ਦੂਜੇ ਰਾਊਂਡ ਦੀ ਸਮਾਪਤੀ ਤੋਂ ਬਾਅਦ ਵਿਧਾਨ ਸਭਾ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 3461 ਵੋਟਾਂ ਦੇ ਫ਼ਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਤੋਂ ਪਿੱਛੇ ਚੱਲ ਰਹੇ ਹਨ। ਦੂਸਰੇ ਰਾਊਂਡ ‘ਚ ਆਮ ਆਦਮੀ ਪਾਰਟੀ ਦੇ ਲਾਭ ਸਿੰਘ ਉੱਗੋਕੇ ਨੂੰ 8921, ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੂੰ 5460 ਅਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ 2786 ਵੋਟਾਂ ਮਿਲੀਆਂ ਹਨ।