Menu

ਕਾਂਗਰਸ ਨੇ ਮਹੱਲਾ ਵਾਲੇ ਰਾਜੇ ਨੂੰ ਹਟਾ ਕੇ ਕੋਠੀਆਂ ਵਾਲੇ ਨੂੰ ਰਾਜਾ (ਮੁੱਖ ਮੰਤਰੀ) ਬਣਾਇਆ ਸੀ, ਉਹ ਵੀ ਫੇਲ ਹੋ ਗਿਆ ਤਾਂ ਇੱਕ ਹੋਰ ਰਾਜਾ (ਰਾਜਾ ਵੜਿੰਗ) ਪੇਸ਼ ਕਰ ਦਿੱਤਾ : ਮਾਲਵਿੰਦਰ ਸਿੰਘ ਕੰਗ

-ਕਾਂਗਰਸ ਵੰਡਿਆ ਹੋਇਆ ਅਤੇ ਕਲੇਸ਼ ਗ੍ਰਸਤ ਘਰ, ਜਿਸ ਨੂੰ ਪੰਜਾਬ ਦੇ ਲੋਕਾਂ ਨੇ ਬੁਰੀ ਤਰ੍ਹਾਂ ਨਿਕਾਰਿਆ: ਮਾਲਵਿੰਦਰ ਸਿੰਘ ਕੰਗ

 ਚੰਡੀਗੜ੍ਹ, 22 ਅਪ੍ਰੈਲ – ਆਮ ਆਦਮੀ ਪਾਰਟੀ (ਆਪ) ਨੇ ਵਿਧਾਇਕ ਅਮਰਿੰਦਰ ਸਿੰਘ (ਰਾਜਾ ਵੜਿੰਗ) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ  ਅਹੁਦਾ ਸੰਭਾਲਣ ’ਤੇ ਵਧਾਈਆਂ ਦਿੱਤੀਆਂ ਹਨ ਅਤੇ ਉਮੀਦ ਪ੍ਰਗਟ ਕੀਤੀ ਹੈ ਕਿ ਕਾਂਗਰਸ ਸੂਬੇ ਵਿੱਚ ਵਿਰੋਧੀ ਧਿਰ ਵਜੋਂ ਉਸਾਰੂ ਭੂਮਿਕਾ ਨਿਭਾਏਗੀ। ‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਰਾਜਨੀਤਿਕ ਵਿਰੋਧ ਧਿਰ ਦਾ ਪ੍ਰਮੁੱਖ ਰੋਲ ਹੁੰਦਾ ਹੈ। ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਉਮੀਦ ਕਰਦੀ ਹੈ ਕਿ ਕਾਂਗਰਸ ਸੂਬੇ ਦੇ ਸਰਬਪੱਖੀ ਵਿਕਾਸ ਲਈ ਇੱਕ ਸੁਚੱਜੀ ਵਿਰੋਧੀ ਧਿਰ ਦੀ ਭੂਮਿਕਾ ਅਦਾ ਕਰੇਗੀ। ਇਸ ਮੌਕੇ ਪਾਰਟੀ ਦੇ ਬੁਲਾਰੇ ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਐਡਵੋਕੇਟ ਰਵਿੰਦਰ ਸਿੰਘ ਵੀ ਹਾਜਰ ਸਨ।
ਮਾਲਵਿੰਦਰ ਸਿੰਘ ਕੰਗ ਨੇ ਅੱਗੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਮੀਦ ਕਰਦੀ ਹੈ ਕਿ ਕਾਂਗਰਸ ਵਿਰੋਧੀ ਧਿਰ ਵਜੋਂ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਏਗੀ, ਪਰ ਰਾਜਾ ਵੜਿੰਗ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਮੌਕੇ ਕਾਂਗਰਸੀ ਆਗੂਆਂ ਦੀ ਆਪਸੀ ਪਾਟੋਧਾੜ ਲੋਕਾਂ ਸਾਹਮਣੇ ਉਜਾਗਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਵੰਡਿਆਂ ਹੋਇਆ ਘਰ ਬਣ ਗਈ ਹੈ, ਕੁੱਝ ਆਗੂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਾਲ ਚੱਲਦੇ ਹਨ ਅਤੇ ਕੁੱਝ ਕੁ ਨੇਤਾ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਖੜ੍ਹੇ ਹਨ। ਜਦੋਂ ਰਾਜਾ ਵੜਿੰਗ ਅਹੁਦਾ ਸੰਭਾਲ ਰਹੇ ਹਨ ਤਾਂ ਕਾਂਗਰਸ ਦਫ਼ਤਰ ਅੱਗੇ ਨਵਜੋਤ ਸਿੰਘ ਸਿੱਧੂ ਬੇਗਾਨਿਆਂ ਵਾਲਾ ਵਰਤਾਓ ਕਰ ਰਹੇ ਸਨ ਅਤੇ ਦੋਸ਼ ਲਾ ਰਹੇ ਸਨ ਕਿ ਜਿਨ੍ਹਾਂ ਭ੍ਰਿਸ਼ਟ ਆਗੂ ਕਾਰਨ ਕਾਂਗਰਸ ਹਾਰੀ ਹੈ,ਉਹੀ ਆਗੂ ਰਾਜਾ ਵੜਿੰਗ ਦੀ ਸਟੇਜ ’ਤੇ ਬੈਠੇ ਹਨ।
ਕੰਗ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਮਹੱਲਾ ਵਾਲੇ ਰਾਜੇ ਨੂੰ ਹਟਾ ਕੇ ਕੋਠੀਆਂ ਵਾਲੇ ਨੂੰ ਰਾਜਾ (ਮੁੱਖ ਮੰਤਰੀ) ਬਣਾਇਆ ਸੀ, ਪਰ ਜਦੋਂ ਉਹ ਵੀ ਫੇਲ ਹੋ ਗਿਆ ਤਾਂ ਇੱਕ ਹੋਰ ਰਾਜਾ (ਰਾਜਾ ਵੜਿੰਗ) ਪੇਸ਼ ਕਰ ਦਿੱਤਾ। ਜਿਸ ਦੇ ਪਹਿਲੇ ਸਮਾਗਮ ’ਚ ਹੀ ਕਾਂਗਰਸੀ ਵਰਕਰਾਂ ਨੂੰ ਭਾਰੀ ਨਿਰਾਸਾ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਸਮੇਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਭਾਸ਼ਣ ’ਚ ਤਿੰਨ ਡੀਜ਼ ਦਾ ਜ਼ਿਕਰ ਕੀਤਾ ਹੈ ਅਤੇ ਦਾਅਵਾ ਕੀਤਾ ਕਿ ਇਨਾਂ ਤਿੰਨ ਡੀਜ਼ ਨੂੰ ਅਪਣਾ ਕੇ ਕਾਂਗਰਸ ਸੂਬੇ ’ਚ ਮੁੱੜ ਖੜ੍ਹੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਨਾਂ ਤਿੰਨ ਡੀਜ਼ ਵਿਚੋਂ ਇੱਕ ਡੀ ਦਾ ਮਤਲਬ ‘ਡੀਵਾਈਡ’ ਹੈ, ਜੋ ਕਾਂਗਰਸ ’ਤੇ ਪੂਰੀ ਤਰ੍ਹਾਂ ਢੁਕਦਾ ਹੈ। ਅੱਜ ਕਾਂਗਰਸ ਵੰਡਿਆ ਹੋਇਆ ਅਤੇ ਕਲੇਸ਼ ਗ੍ਰਸਤ ਘਰ ਹੈ, ਜਿਸ ਨੂੰ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਨਿਕਾਰ ਚੁੱਕੇ ਹਨ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39819 posts
  • 0 comments
  • 0 fans