Menu

ਆਈਟੀਆਈ ਦਾ ਪ੍ਰਿੰਸੀਪਲ 50 ਹਜ਼ਾਰ ਦੀ ਰਿਸ਼ਵਤ ਦੇ ਦੋਸ਼ ‘ਚ ਗ੍ਰਿਫ਼ਤਾਰ, ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਤੇ ਆਈ ਸੀ ਸ਼ਿਕਾਇਤ

ਚੰਡੀਗੜ੍ਹ, 18 ਅਪ੍ਰੈਲ – ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਭ੍ਰਿਸ਼ਟਾਚਾਰ ਰੋਕੂ ਸੈਲ ਨੇ ਸਰਕਾਰੀ ਆਈਟੀਆਈ ਮੁਹਾਲੀ ਫੇਜ਼ 5 ਦੇ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਨੂੰ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਸ਼ਮਸ਼ੇਰ ਸਿੰਘ ਨੇ ਸ਼ਿਕਾਇਤਕਰਤਾ ਨੂੰ ਇੰਸਟ੍ਰਕਟਰ ਦੀ ਨੌਕਰੀ ਦਿਵਾਉਣ ਲਈ 50000 ਦੀ ਰਿਸ਼ਵਤ ਮੰਗੀ ਸੀ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਸ਼ਿਕਾਇਤਾਂ ਸਾਹਮਣੇ ਆਈਆਂ ਸਨ ਪਰ ਪੁਲਿਸ ਸੂਤਰਾਂ ਅਨੁਸਾਰ ਪਿਛਲੀ ਸਰਕਾਰ ਵਿੱਚ ਇੱਕ ਮੰਤਰੀ ਦਾ ਖਾਸ ਹੋਣ ਕਾਰਨ ਇਸ ’ਤੇ ਕੋਈ ਕਾਰਵਾਈ ਨਹੀਂ ਹੋਈ ਸੀ।

ਪੀੜਤ ਹਰਦੀਪ ਸਿੰਘ ਵਾਸੀ ਫਤਿਹਗੜ੍ਹ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਉਮਰ 40 ਸਾਲ ਹੈ ਅਤੇ ਉਸ ਨੇ ਬਤੌਰ ਇੰਸਟ੍ਰਕਟਰ ਕੰਟਰੈਕਟ ਆਧਾਰ ਦੀ ਨੌਕਰੀ ਭਰੀ ਸੀ, ਜਿਸਦੀ ਤਨਖਾਹ 15 ਤੋਂ 20000 ਰੁਪਏ ਦੇ ਕਰੀਬ ਹੈ ਪਰ ਇਸ ਵਿੱਚ ਵੀ ਪ੍ਰਿੰਸੀਪਲ ਨੇ ਉਸ ਕੋਲੋਂ 50000 ਰੁਪਏ ਮੰਗੇ ਅਤੇ ਕਿਹਾ ਕਿ ਅਸੀਂ ਲੱਖਾਂ ਰੁਪਏ ਲੈਂਦੇ ਹਾਂ ਪਰ ਤੁਸੀਂ ਗਰੀਬ ਹੋ, ਇਸ ਲਈ ਮੈਂ 50000 ਲਵਾਂਗਾ।

ਹਰਦੀਪ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਇਹ ਵੀ ਦੱਸਿਆ ਕਿ ਉਹ ਐਸ.ਸੀ ਭਾਈਚਾਰੇ ਦਾ ਹੈ ਅਤੇ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਦੁਖੀ ਹੋ ਕੇ ਉਸਨੇ ਇਹ ਵੀਡੀਓ ਬਣਾ ਕੇ ਐਂਟੀ ਕੁਰੱਪਸ਼ਨ ਸੈੱਲ ਦੇ ਮੋਬਾਈਲ ਨੰਬਰ ‘ਤੇ ਭੇਜ ਦਿੱਤੀ, ਜਿਸ ’ਤੇ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਨੇ ਮੁਲਜ਼ਮ ਸ਼ਮਸ਼ੇਰ ਨੂੰ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans