Menu

ਭ੍ਰਿਸ਼ਟਾਚਾਰ ਦੇ ਦੋਸ਼ `ਚ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ

ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 13 ਮਈ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਆਦੇਸ਼ਾਂ ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਉਸਾਰੀ ਹਲਕਾ, ਹੁਸਿ਼ਆਰਪੁਰ ਨੂੰ ਪ੍ਰੀਵੈਨਸ਼ਨ ਆਫ਼ ਕੁਰੱਪਸ਼ਨ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇਗੀ ਅਤੇ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ (ਹੈੱਡਕੁਆਟਰ) ਦਫ਼ਤਰ ਪਟਿਲਾਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ ਮੁੱਖ ਇੰਜੀਨੀਅਰ (ਹੈੱਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਟਰ ਨਹੀਂ ਛੱਡੇਗਾ।
ਲੋਕ ਨਿਰਮਾਣ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬੰਧਤ ਅਧਿਕਾਰੀ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਠੇਕੇਦਾਰ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਐਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਜਿਸ ਮਗਰੋਂ ਸਬੰਧਤ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਿਸੇ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦਾ ਜੋ ਵੀ ਪ੍ਰਾਜੈਕਟ ਪ੍ਰਗਤੀ ਅਧੀਨ ਹੈ, ਦਾ ਸਾਰਾ ਪੈਸਾ ਸਬੰਧਤ ਪ੍ਰਾਜੈਕਟ ‘ਤੇ ਹੀ ਲੱਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਭਿਸ਼ਟਾਚਾਰ ਜਾਂ ਕਿਸੇ ਕਿਸਮ ਦੀ ਕਮਿਸ਼ਨ ਵਸੂਲੀ ਦੇ ਮਾਮਲੇ ਵਿੱਚ ਸ਼ਮੂਲੀਅਤ ਪਾਏ ਜਾਣ `ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੁੱਤ ਨੇ ਵੱਟਿਆ ਪਾਸਾ, ਬੁੱਢੇ ਮਾਂ ਪਿਓ…

ਚੰਡੀਗੜ੍ਹ, 24 ਮਈ – ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੇ ਇਕਲੌਤੇ ਪੁੱਤਰ ਦੀ ਉਦਾਸੀਨਤਾ…

ਹਰਿਆਣਾ: ਯੂਟਿਊਬਰ ਸੰਗੀਤਾ ਦੀ ਜ਼ਮੀਨ…

ਰੋਹਤਕ, 23 ਮਈ – ਹਰਿਆਣਾ ਦੇ ਰੋਹਤਕ…

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ…

ਨਵੀਂ ਦਿੱਲੀ, 21 ਮਈ – ਹਰਿਆਣਾ ਦੇ…

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ,…

ਭਰਤਪੁਰ, 19 ਮਈ – ਭਰਤਪੁਰ ਜ਼ਿਲ੍ਹੇ ਵਿੱਚ…

Listen Live

Subscription Radio Punjab Today

Our Facebook

Social Counter

  • 23978 posts
  • 0 comments
  • 0 fans

ਟੈਕਸਾਸ ਸਟੇਟ ਵਿੱਚ ਸਕੂਲ ਸ਼ੂਟਿੰਗ ਦੌਰਾਨ 15…

ਫਰਿਜਨੋ, 25 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਗੋਲੀ-ਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ…

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ…

ਨਵੀਂ ਦਿੱਲੀ, 13 ਮਈ – ਸੰਯੁਕਤ ਅਰਬ…

ਗਾਇਕ ਕਰਨ ਔਜਲਾ ਦੇ ਸ਼ੋਅ…

ਫਰਿਜ਼ਨੋ, ਕੈਲੀਫੋਰਨੀਆਂ, 11 ਮਈ (ਕੁਲਵੰਤ ਧਾਲੀਆਂ /…

“20ਵਾਂ ਮੇਲਾ ਗ਼ਦਰੀ ਬਾਬਿਆਂ ਦਾ”…

ਫਰਿਜ਼ਨੋ, 11 ਮਈ ( ਕੁਲਵੰਤ ਧਾਲੀਆਂ /…