Menu

ਮੁੱਖ ਮੰਤਰੀ ਪੰਜਾਬ ਦੇ ਸੱਦੇ ਤੇ ਪ੍ਰਿੰਸੀਪਲ, ਹੈੱਡ ਮਾਸਟਰ, ਹੈੱਡ ਮਿਸਟਰਸ ਨੇ ਉਤਸ਼ਾਹ ਨਾਲ ਲਿਆ ਮੀਟਿੰਗ ਵਿੱਚ ਹਿੱਸਾ  – ਡਾ. ਸੁਖਵੀਰ ਸਿੰਘ ਬੱਲ

ਫਾਜ਼ਿਲਕਾ 10 ਮਈ (ਰਿਤਿਸ਼ਿ) – ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਿੰਘ ਦੇ ਸੱਦੇ `ਤੇ ਵੱਖ ਵੱਖ ਜ਼ਿਲਿਆਂ ਵਿੱਚੋ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ), ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਾਹਿਬਾਨ, ਪ੍ਰਿਸੀਪਲ ਅਤੇ ਮੁੱਖ ਅਧਿਆਪਕ ਸਹਿਬਾਨ ਨੇ ਅੱਜ ਪਲੇਠੀ ਮੀਟਿੰਗ ਵਿੱਚ ਭਾਗ ਲੈਣ ਲਈ ਲੁਧਿਆਣਾ ਲਈ ਰਵਾਨਾ ਹੋਏ।
ਇਸ ਮੌਕੇ ਗੱਲਬਾਤ ਕਰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਸਮੂਹ ਪ੍ਰਿੰਸੀਪਲ ਸਹਿਬਾਨ ਅਤੇ ਮੁੱਖ ਅਧਿਆਪਕ ਸਹਿਬਾਨ ਇਸ ਮਿਲਣੀ ਲਈ ਬਹੁਤ ਉਤਸਾਹਿਤ ਹਨ ਅਤੇ ਇਸ ਨੂੰ ਭਵਿੱਖ ਵਿਚ ਸਿੱਖਿਆ ਸੁਧਾਰਾਂ ਦੇ ਬਿਹਤਰੀਨ ਨਜ਼ਰੀਏ ਨਾਲ ਦੇਖ ਰਹੇ ਹਨ।ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਾਹਿਬ ਵੱਲੋਂ ਅਧਿਆਪਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਜਾਨਣ ਲਈ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।
ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਪੰਕਜ ਅੰਗੀ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਮੈਡਮ ਅੰਜੂ ਸੇਠੀ ਨੇ ਕਿਹਾ ਕਿ ਇਸ ਮਿਲਣੀ ਨਾਲ ਜਿੱਥੇ ਸਕੂਲ ਮੁੱਖੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ, ਉਥੇ ਇਸ ਨਾਲ ਸਿੱਖਿਆ ਦੇ ਖੇਤਰ ਵਿਚ ਨਵੇਂ ਸੁਧਾਰਾਂ ਦੀ ਆਸ ਵੀ ਜਾਗੀ ਹੈ।ਪ੍ਰਿੰਸੀਪਲ ਅਤੇ ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਪ੍ਰਦੀਪ ਕੰਬੋਜ ਨੇ ਕਿਹਾ ਕਿ ਇਸ ਮਿਲਣੀ ਨਾਲ ਜਿੱਥੇ ਸਕੂਲ ਮੁੱਖੀ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਧਾਰਾਂ ਤੋਂ ਜਾਣੂ ਹੋਣਗੇ, ਉਥੇ ਪੰਜਾਬ ਸਰਕਾਰ ਨੂੰ ਸਕੂਲਾਂ ਵਿਚ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਪਤਾ ਚੱਲੇਗਾ ਅਤੇ ਇਹਨਾਂ ਮੁਸ਼ਕਿਲਾਂ ਦੇ ਠੋਸ ਹੱਲ ਲੱਭੇ ਜਾਣਗੇ।
ਸਕੂਲ ਮੁਖੀ ਮੈਡਮ ਸੋਨਿਕਾ ਗੁਪਤਾ, ਪ੍ਰਿੰਸੀਪਲ ਨੀਤੂ ਕੰਬੋਜ, ਪ੍ਰਿੰਸੀਪਲ ਨਰਿੰਦਰਪਾਲ ਸਿੰਘ, ਪ੍ਰਿੰਸੀਪਲ ਸਮਰਿਤੀ ਕਟਾਰੀਆ ਨੇ ਗੱਲਬਾਤ ਦੌਰਾਨ ਇਸ ਮਿਲਣੀ ਲਈ ਆਪਣੀ ਖੁਸ਼ੀ ਜਾਹਰ ਕੀਤੀ ਅਤੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਇਹ ਪੰਜਾਬ ਸਰਕਾਰ ਦੀ ਇੱਕ ਵਧੀਆ ਪਹਿਲਕਦਮੀ ਹੈ।ਇਸ ਨਾਲ ਜਰੂਰ ਹੀ ਅਧਿਆਪਕ ਸਹਿਬਾਨ ਸਕੂਲਾਂ ਵਿਚ ਬਿਹਤਰ ਸੁਧਾਰ ਕਰ ਸਕਣਗੇ।
ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਫਾਜ਼ਿਲਕਾ-1 ਸੁਨੀਲ ਕੁਮਾਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜ਼ਿਲਕਾ-2 ਸ਼੍ਰੀਮਤੀ ਸੁਖਵਿੰਦਰ ਕੌਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਖੂਈਆਂ ਸਰਵਰ  ਸਤੀਸ਼ ਮਿਗਲਾਨੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਬੋਹਰ-2  ਅਜੈ ਕੁਮਾਰ ਛਾਬੜਾ, ਬੀਪੀਈਓ ਮੈਡਮ ਸੁਨੀਤਾ ਕੁਮਾਰੀ, ਬੀਪੀਈਓ ਨਰਿੰਦਰ ਸਿੰਘ, ਬੀਪੀਈਓ ਯਸ਼ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਜੇਕਰ ਅਧਿਆਪਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਜੋ ਯਤਨ ਕਰ ਰਹੀ ਹੈ, ਇਹਨਾਂ ਯਤਨਾਂ ਨਾਲ ਸੱਚਮੁੱਚ ਹੀ ਪੰਜਾਬ ਦੀ ਸਿੱਖਿਆ ਦਾ ਭਵਿੱਖ ਸੁਨਿਹਰੀ ਹੋਵੇਗਾ।ਅਜਿਹੇ ਸੁਹਿਰਦ ਯਤਨ ਪੰਜਾਬ ਦੀ ਸਿੱਖਿਆ ਨੂੰ ਭਵਿੱਖ ਵਿਚ ਨਵਿਆਂ ਉਚਾਈਆਂ ਤੇ ਲੈ ਜਾਣਗੇ।
ਪ੍ਰਿੰਸੀਪਲ ਹਰੀ ਚੰਦ ਕੰਬੋਜ, ਪ੍ਰਿੰਸੀਪਲ ਗੁਰਮੀਤ ਸਿੰਘ, ਪ੍ਰਿੰਸੀਪਲ ਸੰਦੀਪ ਧੂੜੀਆ, ਪ੍ਰਿੰਸੀਪਲ ਪ੍ਰਦੀਪ ਖਨਗਵਾਲ, ਡਾ. ਰਚਨਾ, ਪ੍ਰਿਸੀਪਲ ਕਸ਼ਮੀਰੀ ਲਾਲ ਨੇ ਦੱਸਿਆ ਕਿ ਸਾਡੇ ਲਈ ਇਹ ਇੱਕ ਨਵਾਂ ਤਜ਼ਰਬਾ ਹੈ।  ਅਸੀਂ ਵੱਖ ਵੱਖ ਸਕੂਲ ਮੁੱਖੀਆਂ ਨਾਲ ਗੱਲਬਾਤ ਕਰਕੇ ਬਹੁਤ ਕੁਝ ਨਵਾਂ ਸਿੱਖ ਰਹੇ ਹਾਂ। ਸੱਚਮੁੱਚ ਹੀ ਇਹ ਪੰਜਾਬ ਸਰਕਾਰ ਦੀ ਵਧੀਆ ਸੋਚ ਅਤੇ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans