Menu

ਅਕਾਲੀ ਦਲ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ – ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕਰਨ

ਮੁੱਖ ਮੰਤਰੀ ਦੂਹਰੇ ਅਧਿਕਾਰ ਖੇਤਰ ਕਾਰਨ ਸਮਗਲਰਾਂ ਦੇ ਖਿਲਾਫ ਕਾਰਵਾਈ ਦੇ ਰਾਹ ਵਿਚ ਪੈ ਰਹੇ ਅੜਿਕੇ ਤੋਂ ਅਮਿਤ ਸ਼ਾਹ ਨੁੰ ਜਾਣੂ ਕਰਵਾਉਣ : ਅਕਾਲੀ ਦਲ
ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਗ੍ਰਹਿ ਮੰਤਰੀ ਨੁੰ ਰਾਜਪਾਲ ਵੱਲੋਂ ਸਰਹੱਦੀ ਜ਼ਿਲਿਆਂ ਵਿਚ ਵਾਰ ਵਾਰ ਮੀਟਿੰਗਾਂ ਕਰ ਕੇ ਪੰਜਾਬ ਵਿਚ ਕਮਾਂਡ ਚੇਨ ਬਾਰੇ ਭੰਬਲਭੂਸਾ ਪੈਦਾ ਕਰਨ ਤੋਂ ਜਾਣੂ ਕਰਵਾਉਣ

ਚੰਡੀਗੜ੍ਹ, 15 ਅਪ੍ਰੈਲ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੁੰ ਅਪੀਲ ਕੀਤੀ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੁੰ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਕੀਤੇ ਵਾਧੇ ਨਾਲ ਸਰਹੱਦੀ ਪੱਟੀ ਪੰਜਾਬ ਪੁਲਿਸ ਨੁੰ ਨਸ਼ਾ ਤੇ ਹਥਿਆਰ ਸਮਗਲਰਾਂ ਖਿਲਾਫ ਕਾਰਵਾਈ ਕਰਨ ਵਿਚ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਉਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕਰਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦੋ ਨਸ਼ਾ ਤੇ ਹਥਿਆਰ ਸਮਗਲਰ ਇਸ ਲਈ ਕਾਨੂੰਨ ਤੋਂ ਬੱਚ ਗਏ ਕਿਉਂਕਿ ਫਰੀਦਕੋਟ ਜ਼ਿਲ੍ਹੇ ਵਿਚ ਬੀ ਐਸ ਐਫ ਨੇ ਇਸ ਮਾਮਲੇ ਵਿਚ ਸਹਿਯੋਗ ਨਹੀਂ ਦਿੱਤਾ ਤੇ ਇਹ ਮਾਮਲਾ ਕੇਂਦਰ ਦੀਆਂ ਅੱਖਾਂ ਖੋਹਣ ਵਾਲਾ ਬਣ ਗਿਆ ਹੈ। ਉਹਨਾਂ ਕਿਹਾ ਕਿ ਹੁਣ ਸਪਸ਼ਟ ਹੈ ਕਿ ਦੂਹਰਾ ਅਧਿਕਾਰ ਖੇਤਰ ਸਰਹੱਦੀ ਇਲਾਕਿਆਂ ਵਿਚ ਪੁਲਿਸ ਦੇ ਕੰਮ ਵਿਚ ਅੜਿਕਾ ਬਣ ਰਿਹਾ ਹੈ। ਇਸ ਤੋਂ ਪਹਿਲਾਂ ਜਦੋਂ ਬੀ ਐਸ ਐਫ ਦਾ ਅਧਿਕਾਰ ਖੇਤਰ ਸਰਹੱਦ ਤੋਂ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤਾ ਗਿਆ ਸੀ ਤਾਂ ਇਹ ਕਿਹਾ ਗਿਆ ਸੀ ਕਿ ਇਹ ਤਕਨੀਕੀ ਮਾਮਲਾ ਹੈ ਤੇ ਬੀ ਐਸ ਐਫ ਸੂਬੇ ਦੀ ਪੁਲਿਸ ਦੀ ਮਦਦਗਾਰ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਫਰੀਦਕੋਟ ਦੀ ਘਟਨਾ ਤੇ ਅਨੇਕਾਂ ਹੋਰਨਾਂ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਬੀ ਐਸ ਐਫ ਆਜ਼ਾਦਾਨਾ ਤੌਰ ’ਤੇ ਕੰਮ ਕਰਨਾ ਚਾਹੁੰਦੀ ਹੈ ਤੇ ਇਹ ਪੰਜਾਬ ਪੁਲਿਸ ਨਾਲ ਸਹਿਯੋਗ ਕਰਨ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਇਹ ਸੰਘੀ ਢਾਂਚੇ ਦੇ ਤੱਤਸਾਰ ’ਤੇ ਹੀ ਹਮਲਾ ਹੈ ਤੇ ਮੁੱਖ ਮੰਤਰੀ ਤੁਰੰਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ ਅਤੇ  ਬੇਨਤੀ ਕਰਨਾ ਚਾਹੀਦਾ ਹੈ ਕਿ ਬੀ ਐਸ ਐਫ ਦਾ ਅਧਿਕਾਰ ਖੇਤਰ ਫਿਰ ਤੋਂ 15 ਕਿਲੋਮੀਟਰ ਤੱਕ ਸੀਮਤ ਕੀਤਾ ਜਾਵੇ।
ਡਾ. ਚੀਮਾ ਨੇ ਕਿਹਾ ਕਿ ਨਾਲ ਹੀ ਮੁੱਖ ਮੰਤਰੀ ਕੇਂਦਰੀ ਗ੍ਰਹਿ ਮੰਤਰੀ ਨੂੰ ਇਹ ਬੇਨਤੀ ਕਰਨ ਕਿ ਬੀ ਐਸ ਐਫ ਵੱਲੋਂ 15 ਕਿਲੋਮੀਟਰ ਤੱਕ ਅਧਿਕਾਰ ਖੇਤਰ ਲਾਗੂ ਹੋਣ ਤੋਂ ਬਾਅਦ ਵੀ ਪੰਜਾਬ ਪੁਲਿਸ ਨਾਲ ਸਹਿਯੋਗ ਕੀਤਾ ਜਾਵੇ। ਉਹਨਾਂ ਹਿਕਾ ਕਿ ਸਮਗਲਰ ਤੇ ਨਾਰਕੋ ਅਤਿਵਾਦੀਆਂ ਨੂੰ ਦੂਹਰੇ ਅਧਿਕਾਰ ਖੇਤਰ ਕਾਰਨ ਕਾਨੂੰਨ ਦੇ ਸਿਕੰਜੇ ਤੋਂ ਬਚਣ ਦੀ ਆਗਿਆ ਨਹੀਂ ਮਿਲਣੀ ਚਾਹੀਦੀ ਭਾਵੇਂ ਇਸ ਵਾਸਤੇ ਨੇੜਲਾ ਸਹਿਯੋਗ ਕਰ ਕੇ ਪਾਕਿਸਤਾਨ ਵੱਲੋਂ ਸਰਹੱਦੀ ਇਲਾਕੇ ਵਿਚ ਗੜਬੜ ਕਰਾਉਣ ਦੇ ਯਤਨਾਂ ਨੂੰ ਅਸਫਲ ਬਣਾਉਣਾ ਪਵੇ।
ਅਕਾਲੀ ਆਗੂ ਨੇ ਮੁੱਖ ਮੰਤਰੀ ਨੁੰ ਇਹ ਵੀ ਕਿਹਾ ਕਿ ਉਹ ਗ੍ਰਹਿ ਮੰਤਰੀ ਨੂੰ ਰਾਜ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਹਾਲ ਹੀ ਵਿਚ ਸਰਹੱਦੀ ਜ਼ਿਲਿ੍ਹਆਂ ਦਾ ਦੌਰਾ ਕਰ ਕੇ ਪੰਜਾਬ ਵਿਚ ਕਮਾਂਡ ਚੇਨ ਬਾਰੇ ਭੰਬਲਭੂਸਾ ਪੈਦਾ ਕਰਨ ਦੇ ਮਾਮਲੇ ਤੋਂ ਵੀ ਜਾਣੂ ਕਰਵਾਉਣ। ਉਹਨਾਂ ਕਿਹਾ ਕਿ ਸਥਾਪਿਤ ਨਿਯਮਾਂ ਮੁਤਾਬਕ ਸਿਰਫ ਕੇਂਦਰ ਸਰਕਾਰ ਹੀ ਸੰਵਿਧਾਨਕ ਮਸ਼ੀਨਰੀ ਢਹਿ ਢੇਰੀ ਹੋਣ ’ਤੇ ਸੂਬੇ ਵਿਚ ਦਖਲ ਦੇ ਸਕਦੀ ਹੈ। ਹੋਰਨਾਂ ਮਾਮਲਿਆਂ ਵਿਚ ਸਿਰਫ ਰਾਜ ਸਰਕਾਰ ਹੀ ਅਮਨ ਕਾਨੂੰਨ ਦੀ ਵਿਵਸਥਾ ਦੇ ਮਾਮਲਿਆਂ ਨਾਲ ਨਜਿੱਠਦੀ ਹੈ। ਉਹਨਾਂ ਕਿਹਾ ਕਿ ਇਹ ਭਾਵਨਾ ਮੁੱਖ ਮੰਤਰੀ ਵੱਲੋਂ ਕੇਂਦਰ ਕੋਲ ਪਹੁੰਚਾਉਣੀ ਚਾਹੀਦੀ ਹੈ ਤਾਂ ਜੋ ਦੇਸ਼ ਵਿਚ ਸੰਘੀ ਢਾਂਚੇ ਵਿਚ ਕਿਸੇ ਵੀ ਤਰੀਕੇ ਕੋਈ ਤਬਦੀਲੀ ਨਾ ਹੋਵੇ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans