Menu

ਸਿੱਖ ਰਾਈਡਰਜ ਵੱਲੋਂ ਟੈਕਸਾਸ ਵਿਖੇ ਕਰਵਾਈ ਅੱਠਵੀਂ ਸਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਡੈਲਸ (ਟੈਕਸਾਸ), 10 ਮਈ (ਨੀਟਾ ਮਾਛੀਕੇ / ਕੁਲਵੰਤ ਧਾਲੀਵਾਲ)- ਸਿੱਖ ਰਾਈਡਰਜ ਆਫ਼ ਅਮਰੀਕਾ ਨਾਮੀ ਮੋਟਰਸਾਈਕਲ ਕਲੱਬ ਬੇਕਰਸਫੀਲਡ ਵਿੱਚ ਵਿਸਕਾਨਸਿਨ ਗੁਰੂਘਰ ਵਿੱਖੇ ਹੋਏ ਨਸਲੀ ਹਮਲੇ ਪਿੱਛੋਂ ਹੋਂਦ ਵਿੱਚ ਆਇਆ ਸੀ, ਇਸ ਗਰੁਪ ਵੱਲੋਂ ਅਮਰੀਕਾ ਦੇ ਵੱਖੋਂ ਵੱਖ ਸ਼ਹਿਰਾਂ ਵਿੱਚ ਪਹੁੰਚਕੇ ਅਮਰੀਕਨ ਲੋਕਾਂ ਨੂੰ ਸਿੱਖ ਪਹਿਚਾਣ ਸਬੰਧੀ ਜਾਣੂ ਕਰਵਾਇਆ ਜਾਦਾ ਹੈ। ਹਰ ਸਾਲ ਸਿੱਖ ਰਾਈਡਰਜ ਵੱਲੋਂ ਅਮਰੀਕਨ ਲੋਕਾਂ ਦੇ ਵੱਖੋ ਵੱਖ ਸਮਾਗਮਾ ਵਿੱਚ ਪਹੁੰਚਕੇ ਸਿੱਖ ਧਰਮ ਨੂੰ ਪ੍ਰਫੁੱਲਿਤ ਕਰਨ ਲਈ ਸਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਕੜੀ ਤਹਿਤ ਲੰਘੇ ਹਫਤੇ ਬਿੱਡਫੋਰਡ ਟੈਕਸਾਸ ਵਿਖੇ ਸਿੱਖ ਰਾਈਡਰਜ ਆਫ਼ ਅਮਰੀਕਾ ਦੇ ਕਾਰਕੁਨਾਂ ਵੱਲੋਂ ਸ਼ਾਨਦਾਰ ਅੱਠਵੀਂ ਸਲਾਨਾਂ  ਮੋਟਰ-ਸਾਇਕਲ ਰੈਲੀ ਦਾ ਅਯੋਜਨ ਕੀਤਾ ਗਿਆ। ਇਹ ਬਾਈਕ ਰੈਲੀ ਸਾਈਕਲ  ਗੇਅਰ ਡੀਲਰਸ਼ਿੱਪ ਬਿੱਡਫਰਡ ਤੋਂ ਪੰਜਾਬੀ ਵਿੱਚ ਅਰਦਾਸ ਤੇ ਗੋਰਿਆਂ ਵੱਲੋਂ ਪਰੇਅਰ ਕਰਕੇ ਸੁਰੂ ਕੀਤੀ  ਗਈ ‘ਤੇ  ਤੀਹ ਮੀਲਾਂ  ਦਾ  ਸਫਰ ਤਹਿ ਕਰਕੇ ਸਟੋਰਕਸ ਪਲੇਸ ਡੈਲਸ ਵਿੱਖੇ ਸਮਾਪਤ ਹੋਈ। ਇਸ  ਰੈਲੀ  ਨੂੰ  ਫਰੀਵੇਅ ਬੰਦ ਕਰਕੇ ਅਰਵਿੰਗ ਪੁਲਿਸ ਦੁਆਰਾ ਐਸਕੋਰਟ ਕਰਕੇ ਬਿੱਡਫਰਡ ਤੋਂ ਡੈਲਸ ਲਿਜਾਇਆ  ਗਿਆ। ਇਸ  ਰੈਲੀ ਵਿੱਚ 250 ਤੋਂ ਵੱਧ ਮੋਟਰ ਸਾਈਕਲ  ਸਵਾਰਾਂ  ਨੇ  ਹਿੱਸਾ  ਲਿਆ, ਸੈਂਕੜਿਆ ਦੇ ਹਿਸਾਬ ਅਮਰੀਕਨ ਲੋਕਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਰੈਲੀ ਦੌਰਾਂਨ ਲੋਕਲ ਚੈਰਟੀਆਂ ਲਈ $12000 ਡਾਲਰ ਦਾ ਫੰਡ ਵੀ  ਦਿੱਤਾ ਗਿਆ । ਇਸ ਮੌਕੇ ਸੰਸਥਾ ਦੇ ਬੁਲਾਰਿਆ ਨੇ ਦੱਸਿਆ ਕਿ ਇਸ ਸਾਲ  ਇਸ ਮੌਕੇ ਖਾਸ ਤੌਰ ਤੇ ਲੱਗੇ ਸਿੱਖ ਰਾਈਡਰਜ ਬੂਥ ਤੋਂ ਸਿੱਖ ਧਰਮ ਅਤੇ ਦਸਤਾਰ ਪ੍ਰਤੀ ਜਾਣਕਾਰੀ ਭਰਪੂਰ ਪੈਂਫਲਿੱਟ ਵੀ ਵੰਡੇ ਗਏ।ਇਸ ਮੌਕੇ ਬਹੁਤ ਸਾਰੇ ਗੋਰੇ ਜਿਹੜੇ ਸਿੱਖ ਧਰਮ ਤੋਂ ਅਣਜਾਣ ਸਨ, ਸਿੱਖ ਧਰਮ ਪ੍ਰਤੀ ਜਾਣਕੇ ਬਹੁਤ ਪ੍ਰਭਾਵਿਤ ਹੋਏ ਅਤੇ ਸਿੱਖ ਰਾਈਡਰਜ ਦੇ ਇਸ ਉਪਰਾਲੇ ਦੀ ਉਹਨਾਂ ਭਰਪੂਰ ਸਲਾਘਾ ਕੀਤੀ।

ਪੁੱਤ ਨੇ ਵੱਟਿਆ ਪਾਸਾ, ਬੁੱਢੇ ਮਾਂ ਪਿਓ…

ਚੰਡੀਗੜ੍ਹ, 24 ਮਈ – ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੇ ਇਕਲੌਤੇ ਪੁੱਤਰ ਦੀ ਉਦਾਸੀਨਤਾ…

ਹਰਿਆਣਾ: ਯੂਟਿਊਬਰ ਸੰਗੀਤਾ ਦੀ ਜ਼ਮੀਨ…

ਰੋਹਤਕ, 23 ਮਈ – ਹਰਿਆਣਾ ਦੇ ਰੋਹਤਕ…

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ…

ਨਵੀਂ ਦਿੱਲੀ, 21 ਮਈ – ਹਰਿਆਣਾ ਦੇ…

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ,…

ਭਰਤਪੁਰ, 19 ਮਈ – ਭਰਤਪੁਰ ਜ਼ਿਲ੍ਹੇ ਵਿੱਚ…

Listen Live

Subscription Radio Punjab Today

Our Facebook

Social Counter

  • 23983 posts
  • 0 comments
  • 0 fans

ਟੈਕਸਾਸ ਸਟੇਟ ਵਿੱਚ ਸਕੂਲ ਸ਼ੂਟਿੰਗ ਦੌਰਾਨ 15…

ਫਰਿਜਨੋ, 25 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਗੋਲੀ-ਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ…

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ…

ਨਵੀਂ ਦਿੱਲੀ, 13 ਮਈ – ਸੰਯੁਕਤ ਅਰਬ…

ਗਾਇਕ ਕਰਨ ਔਜਲਾ ਦੇ ਸ਼ੋਅ…

ਫਰਿਜ਼ਨੋ, ਕੈਲੀਫੋਰਨੀਆਂ, 11 ਮਈ (ਕੁਲਵੰਤ ਧਾਲੀਆਂ /…

“20ਵਾਂ ਮੇਲਾ ਗ਼ਦਰੀ ਬਾਬਿਆਂ ਦਾ”…

ਫਰਿਜ਼ਨੋ, 11 ਮਈ ( ਕੁਲਵੰਤ ਧਾਲੀਆਂ /…