰੀ ਨੇ ਯੂਕਰੇਨ ਸਰਕਾਰ ਵੱਲੋਂ ਕੀਤੀ ਜਾ ਰਹੀ ਮਦਦ ਲਈ ਜ਼ੇਲੇਂਸਕੀ ਦਾ ਧੰਨਵਾਦ ਕੀਤਾ ਤੇ ਮਦਦ ਜਾਰੀ ਰੱਖਣ ਦੀ ਅਪੀਲ ਕੀਤੀ। ਮੋਦੀ ਦੀ ਪੂਤਿਨ ਅਤੇ ਜ਼ੇਲੇਂਸਕੀ ਵਿਚਾਲੇ ਗੱਲਬਾਤ ਅਜਿਹੇ ਸਮੇਂ ਵਿੱਚ ਹੋ ਰਹੀ ਹੈ, ਜਦੋਂ ਰੂਸ ਦੇ ਹਮਲੇ ਵਿੱਚ ਬੁਰੀ ਤਰ੍ਹਾਂ ਪ੍ਰਭਾਵਿਤ ਯੂਰਪੀ ਮੁਲਕ ਯੂਕਰੇਨ ਤੋਂ ਵਿਦਿਆਰਥੀਆਂ ਸਮੇਤ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਭਾਰਤ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।

 

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans