Menu

ਟ੍ਰਾਈਡੈਂਟ ਗਰੁੱਪ ਇੰਡੀਆ ਵੱਲੋਂ MRSPTU ਦੇ ਵਿਦਿਆਰਥੀਆਂ ਨੂੰ 9 ਲੱਖ ਦਾ ਪਲੇਸਮੈਂਟ ਪੈਕੇਜ

ਬਠਿੰਡਾ, 13 ਮਈ –  ਇੱਕ ਵਿਸ਼ੇਸ਼ ਪਲੇਸਮੈਂਟ ਡਰਾਈਵ ਦੇ ਤਹਿਤ, ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਜੀ.ਜੈਡ.ਐਸ.ਸੀ.ਸੀ.ਈ.ਟੀ.), ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਬੀ.ਟੈਕ, ਕੰਪਿਊਟਰ ਸਾਇੰਸ ਇੰਜੀਨੀਅਰਿੰਗ ਵਿਭਾਗ ਦੇ 5 ਵਿਦਿਆਰਥੀਆਂ ਦੀ ਟਰਾਈਡੈਂਟ ਗਰੁੱਪ ਇੰਡੀਆ ਵਿੱਚ ਨੌਕਰੀ ਲਈ ਚੋਣ ਕੀਤੀ ਗਈ। ਕੰਪਨੀ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਸੀ.ਟੀ.ਸੀ. ‘ਤੇ 9 ਲੱਖ ਰੁਪਏ ਸਾਲਾਨਾ ਦੇ ਆਕਰਸ਼ਕ ਪੈਕੇਜ ਦੀ ਪੇਸ਼ਕਸ਼ ਕੀਤੀ ਹੈ। ਚੁਣੇ ਗਏ ਵਿਦਿਆਰਥੀਆਂ ਦੇ ਨਾਂ ਮਹਿਕ ਜਟਾਣਾ, ਸੰਧਿਆ, ਚਰਨਜੀਤ ਸਿੰਘ, ਮੋਨੀਜ਼ਾ, ਜਸਮੀਨ ਹਨ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.(ਡਾ.) ਬੂਟਾ ਸਿੰਘ ਸਿੱਧੂ, ਰਜਿਸਟਰਾਰ ਡਾ.ਗੁਰਿੰਦਰਪਾਲ ਬਰਾੜ, ਕੈਂਪਸ ਡਾਇਰੈਕਟਰ ਡਾ. ਸੰਜੀਵ ਅਗਰਵਾਲ, ਐਸੋਸੀਏਟ ਡੀਨ ਅਕਾਦਮਿਕ ਡਾ.ਕਵਲਜੀਤ ਸੰਧੂ ਅਤੇ ਡਾਇਰੈਕਟਰ (ਟਰੇਨਿੰਗ ਅਤੇ ਪਲੇਸਮੈਂਟ, ਐਮ.ਆਰ.ਐਸ.ਪੀ.ਟੀ.ਯੂ.) ਹਰਜੋਤ ਸਿੰਘ ਸਿੱਧੂ ਨੇ  ਇਸ ਕੈਂਪਸ ਦੇ ਵਿਦਿਆਰਥੀਆਂ ਦੀ ਪ੍ਰਮੁੱਖ ਕੰਪਨੀ, ਟ੍ਰਾਈਡੈਂਟ ਗਰੁੱਪ ਦੁਆਰਾ ਮਾਨਤਾ ਪ੍ਰਾਪਤ ਹੋਣ ‘ਤੇ ਬਹੁਤ ਖੁਸ਼ੀ ਅਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਫਲ ਸੇਵਾ ਕਰੀਅਰ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

 ਪ੍ਰੋ. ਬੂਟਾ ਸਿੰਘ ਸਿੱਧੂ ਨੇ ਟਰਾਈਡੈਂਟ ਦੇ ਚੇਅਰਮੈਨ ਸ੍ਰੀ ਰਜਿੰਦਰ ਗੁਪਤਾ ਦਾ ਐਮ.ਆਰ.ਐਸ.ਪੀ.ਟੀ.ਯੂ. ਦੇ ਵਿਦਿਆਰਥੀਆਂ ਨੂੰ ਗਰੁੱਪ ਨਾਲ ਕੰਮ ਕਰਨ ਦਾ ਮੌਕਾ ਦੇਣ ਲਈ ਧੰਨਵਾਦ ਕੀਤਾ।

ਡਾਇਰੈਕਟਰ ਟ੍ਰੇਨਿੰਗ ਅਤੇ ਪਲੇਸਮੈਂਟ ਹਰਜੋਤ ਸਿੰਘ ਸਿੱਧੂ ਨੇ ਕਿਹਾ ਕਿ ਐਮ.ਆਰ.ਐਸ.ਪੀ.ਟੀ.ਯੂ., ਟ੍ਰਾਈਡੈਂਟ ਨਾਲ ਨੇੜਿਓਂ ਜੁੜਿਆ ਹੋਇਆ ਹੈ ਅਤੇ ਭਵਿੱਖ ਵਿੱਚ ਕੰਪਨੀ ਟੈਕਸਟਾਈਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਅਤੇ ਹੋਰਾਂ ਲਈ ਕੈਂਪਸ ਪਲੇਸਮੈਂਟ ਡਰਾਈਵ ਵੀ ਕਰਵਾਏਗੀ।

ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਡਾ: ਜੋਤੀ ਰਾਣੀ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਪ੍ਰੇਰਿਤ ਕਰਦਿਆਂ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

ਡਾਇਰੈਕਟਰ-ਟ੍ਰੇਨਿੰਗ ਅਤੇ ਪਲੇਸਮੈਂਟ ਨੇ ਪਲੇਸਮੈਂਟ ਸਲਾਹਕਾਰ ਹਰਅੰਮ੍ਰਿਤਪਾਲ ਸਿੰਘ ਅਤੇ ਮਨਪ੍ਰੀਤ ਕੌਰ ਦੁਆਰਾ ਵਿਦਿਆਰਥੀਆਂ ਦੇ ਤਾਲਮੇਲ ਲਈ ਨਿਭਾਈ ਗਈ ਅਹਿਮ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39825 posts
  • 0 comments
  • 0 fans