Menu

ਕਣਕ ਦੀ ਖਰੀਦ ਨੇ ਪੰਜ ਸਾਲਾਂ ਦਾ ਰਿਕਾਰਡ ਤੋੜਿਆ, ਪੰਜ ਸਾਲ ਦੇ ਉੱਚ ਪੱਧਰ ‘ਤੇ ਭੁਗਤਾਨ

ਚੰਡੀਗੜ੍ਹ, ਅਪ੍ਰੈਲ 11 – ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਣਕ ਦੀ ਆਮਦ ਵਧਣ ਦੇ ਨਾਲ, ਖਰੀਦ ਏਜੰਸੀਆਂ ਨੇ ਇਹ ਯਕੀਨੀ ਬਣਾਉਣ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ ਕਿ ਮੰਡੀ ਦੇ ਕੰਮਕਾਜ ਨੂੰ ਵਧੇਰੇ ਕੁਸ਼ਲਤਾ ਨਾਲ ਨੇਪਰੇ ਚਾੜ੍ਹਿਆ ਜਾਵੇ।

ਇਹ ਪ੍ਰਗਟਾਵਾ ਕਰਦਿਆਂ ਅੱਜ ਸਰਕਾਰੀ ਬੁਲਾਰੇ ਨੇ ਦੱਸਿਆ ਕਿ 10 ਅਪਰੈਲ ਤੱਕ ਸਰਕਾਰੀ ਏਜੰਸੀਆਂ ਵੱਲੋਂ ਕਣਕ ਦੀ ਕੁੱਲ ਖਰੀਦ ਨੇ ਪਿਛਲੇ ਪੰਜ ਸਾਲਾਂ ਵਿੱਚ ਇਸ ਮਿਤੀ ਤੱਕ ਕਣਕ ਦੀ ਖਰੀਦ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਏਜੰਸੀਆਂ ਨੇ ਹੁਣ ਤੱਕ 4.3 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਸਾਲ 2018 ਵਿੱਚ ਸਭ ਤੋਂ ਵੱਧ 38,019 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਰਾਜ ਸਰਕਾਰ ਨੇ ਹੁਣ ਤਕ ਇਹ ਯਕੀਨੀ ਬਣਾਇਆ ਹੈ ਕਿ ਐਮ ਐਸ ਪੀ ਦੀ138 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋ ਗਈ ਹੈ ਜਦੋਂਕਿ ਪਹਿਲਾਂ ਇਹ ਸਭ ਤੋਂ ਵੱਧ ਸਾਲ 2017 ਵਿੱਚ 6.5 ਕਰੋੜ ਰੁਪਏ ਸੀ।

ਇਨ੍ਹਾਂ ਰਿਕਾਰਡ ਤੋੜ ਅੰਕੜਿਆਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਪੁਖਤਾ ਤੇ ਸੁਚੱਜੇ ਪ੍ਰਬੰਧਾਂ ਦਾ ਨਤੀਜਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਮਿਹਨਤ ਦੀ ਕਮਾਈ ਦੀ ਨਿਰਵਿਘਨ ਵਿਕਰੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans