ਅੰਮ੍ਰਿਤਸਰ, 15 ਅਪ੍ਰੈਲ – ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸ਼ੁੱਕਰਵਾਰ ਨੂੰ ਸਵੇਰੇ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ । ਫਿਰ ਉਹਨਾਂ ਦੁਰਗਿਆਣਾ ਮੰਦਿਰ ਅਤੇ ਰਾਮਤੀਰਥ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਤੋਂ ਬਾਅਦ ਅੰਮ੍ਰਿਤਸਰ ਵਿਚ ਸਾਬਕਾ ਵਿਧਾਇਕਾਂ ਤੇ ਲੋਕ ਸਭਾ ਮੈਂਬਰ ਅਤੇ ਕੌਂਸਲਰਾਂ ਨਾਲ ਮੀਟਿੰਗਾਂ ਕੀਤੀ ਅਤੇ ਆਉਣ ਵਾਲੀਆਂ ਲੋਕਸਭਾ ਅਤੇ ਕੌਂਸਲਰ ਦੀਆਂ ਚੋਣਾਂ ਕਿਸ ਤਰ੍ਹਾਂ ਜਿੱਤੀਆਂ ਜਾਣ ਉਸ ਸਬੰਧੀ ਵਿਉਂਤਬੰਦੀ ਵੀ ਕੀਤੀ ਜਾ ਰਹੀ ਹੈ।
ਸਾਬਕਾ ਡਿਪਟੀ ਸੀ ਐੱਮ ਓਮ ਪ੍ਰਕਾਸ਼ ਸੋਨੀ ਦੇ ਗ੍ਰਹਿ ਵਿਖੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮੀਟਿੰਗ ਰੱਖੀ ਗਈ ਸੀ ਉਸ ਮੀਟਿੰਗ ਦਾ ਹਿੱਸਾ ਬਣੇ ਹਨ ਤੇ ਕਾਂਗਰਸ ਦੀ ਜਿੱਤ ਆਉਣ ਵਾਲੀਆਂ ਚੋਣਾਂ ਵਿਚ ਕਿਵੇਂ ਯਕੀਨੀ ਬਣਾਉਣੀ ਹੈ ਉਸ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਹੈ ।
ਡਾ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਾਂਗਰਸ ਸ਼ਹੀਦਾਂ ਦੀ ਪਾਰਟੀ ਹੈ ਅਤੇ ਹੁਣ ਪਿਛਲੀਆਂ ਸਾਰੀਆਂ ਗਲਤੀਆਂ ਉਹਨੂੰ ਨਾ ਦੁਹਰਾਇਆ ਜਾਏ ਇਸ ਲਈ ਅੱਜ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਚਾਰ ਵਟਾਂਦਰੇ ਵੀ ਕੀਤੇ ਜਾ ਰਹੇ ਹਨ।