Menu

ਚੋਣ ਕਮਿਸ਼ਨ ਨੇ ਨਤੀਜਿਆਂ ਤੋਂ ਬਾਅਦ ਜੇਤੂ ਜਲੂਸ ਕੱਢਣ ‘ਤੇ ਲਗਾਈ ਪਾਬੰਦੀ

ਜਲੰਧਰ, 9 ਮਾਰਚ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਭਾਰਤ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦੇ ਜੇਤੂ ਜਲੂਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਲਈ ਚੋਣਾਂ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਵਿੱਚ ਗਿਣਤੀ ਦੌਰਾਨ ਜਾਂ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦਾ ਜੇਤੂ ਜਲੂਸ ਕੱਢਣ ‘ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਸਰਟੀਫਿਕੇਟ ਪ੍ਰਾਪਤ ਕਰਨ ਸਮੇਂ ਜੇਤੂ ਉਮੀਦਵਾਰਾਂ ਦੇ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ। ਚੋਣ ਸਰਟੀਫਿਕੇਟ ਜਾਰੀ ਕਰਨ ਦੌਰਾਨ ਉਮੀਦਵਾਰ ਜਾਂ ਉਸ ਦੇ ਅਧਿਕਾਰਤ ਨੁਮਾਇੰਦੇ ਦੇ ਨਾਲ ਸਿਰਫ਼ ਦੋ ਵਿਅਕਤੀ ਹੀ ਜਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ 9 ਰਿਟਰਨਿੰਗ ਅਫ਼ਸਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ‘ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਇਸ ਸਾਲ ਹਰੇਕ ਵਿਧਾਨ ਸਭਾ ਹਲਕੇ ਲਈ ਦੋ ਗਿਣਤੀ ਹਾਲ ਬਣਾਏ ਗਏ ਹਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans