Menu

ਪੋਸਟ ਮੈਟਿ੍ਕ ਸਕਾਲਰਸ਼ਿਪ ਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ: ਡਾ.ਬਲਜੀਤ ਕੌਰ

ਚੰਡੀਗੜ, 23 ਮਾਰਚ – ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਮਹਿਲਾਵਾਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਲੋੜ ‘ਤੇ ਜੋਰ ਦਿੱਤਾ।
ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟਿ੍ਰਕ ਸਕਾਲਰਸਿਪ ਅਤੇ ਸਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ ਕਿਉਂਕਿ ਲਾਭਪਾਤਰੀਆਂ ਨੂੰ ਇਸ ਦੀ ਸਖਤ ਲੋੜ ਹੈ। ਆਪਣੀਆਂ ਤਰਜੀਹਾਂ ‘ਤੇ ਜੋਰ ਦਿੰਦਿਆਂ ਉਨਾਂ ਕਿਹਾ ਕਿ ਸਿੱਖਿਆ ਲੜਕੀਆਂ ਦੇ  ਸਕਤੀਕਰਨ ਦੀ ਕੁੰਜੀ ਹੈ ਅਤੇ ਉਹ ਇਸ ਮੰਤਵ ਲਈ ਵਚਨਬੱਧ ਰਹਿਣਗੇ। ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਚੋਣ ਵਾਅਦੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਹਰ ਚੋਣ ਵਾਅਦੇ ਨੂੰ ਪੂਰੀ ਤਰਾਂ ਲਾਗੂ ਕਰੇਗੀ।
ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਾਨੂੰਨਾਂ ਨੂੰ ਲਾਗੂ ਕਰਨ ਵਿੱਚ ਕਮੀਆਂ ਦੀ ਗੱਲ ਕਰਦਿਆਂ ਡਾ. ਕੌਰ, ਜਿਨਾਂ ਨੂੰ ਰਸਾਲਿਆਂ ਵਿੱਚ ਸਮਾਜਿਕ ਮੁੱਦਿਆਂ ‘ਤੇ ਲਿਖਣ ਅਤੇ ਕਵਿਤਾਵਾਂ ਲਿਖਣ ਦਾ ਸੌਕ ਹੈ, ਨੇ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਾਨੂੰਨ ਤਾਂ ਹਨ ਪਰ ਇਨਾਂ ਨੂੰ ਲਾਗੂ ਕਰਨ ਦੀ ਸਮੱਸਿਆ ਹੈ। ਉਨਾਂ ਕਿਹਾ ਕਿ ਉਹ ਇਨਾਂ ਕਾਨੂੰਨਾਂ ਵਿਚਲੀ ਹਰ ਖਾਮੀ ਨੂੰ ਦੂਰ ਕਰਨ ਦੀ ਪੂਰੀ ਕੋਸਿਸ ਕਰਨਗੇ। ਉਨਾਂ ਅੱਗੇ ਕਿਹਾ ਕਿ ਉਹ ਲੜਕੀਆਂ ਦੀ ਸਿੱਖਿਆ ਲਈ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਯੋਜਨਾ ਉਲੀਕਣ ਦੀ ਪੂਰੀ ਕੋਸਸਿ ਕਰ ਰਹੇ ਹਨ। ਉਨਾਂ ਨੇ ਹਿੰਸਾ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਪਨਾਹ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਜਿਲੇ ਵਿੱਚ ਵਨ ਸਟਾਪ ਸਖੀ ਕੇਂਦਰਾਂ ਨੂੰ ਮਜਬੂਤ ਕਰਨ ਲਈ ਵੀ ਕਿਹਾ।
ਜਿਕਰਯੋਗ ਹੈ ਕਿ ਡਾ. ਬਲਜੀਤ ਕੌਰ ਅੱਖਾਂ ਦੇ ਸਰਜਨ ਹਨ ਅਤੇ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਲੋਟ ਵਿਧਾਨ ਸਭਾ ਹਲਕੇ ਤੋਂ ਚੁਣੇ ਗਏ। ਉਹ ਮੁਕਤਸਰ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਅੱਖਾਂ ਦੇ ਸਰਜਨ ਵਜੋਂ ਸੇਵਾਵਾਂ ਨਿਭਾ ਰਹੇ ਸਨ। 46 ਸਾਲਾ ਅੱਖਾਂ ਦੇ ਡਾਕਟਰ ਨੇ ਆਪਣੀ ਪਹਿਲੀ ਚੋਣ ਲੜਨ ਲਈ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ।
ਡਾ. ਬਲਜੀਤ ਕੌਰ ਪ੍ਰੋ. ਸਾਧੂ ਸਿੰਘ ਦੀ ਧੀ ਹੈ, ਜੋ ਕਿ 2014 ਤੋਂ 2019 ਤੱਕ ਫਰੀਦਕੋਟ ਤੋਂ ‘ਆਪ‘ ਦੇ ਸੰਸਦ ਮੈਂਬਰ ਸਨ। ਮੁਕਤਸਰ ਜਿਲੇ ਵਿੱਚ ਆਪਣੀ ਤਾਇਨਾਤੀ ਦੌਰਾਨ ਡਾ. ਬਲਜੀਤ ਕੌਰ ਆਪਣੇ ਕੰਮ ਲਈ ਇੱਕ ਜਾਣਿਆ ਪਛਾਣਿਆ ਚਿਹਰਾ ਬਣ ਗਏ ਸਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans