Menu

ਅਕਾਲੀ ਆਗੂਆਂ ਵੱਲੋਂ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ 

ਹਰ ਵਰਗ ਦੇ ਲੋਕਾਂ ਦੇ ਹੱਕਾਂ ਲਈ ਲੜਦੇ ਰਹੇ ਅੰਬੇਦਕਰ – ਸਿਕੰਦਰ ਸਿੰਘ ਮਲੂਕਾ

ਬਠਿੰਡਾ, 14 ਅਪ੍ਰੈਲ – ਭਾਰਤੀ ਸੰਵਿਧਾਨ ਦੇ ਰਚੇਤਾ ਤੇ ਦਲਿਤ ਸਮਾਜ  ਤੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਤੇ ਅੱਜ ਬਠਿੰਡਾ ਵਿਖੇ ਸਾਬਕਾ ਵਜ਼ੀਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ  ਅਕਾਲੀ ਆਗੂਆਂ ਵੱਲੋਂ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇ ਫੁੱਲ ਭੇਟ ਕੀਤੇ ਗਏ ।  ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਡਾ. ਅੰਬੇਦਕਰ ਆਪਣੇ ਆਪ ਵਿੱਚ ਇੱਕ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੂੰ ਆਰਥਿਕ ਸਮਾਜਿਕ ਰਾਜਨੀਤਿਕ ਤੇ ਕਾਨੂੰਨੀ ਮਾਹਿਰ ਹੋਣ ਦਾ ਮਾਣ ਹਾਸਿਲ ਹੋਇਆ । ਉਨ੍ਹਾਂ ਦੇ ਹਿੱਸੇ  ਇਹ ਮਾਣ ਕੋਈ ਸੁਖਾਲਿਆਂ ਨਹੀਂ ਬਲਕਿ ਉਨ੍ਹਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਸਦਕਾ ਹਾਸਲ ਕੀਤੀ ਕਿ ਵਿੱਦਿਆ ਕਾਰਨ ਹੀ ਸੰਭਵ ਹੋਇਆ । ਮਲੂਕਾ ਨੇ ਕਿਹਾ ਕਿ ਡਾ ਅੰਬੇਦਕਰ ਦੱਬੇ ਕੁਚਲੇ ਤੇ ਦਲਿਤ ਵਰਗ ਤੋਂ ਇਲਾਵਾ ਹਰ ਵਰਗ ਦੀ ਆਵਾਜ਼ ਉਠਾਉਂਦੇ ਰਹੇ ਸਨ । ਭਾਰਤੀ ਸੰਵਿਧਾਨ ਦਾ ਖਰੜਾ ਤਿਆਰ ਕਰਨ ਸਮੇਂ ਉਨ੍ਹਾਂ ਨੇ ਹਰ ਵਰਗ ਦੇ ਹੱਕਾਂ ਦੀ ਰਾਖੀ ਕਰਨ ਵਾਲੇ ਕਾਨੂੰਨ ਦਾ ਖਰੜਾ ਤਿਆਰ ਕੀਤਾ ਸੀ। ਮਲੂਕਾ ਨੇ ਕਿਹਾ ਕਿ ਦੇਸ਼ ਕਦੇ ਵੀ ਉਨ੍ਹਾਂ ਦੇ ਯੋਗਦਾਨ ਨੂੰ ਭੁਲਾ ਨਹੀਂ ਸਕਦਾ । ਮਲੂਕਾ ਨੇ ਇਹ ਵੀ ਦੋਸ਼ ਲਗਾਏ ਕਿ ਸਮੇਂ ਸਮੇਂ ਤੇ ਕੇਂਦਰ ਦੀਆਂ ਸਰਕਾਰਾਂ ਵੱਲੋਂ  ਭਾਰਤੀ ਸੰਵਿਧਾਨ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ । ਕੇਂਦਰ ਦੀਆਂ ਸਰਕਾਰਾਂ ਨੂੰ ਡਾ ਅੰਬੇਦਕਰ ਵੱਲੋਂ ਤਿਆਰ ਕੀਤੇ ਗਏ ਸੰਵਿਧਾਨ ਤੇ ਪਹਿਰਾ ਦੇਣਾ ਚਾਹੀਦਾ ਹੈ । ਡਾ ਭੀਮਰਾਓ ਅੰਬੇਦਕਰ ਦੇ ਯਤਨਾ ਸਦਕਾ ਹੀ ਦਲਿਤ ਵਰਗ ਤੇ ਹੋਰ ਦੱਬੇ ਕੁਚਲੇ ਲੋਕਾਂ ਨੂੰ ਸਮਾਜਿਕ ਬਰਾਬਰੀ ਦਾ ਹੱਕ ਮਿਲਿਆ ਹੈ । ਹੋਰਨਾਂ ਤੋਂ ਇਲਾਵਾ ਇਸ ਮੌਕੇ ਜਗਦੀਪ ਸਿੰਘ ਗਹਿਰੀ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ  ਮੋਹਨਜੀਤ ਪੂਰੀ  ਦਲਜੀਤ ਸਿੰਘ ਬਰਾੜ   ਸਾਬਕਾ ਕੌਂਸਲਰ ਬਲਜੀਤ ਸਿੰਘ ਬੱਲੀ  ਹਰਮਨ ਢਪਾਲੀ ਬੂਟਾ ਸਿੰਘ ਭਾਈਰੂਪਾ ਗੁਰਜੀਤ ਸਿੰਘ ਗੋਰਾ ਦਿਉਣ  ਐਡਵੋਕੇਟ ਅਮਰਜੀਤ ਭੁੱਲਰ ਸਵਰਨ ਸਿੰਘ ਅਕਲੀਆ ਨਰਦੇਵ ਸਿੰਘ ਭਾਈਰੂਪਾ ਚਰਨਜੀਤ ਸਿੰਘ ਬਰਾੜ ਸ਼ਿਕੰਦਰ ਸਿੰਘ ਹਰਰਾਏਪੁਰ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਹਾਜ਼ਰ ਸਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans