Menu

ਮੋਗਾ ਦੇ ਪਿੰਡ ਮਾੜੀ ਮੁਸਤਫ਼ਾ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੋਗਾ, 2 ਅਪ੍ਰੈਲ – ਜ਼ਿਲ੍ਹਾ ਮੋਗਾ ਦੇ ਪਿੰਡ ਮਾੜੀ ਮੁਸਤਫ਼ਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰਾਂ ਦੇ ਮੁਤਾਬਿਕ, ਪਿੰਡ ਮਾੜੀ ਮੁਸਤਫ਼ਾ ਵਿਖੇ ਇੱਕ ਨੌਜਵਾਨ  ਦਾ ਦੋ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਪ੍ਰਾਪਤ ਵੇਰਵਿਆਂ ਅਨੁਸਾਰ ਅੱਜ ਦੁਪਹਿਰ 1.30 ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੱਸ ਸਟੈਂਡ ’ਤੇ  ਪਿੰਡ ਮਾੜੀ ਮੁਸਤਫ਼ਾ ਦੇ  ਵਾਸੀ ਹਰਜੀਤ ਸਿੰਘ ਉਰਫ਼ ਪਿੰਟਾ (32) ਪੁੱਤਰ ਸਵਰਨ ਸਿੰਘ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ (20) ਪੁੱਤਰ ਚਮਕੌਰ ਸਿੰਘ ਗੋਲੀਆਂ ਚਲਾ ਦਿੱਤੀਆਂ। ਹਰਜੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਗੁਰਪ੍ਰੀਤ ਸਿੰਘ ਦੀ ਲੱਤ ‘ਤੇ ਗੋਲੀ ਲੱਗ ਗਈ। ਉਸ ਨੂੰ ਬਾਘਾਪੁਰਾਣਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ।

ਮੋਗਾ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿੰਟਾ ਵਿਰੁੱਧ ਫਰੀਦਕੋਟ, ਮੋਗਾ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਅਪਰਾਧਾਂ ਦੇ ਘੱਟੋ-ਘੱਟ 10 ਅਪਰਾਧਿਕ ਮਾਮਲੇ ਦਰਜ ਹਨ। ਉਹ ਪਹਿਲਾਂ ਦਵਿੰਦਰ ਬੰਬੀਹਾ ਗੈਂਗ ਨਾਲ ਜੁੜਿਆ ਹੋਇਆ ਸੀ ਅਤੇ ਲਗਭਗ ਹੁਣ ਉਹ ਪਿਛਲੇ ਛੇ ਸਾਲ ਤੋਂ ਘਰ ਹੀ ਰਹਿ ਰਿਹਾ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans