Menu

ਪਿਓ ਨੇ ਰਾਡ ਮਾਰ ਕੇ 4 ਸਾਲਾ ਧੀ ਦਾ ਕੀਤਾ ਦਿਨ ਦਿਹਾੜੇ ਕਤਲ, ਸਹਿਮਿਆ ਪਿੰਡ

ਬਠਿੰਡਾ, 16 ਮਈ – ਪਿੰਡ ਭਾਈ ਰੂਪਾ ਵਿਖੇ ਕਲਯੁੱਗੀ ਪਿਓ ਵੱਲੋਂ ਸ਼ਰਾਬ ਦੇ ਨਸ਼ੇ ਵਿਚ ਆਪਣੀ ਚਾਰ ਸਾਲਾ ਬੱਚੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕਾ ਦੀ ਮਾਂ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਕਤਲ ਕਰਨ ਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ। ਮ੍ਰਿਤਕਾ ਦੀ ਪਛਾਣ ਖੁਸ਼ਦੀਪ ਕੌਰ ਉਰਫ ਰਈਆ ਪੁਤਰੀ ਕੁੰਦਨ ਵਾਸੀ ਭਾਈਰੂਪਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਉਕਤ ਲੜਕੀ ਆਪਣੇ ਘਰ ਵਿਚ ਸ਼ੱਕੀ ਹਾਲਤਾਂ ਵਿਚ ਮ੍ਰਿਤਕ ਪਾਈ ਗਈ। ਮ੍ਰਿਤਕਾ ਦੀ ਮਾਤਾ ਸਰਬਜੀਤ ਕੌਰ ਨੇ ਇਸ ਸਬੰਧੀ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸਦੀ ਲੜਕੀ ਦਾ ਕਤਲ ਉਸਦੇ ਪਤੀ ਕੁੰਦਨ ਨੇ ਕੀਤਾ ਹੈ। ਪੀੜਤਾ ਅਨੁਸਾਰ ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਹੈ, ਜਿਸ ਕਾਰਨ ਘਰ ਵਿਚ ਕਲੇਸ਼ ਰਹਿੰਦਾ ਸੀ। ਪੀੜਤਾ ਅਨੁਸਾਰ ਸੋਮਵਾਰ ਸਵੇਰ ਹੁੰਦੇ ਸਾਰ ਹੀ ਉਸ ਦੇ ਪਤੀ ਨੇ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ। ਜਦੋਂ ਉਸ ਨੇ ਆਪਣੇ ਪਤੀ ਨੂੰ ਸ਼ਰਾਬ ਪੀਣ ਤੋਂ ਵਰਜਿਆ ਤਾਂ ਉਸ ਨੇ ਕੋਲ ਪਈ ਲੋਹੇ ਦੀ ਰਾਡ ਚੁੱਕ ਕੇ ਉਸਦੇ ਮਾਰਨੀ ਚਾਹੀ ਤੇ ਇਸ ਦੌਰਾਨ ਖੁਸ਼ਦੀਪ ਅੱਗੇ ਆ ਗਈ ਤੇ ਰਾਡ ਉਸਦੇ ਸਿਰ ਵਿਚ ਵੱਜੀ, ਜਿਸ ਕਾਰਨ ਉਹ ਬੇਹੋਸ਼ ਹੋ ਗਈ। ਸਰਬਜੀਤ ਕੌਰ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੁੰਦਨ ਮੌਕੇ ਤੋਂ ਫਰਾਰ ਹੋ ਗਿਆ। ਜਦ ਉਸ ਨੇ ਆਪਣੀ ਬੱਚੀ ਨੂੰ ਚੁੱਕਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਥਾਣਾ ਫੂਲ ਦੇ ਐਸਐਚਓ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕੀਤਾ ਗਿਆ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans