Menu

ਬਨਵਾਲਾ ਹਨੂਵੰਤਾਂ ਸੂਕਲ ਵਿਚ ਵਿਦਿਆਰਥੀਆਂ ਨੇ ਕੋਵਿਡ ਟੀਕਾਕਰਨ ਮੁਹਿੰਮ ਵਿੱਚ ਦੂਜੀ ਖੁਰਾਕ ਦਾ ਟੀਚਾ ਕੀਤਾ ਪੂਰਾ

ਫਾਜ਼ਿਲਕਾ 9 ਮਾਰਚ (ਰਿਤਿਸ਼) – ਫਾਜ਼ਿਲਕਾ ਬਨਵਾਲਾ ਹਨੂਵੰਤਾ ਹਾਈ ਸਕੂਲ `ਚ ਬੁੱਧਵਾਰ ਨੂੰ ਕੋਵਿਡ ਟੀਕਾਕਰਨ ਦੀ ਦੂਜੀ ਡੋਜ਼ ਪੂਰੀ ਕਰਕੇ ਸਮੂਹ ਵਿਦਿਆਰਥੀਆਂ ਨੇ ਲੋਕਾਂ ਨੂੰ ਸੰਦੇਸ਼ ਦਿੱਤਾ ਹੇ ਕਿ ਬਜ਼ੁਰਗਾਂ ਨੂੰ ਦੂਜੀ ਡੋਜ਼ ਦੇਣੀ ਬਾਕੀ ਹੈ ਪਰ ਬੱਚਿਆਂ ਨੇ ਆਪਣੀ ਦੂਜੀ ਡੋਜ਼ ਲਗਵਾਂ ਕੇ ਡਿਊਟੀ ਪੂਰੀ ਕਰ ਦਿੱਤੀ ਹੈ। ਸਕੂਲ ਦੇ ਪ੍ਰਿੰਸੀਪਲ ਦਿਨੇਸ਼ ਸ਼ਰਮਾ ਨੇ ਦੱਸਿਆ ਕਿ ਨੌਵੀ ਅਤੇ ਦਸਵੀਂ ਜਮਾਤ ਦੇ ਬੱਚਿਆਂ ਨੂੰ ਸਿਰਫ ਇੱਕ ਵਾਰ ਦੱਸਿਆ ਗਿਆ ਹੈ ਕਿ 17 ਸਾਲ ਤੱਕ ਦੇ ਬੱਚਿਆਂ ਦੀ ਵੈਕਸੀਨ ਆ ਗਈ ਹੈ ਅਤੇ ਬੱਚਿਆਂ ਨੇ ਕੋਵਿਡ ਦੌਰਾਨ ਜਿਸ ਤਰ੍ਹਾਂ ਦੀ ਪਰੇਸ਼ਾਨੀ ਵੇਖਣ ਨੂੰ ਮਿਲੀ ਹੈ ਅਤੇ ਟੀਕਾਕਰਨ ਤੋਂ ਬਾਅਦ ਜਿਸ ਤਰ੍ਹਾਂ ਦੇ ਕੋਵਿਡ ਕੇਸ ਵਿੱਚ ਕਮੀ ਵੇਖਣ ਨੂੰ ਆਈ ਹੈ। ਬੱਚਿਆਂ ਨੇ ਸਮਝ ਲਿਆ ਹੈ ਕਿ ਟੀਕਾ ਹੀ ਬਿਮਾਰੀ ਦਾ ਇੱਕੋ ਇੱਕ ਇਲਾਜ ਹੈ। ਟੀਕਾਕਰਨ ਟੀਮ ਵਿਚ ਸਿਹਤ ਕਰਮਚਾਰੀ ਪਰਦੀਪ ਕੁਮਾਰ, ਗੀਤਾ ਰਾਣੀ, ਆਸ਼ਾ ਵਰਕਰ ਪੁਸ਼ਪਾ ਰਾਣੀ ਅਤੇ ਸ਼ੁਮਨ ਰਾਣੀ ਦਾ ਵਿਸ਼ੇਸ਼ ਧੰਨਵਾਦ ਕੀਤਾ।
ਬਲਾਕ ਮਾਸ ਮੀਡੀਆ ਇੰਚਾਰਜ ਦਿਵੇਸ਼ ਕੁਮਾਰ ਨੇ ਦੱਸਿਆ ਕਿ ਪਿੰਡਾਂ ਦੇ ਬਹੁਤ ਸਾਰੇ ਲੋਕਾਂ ਨੂੰ ਦੂਜੀ ਡੋਜ਼ ਨਹੀਂ ਮਿਲੀ ਹੈ, ਜਦਕਿ ਉਨ੍ਹਾਂ ਦੇ ਟੀਕਾਕਰਨ ਦਾ ਸਮਾਂ ਵੀ ਪੂਰਾ ਹੋ ਚੁੱਕਾ ਹੈ। ਸਿਹਤ ਵਿਭਾਗ ਦੀ ਤਰਫੋ ਖਾਸ ਕਰਕੇ ਪਿੰਡਾਂ ਵਿੱਚ ਕੋਵਿਡ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿਚ ਦੂਸਰਾ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans