Menu

ਜੱਜ ਦੇ ਗੰਨਮੈਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਕਈ ਖੁਲਾਸੇ

ਰੋਹਤਕ, 12 ਮਈ – ਹਰਿਆਣਾ ਪੁਲਿਸ ਦੇ ਇੱਕ ਜਵਾਨ ਨੇ ਬੁੱਧਵਾਰ ਦੇਰ ਸ਼ਾਮ ਪਿੰਡ ਭਲੋਥ ਵਿੱਚ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿਚ ਉਸ ਨੇ ਰੇਵਾੜੀ ਵਿਚ ਤਾਇਨਾਤ ਇਕ ਜੱਜ ਅਤੇ ਉਸ ਦੀ ਪਤਨੀ ‘ਤੇ ਗੰਭੀਰ ਦੋਸ਼ ਲਗਾਇਆ ਹੈ। ਇਸ ਵਿੱਚ ਲਿਖਿਆ ਹੈ ਕਿ ਉਹ ਜੱਜ ਕੋਲ ਗੰਨਮੈਨ ਵਜੋਂ ਤਾਇਨਾਤ ਸੀ, ਪਰ ਉਹ ਉਸ ਨੂੰ ਤਸੀਹੇ ਦਿੰਦੇ ਸਨ। ਉਨ੍ਹਾਂ ਵੱਲੋਂ ਕੀਤੇ ਜਾਂਦੇ ਤਸ਼ੱਦਦ ਤੋਂ ਤੰਗ ਆ ਕੇ ਉਸ ਨੇ ਇਹ ਕਦਮ ਚੁੱਕਿਆ ਹੈ।

ਅਸਲ ‘ਚ ਕਿਲੋਈ ਪਿੰਡ ਦਾ ਰਹਿਣ ਵਾਲਾ ਸੁਨੀਲ ਰੇਵਾੜੀ ‘ਚ ਜੱਜ ਕੋਲ ਗੰਨਮੈਨ ਦੇ ਅਹੁਦੇ ‘ਤੇ ਤਾਇਨਾਤ ਸੀ। ਬੁੱਧਵਾਰ ਨੂੰ ਉਹ ਇੱਕ ਦਿਨ ਦੀ ਛੁੱਟੀ ਲੈ ਕੇ ਆਪਣੇ ਘਰ ਆਇਆ ਸੀ। ਪਿੰਡ ਭਲੋਥ ਵਿੱਚ ਉਸ ਦਾ ਸਰਵਿਸ ਸਟੇਸ਼ਨ ਸੀ। ਉਹ ਆਪਣੇ ਸਰਵਿਸ ਸਟੇਸ਼ਨ ’ਤੇ ਗਿਆ। ਸ਼ਾਮ ਨੂੰ ਉਸ ਨੇ ਪਹਿਲਾਂ ਸ਼ਰਾਬ ਪੀਤੀ ਅਤੇ ਫਿਰ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ।

ਸੂਚਨਾ ਮਿਲਦੇ ਹੀ ਪੁਲਿਸ ਅਤੇ ਐਫਐਸਐਲ ਟੀਮ ਮੌਕੇ ‘ਤੇ ਪਹੁੰਚੀ ਤਾਂ ਮੌਕੇ ਤੋਂ ਸ਼ਰਾਬ ਦੀ ਬੋਤਲ, ਰਿਵਾਲਵਰ ਅਤੇ ਇੱਕ ਸੁਸਾਈਡ ਨੋਟ ਬਰਾਮਦ ਹੋਇਆ। ਮ੍ਰਿਤਕ ਨੇ ਸੁਸਾਈਡ ਨੋਟ ‘ਚ ਜੱਜ ਅਤੇ ਉਸ ਦੀ ਪਤਨੀ ‘ਤੇ ਤਸ਼ੱਦਦ ਦਾ ਦੋਸ਼ ਲਗਾਉਂਦੇ ਹੋਏ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਪੁਲਿਸ ਨੇ ਰਿਸ਼ਤੇਦਾਰਾਂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਆਈਐਮਟੀ ਸਟੇਸ਼ਨ ਇੰਚਾਰਜ ਕੈਲਾਸ਼ ਚੰਦ ਨੇ ਦੱਸਿਆ ਕਿ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪਰਿਵਾਰਕ ਮੈਂਬਰਾਂ ਨੇ ਵੀ ਸ਼ਿਕਾਇਤ ਦਿੱਤੀ ਹੈ, ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮ੍ਰਿਤਕ ਦੇ ਵੱਡੇ ਭਰਾ ਨੇ ਦੱਸਿਆ ਕਿ ਜੱਜ ਅਤੇ ਉਸ ਦੀ ਪਤਨੀ ਉਸ ਦੇ ਭਰਾ ਨੂੰ ਕਾਫੀ ਸਮੇਂ ਤੋਂ ਤੰਗ ਪ੍ਰੇਸ਼ਾਨ ਕਰ ਰਹੇ ਸਨ। ਉਹ ਅਕਸਰ ਸ਼ਿਕਾਇਤ ਕਰਦਾ ਸੀ, ਪਰ ਅਸੀਂ ਉਸਨੂੰ ਸਮਝਾਉਂਦੇ ਰਹਿੰਦੇ ਸੀ। ਸ਼ਾਇਦ ਉਸਦੇ ਸਬਰ ਦਾ ਬੰਨ੍ਹ ਟੁੱਟ ਗਿਆ ਤੇ ਉਹ ਸਾਨੂੰ ਛੱਡ ਕੇ ਚਲਾ ਗਿਆ। ਅਸੀਂ ਚਾਹੁੰਦੇ ਹਾਂ ਕਿ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਾਨੂੰ ਇਨਸਾਫ਼ ਮਿਲੇ, ਤਾਂ ਜੋ ਕਿਸੇ ਵੀ ਪਰਿਵਾਰ ਦਾ ਪੁੱਤਰ ਇਸ ਤਰ੍ਹਾਂ ਆਪਣੀ ਜੀਵਨ ਲੀਲਾ ਸਮਾਪਤ ਨਾ ਕਰੇ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans