Menu

ਫ਼ਾਜ਼ਿਲਕਾ ‘ਚ ਦਰਦਨਾਕ ਹਾਦਸਾ, ਮਿੰਨੀ ਬੱਸ ਪਲਟੀ, ਚਾਰ ਵਿਦਿਆਰਥੀਆਂ ਦੀ ਮੌਤ

ਫ਼ਾਜ਼ਿਲਕਾ, 10 ਮਈ –  ਪਿੰਡ ਮੰਨੇਵਾਲਾ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ। ਜਦੋਂ ਕਿ ਇਸ ਹਾਦਸੇ ਵਿਚ ਕਈ ਜਾਣਿਆ ਦੇ ਫੱਟੜ ਹੋਣ ਦੀ ਖ਼ਬਰ ਹੈ। ਜਿਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ ।  ਦੱਸਿਆ ਜਾ ਰਿਹਾ ਹੈ ਕਿ ਹਾਦਸਾ ਮੰਡੀ ਰੋੜਾਵਾਲੀ ਤੋਂ ਜਲਾਲਾਬਾਦ ਜਾ ਰਹੀ ਮਿੰਨੀ ਬੱਸ ਦੇ ਪਲਟਨ ਨਾਲ ਹੋਇਆ ਹੈ। ਪ੍ਰਸ਼ਾਸਨ ਨੇ ਇਸ ਹਾਦਸੇ ਦੇ ਜਾਂਚ ਦੇ ਆਦੇਸ਼ ਦੇ ਦਿਤੇ ਹਨ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ਤੇ ਪੁੱਜੇ ਅਤੇ ਉਨ੍ਹਾਂ ਵਲੋਂ ਜ਼ਖਮੀਆਂ ਲਈ ਰਾਹਤ ਕਾਰਜ਼ ਦਾ ਪ੍ਰਬੰਧ ਕਰਵਾਇਆ ਗਿਆ। ਇਸ ਦੇ ਨਾਲ ਹੀ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੀ ਜ਼ਖਮੀਆਂ ਦੀ ਮਦਦ ਕਰਨ ਲਈ ਪੁੱਜੇ।

ਜਾਣਕਾਰੀ ਅਨਸਾਰ ਮੰਗਲਵਾਰ ਸਵੇਰੇ ਫਾਜ਼ਿਲਕਾ ਦੀ ਮੰਡੀ ਰੋੜਾਂਵਾਲੀ ਤੋਂ ਜਲਾਲਾਬਾਦ ਆ ਰਹੀ ਇਕ ਪ੍ਰਾਈਵੇਟ ਕੰਪਨੀ ਦੀ ਮਿੰਨੀ ਬੱਸ ਪਿੰਡ ਮੰਨੇਵਾਲਾ ਦੇ ਨੇੜੇ ਲੰਘਦੇ ਸੇਮ ਨਾਲੇ ਦੇ ਨਜ਼ਦੀਕ  ਡਰਾਈਵਰ ਦੀ ਲਾਪ੍ਰਵਾਹੀ ਦੇ ਚਲਦਿਆਂ ਰਸਤੇ ਵਿਚ ਆਏ ਮੋੜ ਤੇ ਡਰਾਈਵਰ ਦੇ ਵੱਲੋਂ ਸੰਤੁਲਨ ਗੁਆ ਬੈਠਣ ਦੇ ਕਾਰਨ ਬੱਸ ਕਈ ਫੁੱਟ ਡੂੰਘੇ ਖੇਤਾਂ ਦੇ ਵਿੱਚ ਜਾ ਡਿੱਗੀ । ਜਿੱਥੇ ਡੂੰਘਾਈ ਦੇ ਕਾਰਨ ਡਿੱਗੀ ਇਸ ਬੱਸ ਵਿੱਚ ਸਵਾਰ ਚਾਰ ਸਕੂਲੀ ਵਿਦਿਆਰਥੀਆਂ ਦੀ ਮੌਕੇ ਤੇ ਮੌਤ ਹੋਈ ਹੈ ਜਿਨ੍ਹਾਂ ਵਿੱਚ ਦੋ ਲੜਕੀਆਂ ਅਤੇ ਦੋ ਲੜਕੇ ਦੱਸੇ ਜਾ ਰਹੇ ਹਨ ਅਤੇ ਘਟਨਾ ਦੇ ਵਿਚ ਮਾਰੇ ਗਏ ਤਿੰਨ ਵਿਦਿਆਰਥੀ ਪਿੰਡ ਚੱਕ ਅਰਨੀਵਾਲਾ ਉਰਫ ਕੱਟਿਆਂਵਾਲੀ ਦੇ ਦੱਸੇ ਜਾ ਰਹੇ ਹਨ ।

ਹਾਦਸੇ ਵਿਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਪੜਨ ਲਈ ਘਰੋਂ ਬੱਸ ਤੇ ਸਵਾਰ ਹੋਕੇ ਜਲਾਲਾਬਾਦ ਜਾ ਰਹੇ ਸਨ। ਇਕ ਮ੍ਰਿਤਕ ਵਿਦਿਆਰਥਣ ਦੀ ਮਾਂ ਨੇ ਦੱਸਿਆ ਕਿ ਉਹ ਬੇਟੀ ਨੂੰ ਬੱਸ ਵਿਚ ਬਿਠਾਕੇ ਘਰ ਹੀ ਪੁੱਜੀ ਸੀ ਕਿ ਬੱਸ ਨਾਲ ਹਾਦਸਾ ਵਾਪਰ ਗਿਆ। ਜਦੋਂ ਮੌਕੇ ਤੇ ਉਹ ਪੁੱਜੇ ਤਾਂ ਉਸ ਦੀ ਬੇਟੀ ਦੀ ਮੌਤ ਹੋ ਚੁਕੀ ਸੀ। ਉਨ੍ਹਾਂ ਦੱਸਿਆ ਹਾਦਸੇ ਦੇ ਕਾਰਨ ਤਾਂ ਉਨ੍ਹਾਂ ਨੂੰ ਨਹੀਂ ਪਤਾ ਪਰ ਬੱਸ ਪੂਰੀ ਤਰ੍ਹਾਂ ਨਾਲ ਭਰੀ ਹੋਈ ਸੀ ਅਤੇ ਕੰਡਕਟਰ ਦੇ ਖੜਨ ਦੀ ਥਾਂ ਵੀ ਬੱਸ ਵਿਚ ਨਹੀਂ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ਨੇ ਆਪਣੀ ਬੇਟੀ ਨੂੰ ਟੈਂਪੂ ਤੇ ਜਾਣ ਲਈ ਕਿਹਾ ਸੀ ਪਰ ਬੇਟੀ ਦੇਰੀ ਦਾ ਕਾਰਨ ਦੱਸਕੇ ਬੱਸ ਚੜ ਗਈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans