ਮੋਹਾਲੀ, 5 ਮਈ – ਪੰਜਾਬ ਦੇ ਸਿੱਖਿਆ ਵਿਭਾਗ ਨੇ ਬੱਚਿਆਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਡਬਲ ਸ਼ਿਫਟ ’ਚ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਇਕ ਪੱਤਰ ਜਾਰੀ ਕਰਕੇ ਸ਼ਡਿਊਲ ਦਿੱਤਾ ਹੈ। ਵਿਭਾਗ ਨੇ ਇਸ ਪੱਤਰ ਜ਼ਰੀਏ ਕਿਹਾ ਹੈ ਕਿ ਵਿਦਿਆਰਥੀਆਂ ਦੀ ਜ਼ਿਆਦਾ ਗਿਣਤੀ ਤੇ ਜਗ੍ਹਾ, ਕਮਰਿਆਂ ਅਤੇ ਹੋਰ ਇੰਫਰਾ ਸਟਰਕਚਰ ਦੀ ਘਾਟ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ।