Menu

ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਮਿਲੇਗੀ ਹਰ ਸਿਹਤ ਸਹੂਲਤ :ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ,24 ਮਾਰਚ (ਰਿਤਿਸ਼ ਕੁੱਕੜ ) – ਵਿਸ਼ਵ ਟੀ ਬੀ ਦਿਵਸ ਦੇ ਮੌਕੇ ਤੇ ਅਜ਼ਾਦੀ ਦਾ ਅੰਮ੍ਰਿਤ ਮਹੌਤਵ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ  ਅਤੇ ਸ਼੍ਰੀਮਤੀ ਬਬੀਤਾ ਕਲੇਰ  ਆਈ ਏ ਐੱਸ ਵਿਸ਼ੇਸ਼ ਤੌਰ ਤੇ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਪਹੁੰਚੇ ਅਤੇ ਸਾਰੇ ਸਟਾਫ ਅਤੇ ਡਾਕਟਰਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਨਾਲ ਉਹਨਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਲੋੜੀਂਦੇ ਸਾਜੋ ਸਾਮਾਨ ਦੀ ਪੂਰਤੀ ਜਲਦੀ ਕਰਾਉਣ ਦਾ ਭਰੋਸਾ ਦਿਵਾਇਆ। ਸਵਨਾ ਨੇ ਅਪਣੇ ਸੰਬੋਧਨ ਵਿਚ ਕਿਹਾ ਕਿ ਟੀ ਬੀ ਰੋਗ ਦਾ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਜ਼ਰੂਰਤ ਹੈ ਲੋਕਾਂ ਨੂੰ ਜਾਗਰੂਕ ਕਰਨ ਦੀ ਅਤੇ ਅਪਣਾ ਇਲਾਜ਼ ਕਰਾਉਣ ਦੀ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਬਬੀਤਾ ਕਲੇਰ ਆਈ ਏ ਐੱਸ ਨੇ ਅਪਣੇ ਸੰਬੋਧਨ ਵਿੱਚ ਕਿਹਾ ਕਿ ਟੀ ਬੀ ਦਾ ਰੋਗ ਪੂਰੀ ਤਰ੍ਹਾਂ ਨਾਲ ਇਲਾਜ਼ ਯੋਗ ਹੈ। ਇਸ ਲਈ ਘਬਰਾਉਣ ਦੀ ਲੋੜ ਨਹੀਂ ਬਲਕਿ ਸਰਕਾਰੀ ਹਸਪਤਾਲ ਵਿਖੇ ਆ ਕੇ ਅਪਣੀ ਪੂਰੀ ਜਾਂਚ ਕਰਾਉਣੀ ਚਾਹੀਦੀ ਹੈ ਤਾਂ ਜੋ ਇਸ ਬੀਮਾਰੀ ਦਾ ਇਲਾਜ ਕੀਤਾ ਜਾ ਸਕੇ।ਇਹ ਜਾਗਰੁਕਤਾ ਪ੍ਰੋਗਰਾਮ ਸਿਵਲ ਸਰਜਨ ਫਾਜਿਲਕਾ ਡਾ ਤੇਜਵੰਤ ਸਿੰਘ ਢਿੱਲੋਂ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਗਿਆ। ਜਿਲਾ ਟੀ ਬੀ ਅਫ਼ਸਰ ਡਾ ਨੀਲੂ ਚੁੱਘ ਨੇ ਦੱਸਿਆ ਕਿ ਜੇ ਕਿਸੇ ਨੂੰ 15 ਦਿਨਾਂ ਤੋਂ ਜ਼ਿਆਦਾ ਖਾਂਸੀ ਲਗਾਤਾਰ ਆ ਰਹੀ ਹੈ ਅਤੇ ਨਾਲ ਨਾਲ ਹਲਕਾ ਹਲਕਾ ਬੁਖਾਰ ਵੀ ਰਹਿੰਦਾ ਹੈ ਅਤੇ ਬਲਗਮ ਵਿੱਚ ਖੂਨ ਆਉਂਦਾ ਹੈ, ਭੁੱਖ ਘੱਟ ਲੱਗਦੀ ਹੈ ਤੇ ਸ਼ਰੀਰ ਦੇ ਵਜ਼ਨ ਦਾ ਘੱਟ ਜਾਣਾ ਆਦਿ ਟੀ ਬੀ ਦੇ ਆਮ ਲੱਛਣ ਹਨ। ਜਿਸਨੂੰ ਵੀ ਜਾ, ਜਿਸਦੇ ਵੀ ਪਰਿਵਾਰ ਵਿੱਚ ਏਹ ਲੱਛਣ ਕਿਸੇ ਨੂੰ ਵੀ ਹੋਣ ਓਸ ਨੂੰ ਤੁਰੰਤ ਹਸਪਤਾਲ ਵਿਚ ਲਿਜਾਇਆ ਜਾਵੇ ਅਤੇ ਪੂਰੀ ਜਾਂਚ ਕਰਵਾਈ ਜਾਵੇ ਤਾਂ ਜੋ ਮਰੀਜ਼ ਦਾ ਮੁਕੰਮਲ ਇਲਾਜ ਕੀਤਾ ਜਾ ਸਕੇ। ਮਰੀਜ਼ਾਂ ਨੂੰ ਸੰਤੁਲਿਤ ਭੋਜਨ ਲਈ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਡਾ ਰੋਹਿਤ ਗੋਇਲ ਐੱਸ ਐੱਮ ਓ ਫਾਜ਼ਿਲਕਾ ਨੇ ਕਿਹਾ ਕਿ ਸਰਕਾਰੀ ਹਸਪਤਾਲ ਫਾਜ਼ਿਲਕਾ ਵਿਚ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਮੁਫਤ ਇਲਾਜ ਅਤੇ ਸ਼ਰੀਰਕ ਜਾਂਚ ਉਪਲੱਬਧ ਹੈ।ਐਮਰਜੈਂਸੀ ਸੇਵਾਵਾਂ 24 ਘੰਟੇ ਉਪਲੱਬਧ ਹਨ। ਉਹਨਾਂ ਦਾ ਸਮੂਹ ਸਟਾਫ ਤਨਦੇਹੀ ਨਾਲ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਡਾ ਸਰਬਰਿੰਦਰ ਸਿੰਘ ਏ ਸੀ ਐੱਸ ਅਤੇ ਰਾਜੇਸ਼ ਕੁਮਾਰ ਡੀ ਪੀ ਏਮ ਵੀ ਇਸ ਮੌਕੇ ਤੇ ਹਾਜ਼ਿਰ ਸਨ। ਜਿਨਾਂ ਨੇ ਟੀ ਬੀ ਪ੍ਰੋਗਰਾਮ ਵਿਚ ਵਧੀਆ ਕਾਰਗੁਜ਼ਾਰੀ ਕੀਤੀ ਉਹਨਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। ਇਸ ਮੌਕੇ ਤੇ ਜਿਲਾ ਮਾਸ ਮੀਡੀਆ ਅਫਸਰ ਅਨਿਲ ਧਾਮੂੰ ਨੇ ਕਿਹਾ ਕਿ ਕਿਸੇ ਵੀ ਬੀਮਾਰੀ ਨਾਲ ਲੜਨ ਲਈ ਜਾਗਰੁਕਤਾ ਬਹੁਤ ਵੱਡਾ ਹਥਿਆਰ ਹੈ। ਇਸ ਲਈ ਅਸੀਂ ਆਪ ਹੀ ਨਹੀਂ ਬਲਕਿ ਸਾਰੀਆਂ  ਨੂੰ ਜਾਗਰੂਕ ਕਰਨ ਲਈ ਪ੍ਰਣ ਕਰੀਏ। ਇਸ ਮੌਕੇ ਤੇ ਜਨ ਸੇਵਾ ਸੁਸਾਇਟੀ ਫਾਜ਼ਿਲਕਾ ਜੋ ਕਿ ਟੀ ਬੀ ਰੋਗ ਨੂੰ ਖ਼ਤਮ ਕਰਨ ਲਈ ਸਿਹਤ ਵਿਭਾਗ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਅਤੇ ਇਲਾਜ਼ ਲਈ ਪ੍ਰੇਰਿਤ ਕਰ ਰਹੇ ਹਨ।ਸੁਰੇਨ ਲਾਲ, ਰਤਨ ਲਾਲ, ਰਾਕੇਸ਼ ਗੁਲਬਧਰ,ਸ਼੍ਰੀਮਤੀ ਨੀਲਮ ਅਤੇ ਸ਼੍ਰੀਮਤੀ ਆਸ਼ਾ ਡੋਡਾ ਜਨ ਸੇਵਾ ਸੁਸਾਇਟੀ ਵਲੋਂ ਹਾਜ਼ਰ ਸਨ। ਆਏ ਹੋਏ ਮਹਿਮਾਨਾਂ ਨੂੰ ਸਿਹਤ ਵਿਭਾਗ ਵਲੋਂ ਮੋਮੈਂਟੋ ਦੇ ਕੇ ਸਨਮਾਨਿਤ ਵੀ ਕੀਤਾ ਗਿਆ ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans