Menu

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਫਾਜਿਲਕਾ ਜਿਲ੍ਹੇ ਦਾ ਦੌਰਾ

-ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡਿਪੂਆਂ ਦੀ ਕੀਤੀ ਚੈਕਿੰਗ
-ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਯਕੀਨੀ ਤੌਰ ਤੇ ਮਿਲੇ

ਫਾਜਿਲਕਾ, 25 ਮਾਰਚ (ਰਿਤਿਸ਼) – ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਸ਼ੁੱਕਰਵਾਰ ਨੂੰ ਫਾਜਿਲਕਾ ਜਿਲ੍ਹੇ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਸਕੂਲਾਂ ਵਿਚ ਮਿੱਡ ਡੇ ਮੀਲ, ਆਂਗਣਬਵਾੜੀ ਸੈਂਟਰਾਂ ਵਿਚ ਬੱਚਿਆਂ ਅਤੇ ਔਰਤਾਂ ਨੂੰ ਮਿਲਦੀ ਖੁਰਾਕ ਅਤੇ ਰਾਸ਼ਨ ਡਿਪੂਆਂ ਦੀ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਨਿਰਦੇਸ਼ ਜਾਰੀ ਕੀਤੇ ਅਤੇ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਸਰਕਾਰੀ ਸਕੀਮ ਦਾ ਲਾਭ ਲੋੜਵੰਦ ਵਿਅਕਤੀ ਨੂੰ ਮਿਲੇ।
ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 3 ਫਾਜਿਲਕਾ ਅਤੇ ਰਾਮਪੁਰਾ ਦੇ ਸਰਕਾਰੀ ਸਕੂਲ ਵਿਚ ਮਿੱਡ ਡੇ ਮੀਲ ਦੀ ਜਾਂਚ ਕੀਤੀ ਅਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਸਾਫ ਸੁਥਰਾ ਖਾਣਾ ਮਿਲੇ ਅਤੇ ਖਾਣਾ ਬਣਾਉਂਦੇ ਸਮੇਂ ਅਤੇ ਬੱਚਿਆਂ ਨੂੰ ਵਰਤਾਊਂਦੇ ਸਮੇਂ ਸਾਫ ਸਫਾਈ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨ੍ਹਾਂ ਨੇ ਇਸ ਮੌਕੇ ਬੱਚਿਆਂ ਦੇ ਮਾਪਿਆਂ ਨਾਲ ਵੀ ਗਲਬਾਤ ਕੀਤੀ ਅਤੇ ਲਾਕਡਾਊਨ ਦੌਰਾਨ ਮਿਲਦੇ ਰਹੇ ਰਾਸ਼ਨ ਦੀ ਜਾਣਕਾਰੀ ਹਾਸਲ ਕੀਤੀ।
ਇਸੇ ਤਰਾਂ ਉਨ੍ਹਾਂ ਨੇ ਰਾਮਪੁਰਾ ਦੇ ਆਂਗਣਵਾੜੀ ਸੈਂਟਰ ਦਾ ਦੌਰਾ ਕਰਕੇ ਇੱਥੇ ਵੀ ਬੱਚਿਆਂ ਅਤੇ ਗਰਭਵਤੀ ਅਤੇ ਦੁੱਧ ਪਿਆਉਂਦੀਆਂ ਮਾਂਵਾਂ ਨੂੰ ਮਿਲਣ ਵਾਲੀ ਖੁਰਾਕ ਦੀ ਜਾਣਕਾਰੀ ਲਈ ਅਤੇ ਕੁਝ ਪਰਿਵਾਰਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਹਰੇਕ ਸਕੂਲ, ਡਿਪੂ ਅਤੇ ਆਂਗਣਵਾੜੀ ਕੇਂਦਰ ਵਿਚ ਜਨਜਾਗਰੂਕਤਾ ਲਈ ਬੈਨਰ ਲਗਾਏ ਜਾਣ ਤਾਂ ਜ਼ੋ ਲੋਕਾਂ ਨੂੰ ਇੱਥੇ ਮਿਲਣ ਵਾਲੀ ਸਹੁਲਤ ਅਤੇ ਜ਼ੇਕਰ ਸਹੁਲਤ ਨਾ ਮਿਲ ਰਹੀ ਹੋਵੇ ਤਾਂ ਸਿ਼ਕਾਇਤ ਕਿੱਥੇ ਕਰਨੀ ਹੈ ਦੀ ਜਾਣਕਾਰੀ ਹੋਵੇ।
ਚੇਤਨ ਪ੍ਰਕਾਸ਼ ਧਾਲੀਵਾਲ ਨੇ ਰਾਮਪੁਰਾ ਦੇ ਅਤੇ ਫਾਜਿਲਕਾ ਦੇ ਇਕ ਡਿਪੂ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਇਸ ਮੌਕੇ ਸਖ਼ਤ ਹਦਾਇਤ ਕੀਤੀ ਕਿ ਡਿਪੂ ਤੋਂ ਲਾਭਪਾਤਰੀਆਂ ਨੂੰ ਕਣਕ ਤੋਲ ਕੇ ਦਿੱਤੀ ਜਾਵੇ ਅਤੇ ਹਰੇਕ ਡਿਪੂ ਤੇ ਕੰਡਾ ਲਾਜ਼ਮੀ ਤੌਰ ਤੇ ਹੋਵੇ। ਉਨ੍ਹਾਂ ਨੇ ਕਿਹਾਕਿ ਬੋਰੀ ਵਿਚ ਜ਼ੇਕਰ ਕਣਕ ਘੱਟ ਹੋਵੇ ਤਾਂ ਡਿਪੂ ਪੂਰੀ ਕਰਕੇ ਦੇਵੇ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨਾਲ ਗਲਬਾਤ ਕਰਦਿਆਂ ਉਨ੍ਹਾਂ ਨੂੰ ਵੀ ਅਪੀਲ ਕੀਤੀ ਕਿ ਉਹ ਡਿਪੂ ਤੋਂ ਰਾਸ਼ਨ ਹਮੇਸ਼ਾ ਤੋਲ ਕੇ ਲੈਣ ਅਤੇ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ।ਉਨ੍ਹਾਂ ਨੇ ਜਾਂਚ ਦੌਰਾਨ ਜਿੱਥੇ ਵੀ ਉਣਤਾਈਆਂ ਪਾਈਆਂ ਗਈਆਂ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਵੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਗਰ ਸੇਤੀਆ ਨਾਲ ਵੀ ਬੈਠਕ ਕੀਤੀ।ਇਸ ਮੌਕੇ ਡੀਐਫਐਸਓ ਵਿਕਾਸ ਬੱਤਰਾ ਨੇ ਜਾਣਕਾਰੀ ਦਿੱਤੀ ਕਿ 78 ਫੀਸਦੀ ਲਾਭਪਾਤਰੀਆਂ ਨੂੰ ਛਿਮਾਹੀ ਕਣਕ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੁੰਮਾਇੰਦੇ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਵਿਚ 50619 ਬੱਚੇ ਅਤੇ 13328 ਗਰਭਵਤੀ/ਦੁੱਧ ਪਿਆਉਂਦੀਆਂ ਮਾਂਵਾਂ ਰਜਿਸਟਰਡ ਹਨ। ਜਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਜਿਲ੍ਹੇ ਵਿਚ 712 ਸਕੂਲਾਂ ਵਿਚ ਮਿੱਡ ਡੇ ਮੀਲ ਦਿੱਤਾ ਜਾ ਰਿਹਾ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans