Menu

ਭਾਜਪਾ ਵੱਲੋਂ ਪੰਜਾਬ ਦੀ ਖੇਤੀ ਨੂੰ ਤਬਾਹ ਕਰਨ ਦੀ ਸਾਜਿਸ਼ : ਮਾਲਵਿੰਦਰ ਕੰਗ

ਖਾਦ ਅਤੇ ਪੋਟਾਸ਼ ਦੀਆਂ ਵੱਧੀਆਂ ਹੋਈਆਂ ਕੀਮਤਾਂ ਵਾਪਸ ਲਵੇ ਕੇਂਦਰ ਸਰਕਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੋਟਾਸ਼ ਖਾਦ ਦੀ ਕੀਮਤ ਵਿੱਚ ਵਾਧੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਮੋਦੀ ਸਰਕਾਰ ’ਤੇ ਜਾਣਬੁੱਝ ਕੇ ਖਾਦਾਂ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ ਨੂੰ ਤਬਾਹ ਕਰਨ ਦਾ ਦੋਸ਼ ਲਾਇਆ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ’ਚ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਖਾਦ ਅਤੇ ਹੋਰ ਖੇਤੀਬਾੜੀ ਸਾਧਨਾਂ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਕਰਕੇ ਪਹਿਲਾਂ ਤੋਂ ਹੀ ਕਰਜੇ ਵਿੱਚ ਫਸੇ ਕਿਸਾਨਾਂ ’ਤੇ ਹੋਰ ਆਰਥਿਕ ਬੋਝ ਪਾ ਰਹੀ ਹੈ।

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਡੀ.ਏ.ਪੀ. ਦੇ ਮੁੱਲ ’ਚ ਵਾਧਾ ਕੀਤਾ ਅਤੇ ਹੁਣ ਪੋਟਾਸ਼ ਖਾਦ ਦੀ ਕੀਮਤ ਵਧਾ ਕੇ ਕਿਸਾਨਾਂ ’ਤੇ ਹੋਰ ਵਿੱਤੀ ਬੋਝ ਪਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਫ਼ੈਸਲਾ ਸਿੱਧੇ ਤੌਰ ’ਤੇ ਕਿਸਾਨ ਵਿਰੋਧੀ ਨੀਤੀ ਨੂੰ ਪ੍ਰਗਟ ਕਰਦਾ ਹੈ। ਖ਼

ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਅਤੇ ਕਿਸਾਨਾਂ ਦੇ ਵਿਕਾਸ ਲਈ ਅੱਜ ਤੱਕ ਕੋਈ ਠੋਸ ਨੀਤੀ ਨਹੀਂ ਬਣਾਈ। ਪਰ ਬੇਸ਼ਰਮਾ ਦੀ ਤਰ੍ਹਾਂ ਖੇਤੀ ਖੇਤਰ ਦੀਆਂ ਸਬਸਿਡੀਆਂ ਵਿੱਚ ਲਗਾਤਾਰ ਕਟੌਤੀ ਕਰ ਰਹੀ ਹੈ। ਨਤੀਜੇ ਵਜੋਂ ਖੇਤੀ ਦੀ ਲਾਗਤ ਤੇਜੀ ਨਾਲ ਵੱਧੀ ਹੈ ਅਤੇ ਮੁਨਾਫ਼ਾ ਘੱਟ ਹੋ ਰਿਹਾ ਹੈ। ਖੇਤੀ ਹੁਣ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ। ਇਸ ਲਈ ਕਿਸਾਨਾਂ ਦੀ ਆਰਥਿਕ ਸਥਿਤੀ ਦਿਨ ਪ੍ਰਤੀ ਦਿਨ ਖ਼ਰਾਬ ਹੋ ਰਹੀ ਹੈ। ਕੇਂਦਰ ਸਰਕਾਰ ਵੱਲੋਂ ਲਗਾਤਾਰ ਖਾਦਾਂ ਦੀਆਂ ਕੀਮਤਾਂ ਵਧਾਉਣ ਨਾਲ ਖ਼ਰੀਫ਼ ਫ਼ਸਲਾਂ ਦੇ ਸਮੇਂ ਕਿਸਾਨਾਂ ’ਤੇ ਆਰਥਿਕ ਭਾਰ ਵੱਧ ਰਿਹਾ ਹੈ। ਇਸ ਨਾਲ ਕਿਸਾਨ ਅਤੇ ਕਿਸਾਨੀ ਦੋਵੇਂ ’ਤੇ ਭੈੜਾ ਪ੍ਰਭਾਵ ਪਵੇਗਾ।

‘ਆਪ’ ਆਗੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨ ਹੁਣ ਕਿਸੇ ਵੀ ਤਰ੍ਹਾਂ ਦਾ ਵਾਧੂ ਵਿੱਤੀ ਬੋਝ ਨਹੀਂ ਚੁੱਕ ਸਕਦੇ, ਇਸ ਲਈ ਕੇਂਦਰ ਸਰਕਾਰ ਖਾਦਾਂ ਦੇ ਮੁੱਲ ’ਚ ਕੀਤਾ ਵਾਧਾ ਤੁਰੰਤ ਵਾਪਸ ਲਵੇ।

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ ,ਨਿਆਂਇਕ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਮਾਮਲੇ ‘ਚ ਦੋਸ਼ ਆਇਦ ਨਾ ਕਰਨ ਦੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

ਤਰਸੇਮ ਸਿੰਘ ਦੇ ਕਤਲ ਕੇਸ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39904 posts
  • 0 comments
  • 0 fans