Menu

ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਧਰਮਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕਮਰੇ ਦਾ ਕੀਤਾ ਉਦਘਾਟਨ

ਫਾਜ਼ਿਲਕਾ, 9 ਮਈ (ਰਿਤਿਸ਼) – ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਧਰਮਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕਮਰੇ ਦਾ ਕੀਤਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਛੱਪੜ ਦੇ ਨਵ ਨਿਰਮਾਣ ਦਾ ਪ੍ਰਾਜੈਕਟ ਵੀ ਲੋਕ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਬਹੁਪੱਖੀ ਵਿਕਾਸ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਤਾਂ ਜ਼ੋ ਕੋਈ ਵੀ ਪਿੰਡ ਮੁਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ `ਚ ਕੋਈ ਢਿਲ ਨਹੀਂ ਵਰਤੀ ਜਾਵੇਗੀ।
ਬੱਲੂਆਣਾ ਵਿਧਾਇਕ ਅਮਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮਗਨਰੇਗਾ ਸਕੀਮ ਤਹਿਤ ਵਸਨੀਕਾਂ ਨੂੰ ਵੱਧ ਤੋਂ ਵੱਧ ਕੰਮ ਦੇ ਕੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਅਤੇ ਪਿੰਡ ਦਾ ਵਿਕਾਸ ਕਰਨ ਲਈ ਪਿੰਡ ਧਰਮਪੁਰਾ ਦੇ ਛੱਪੜ ਨੂੰ ਪੱਕਾ ਕੀਤਾ ਜਾਵੇਗਾ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans