Menu

ਮੁੱਖ ਮੰਤਰੀ ਨੇ ਤਰਸ ਦੇ ਆਧਾਰ ‘ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 16 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿੱਚ ਤਰਸ ਦੇ ਆਧਾਰ ‘ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
ਇੱਥੇ ਪੰਜਾਬ ਭਵਨ ਵਿਖੇ ਤਰਸ ਦੇ ਆਧਾਰ ‘ਤੇ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਕਰੀਅਰ ਦੀ ਸਫਲਤਾ ਅਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 57 ਨਿਯੁਕਤੀਆਂ ਵਿੱਚੋਂ 50 ਸਥਾਨਕ ਸਰਕਾਰਾਂ ਵਿਭਾਗ ਨਾਲ ਜਦਕਿ 7 ਪੁਲਿਸ ਵਿਭਾਗ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਨਿਯੁਕਤ ਹੋਏ ਨੌਜਵਾਨਾਂ ਨੂੰ ਰੋਟੀ-ਰੋਜ਼ੀ ਕਮਾਉਣ ਵਾਲੇ ਪਰਿਵਾਰਕ ਜੀਅ ਦੇ ਗੁਜ਼ਰਨ ਤੋਂ ਬਾਅਦ ਕਈ ਔਕੜਾਂ ਵਿੱਚੋਂ ਲੰਘਣਾ ਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਨਜ਼ਦੀਕੀਆਂ ਦਾ ਤੁਰ ਜਾਣਾ ਨਾ ਪੂਰਿਆ ਜਾਣ ਵਾਲਾ ਘਾਟਾ ਹੈ ਅਤੇ ਇਸ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਇਨ੍ਹਾਂ ਪਰਿਵਾਰਾਂ ਦੇ ਦੁੱਖ ਘਟਾਉਣ ਵਿੱਚ ਸਹਾਈ ਹੋਣ ਦੇ ਨਾਲ ਨਾਲ ਉਨ੍ਹਾਂ ਨੂੰ ਮਾਣ-ਇੱਜ਼ਤ ਅਤੇ ਸਨਮਾਨਜਨਕ ਢੰਗ ਨਾਲ ਜੀਵਨ ਬਸਰ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਲਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਹਿ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀ.ਜੀ.ਪੀ. ਵੀ.ਕੇ. ਭਾਵਰਾ, ਪ੍ਰਮੁੱਖ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਹਾਜ਼ਰ ਸਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans