Menu

ਫਾਜ਼ਿਲਕਾ: ਵਿਦਿਆਰਥੀਆਂ ਅੰਦਰ ਮੁੱਢਲੀਆਂ ਕੁਸ਼ਲਤਾਵਾਂ ਵਿਚ ਨਿਪੁੰਨਤਾ ਲਿਆਉਣ ਲਈ ਜ਼ਿਲ੍ਹਾ ਸਟੇਅਰਿੰਗ ਕਮੇਟੀ ਦੀ ਹੋਈ ਮੀਟਿੰਗ

 ਫਾਜ਼ਿਲਕਾ, 15 ਮਾਰਚ (ਰਿਤਿਸ਼) – ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ `ਤਹਿਤ ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ) ਡਾ. ਸੁਖਵੀਰ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਸਟੇਅਰਿੰਗ ਕਮੇਟੀ ਦੀ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਿਪੁੰਨ ਭਾਰਤ ਮਿਸ਼ਨ ਤਹਿਤ ਪ੍ਰੀ-ਪ੍ਰਾਇਮਰੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਅੰਦਰ ਮੁੱਢਲੀਆਂ ਕੁਸ਼ਲਤਾਵਾਂ ਵਿਚ ਨਿੁਪੰਨਤਾ ਲਿਆਉਣੀ ਹੈ।
ਜ਼ਿਲ੍ਹਾ ਸਿਖਿਆ ਅਫਸਰ ਡਾ. ਬੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਪੁੰਨ (ਨੈਸ਼ਨਲ ਇਨਿਸ਼ਿਏਟਿਵ ਫਾਰ ਪ੍ਰੋਫੀਸੈਂਬੀ ਇਨ ਰੀਡਿੰਗ ਵਿਦ ਅੰਡਰਸਟੈਟਿੰਗ ਤੇ ਨੁਮੈਰੇਸੀ) ਮਿਸ਼ਨ ਤਹਿਤ ਮੁਢਲੀਆਂ ਕੁਸ਼ਲਤਾਵਾਂ ਦੇ ਗਿਆਨ ਤੋਂ ਵਾਂਝੇ ਬੱਚਿਆਂ ਦੀਆਂ ਬੁਨਿਆਦੀ ਕੁਸ਼ਲਤਾਵਾਂ `ਤੇ ਵਿਸ਼ੇਸ਼ ਤਵਜੋਂ ਦਿੰਦਿਆਂ ਉਨ੍ਹਾਂ ਨੂੰ ਨਿਪੁੰਨ ਬਣਾਉਣਾ ਹੈ।ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਦਾ ਮੰਤਵ ਪ੍ਰੀ-ਪ੍ਰਾਇਮਰੀ, ਜਮਾਤ-1, ਜਮਾਤ 2 ਅਤੇ ਜਮਾਤ 3 ਤੱਕ ਦੇ ਬੱਚਿਆਂ ਅੰਦਰ ਉਮਰ ਦੇ ਮੁਤਾਬਕ ਸਾਰੀਆਂ ਬੁਨਿਆਦੀ ਕੁਸ਼ਲਤਾਵਾਂ ਪੈਦਾ ਕਰਨਾ ਹੈ।
ਜ਼ਿਲ੍ਹਾ ਸਿਖਿਆ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਸਟੇਅਰਿੰਗ ਕਮੇਟੀ ਦੀ ਪਲੇਠੀ ਮੀਟਿੰਗ ਹੋਈ ਹੈ।ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਹਰੇਕ ਤਿੰਨ ਮਹੀਨਿਆਂ ਬਾਅਦ ਹੋਵੇਗੀ ਜਿਸ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਸ਼ਮੂਲੀਅਤ ਕਰਦਿਆਂ ਬੱਚਿਆਂ `ਚ ਗੁਣਾਤਮਕ ਸਿਖਿਆ ਨੂੰ ਭਰਪੂਰ ਕਰਨ ਲਈ ਸਾਰਥਕ ਉਪਰਾਲੇ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਦੌਰਾਨ ਤਿੰਨ ਮਹੀਨਿਆਂ `ਚ ਕੀਤੀਆਂ ਗਈਆਂ ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਡੀ.ਈ.ਓ ਮੈਡਮ ਅੰਜੂ ਸੇਠੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਹਰਮੇਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਹਰਦੀਪ ਕੌਰ, ਮੈਡਮ ਸੀਮਾ ਡਾਈਟ ਪ੍ਰਿੰਸੀਪਲ, ਡਾ. ਅਮਿਤ ਗੁਗਲਾਨੀ, ਸਮਾਜਿਕ ਸੁਰੱਖਿਆ ਵਿਭਾਗ ਤੋਂ ਹਰਭਜਨ ਤੇ ਨਵਨੀਤ ਕੌਰ ਤੋਂ ਇਲਾਵਾ ਸਮੂਹ ਬਲਾਕ ਪ੍ਰਾਇਮਰੀ ਸਿਖਿਆ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans