Menu

ਭਾਜਪਾ ਸਰਕਾਰ ਦੇਸ਼ ਦੇ ਸ਼ਹੀਦਾਂ ਦਾ ਕਰ ਰਹੀ ਹੈ ਅਪਮਾਨ : ਮਲਵਿੰਦਰ ਸਿੰਘ ਕੰਗ

-‘ਆਪ’ ਨੇ ਕਰਨਾਟਕ ’ਚ 10ਵੀਂ ਦੇ ਸਿਲੇਬਸ ਵਿਚੋਂ ਸ਼ਹੀਦ ਭਗਤ ਸਿੰਘ ਨੂੰ ਹਟਾ ਕੇ ਆਰ.ਐਸ.ਐਸ. ਸੰਸਥਾਪਕ ਹੇਡਗੇਵਾਰ ਨੂੰ ਸ਼ਾਮਲ ਕਰਨ ਦਾ ਕੀਤਾ ਵਿਰੋਧ
-ਆਰ.ਐਸ.ਐਸ. ਦੇ ਏਜੰਡੇ ਨੂੰ ਦੇਸ਼ ’ਤੇ ਥੋਪਣ ਲਈ ਭਾਜਪਾ ਸਰਕਾਰਾਂ ਸ਼ਹੀਦਾਂ ਅਤੇ ਸੁਤੰਤਰਤਾ ਸੈਨਾਨੀਆਂ ਦੀ ਛਵੀ ਨਾਲ ਕਰ ਰਹੀਆਂ ਖਿਲਵਾੜ: ਮਲਵਿੰਦਰ ਸਿੰਘ ਕੰਗ


ਚੰਡੀਗੜ੍ਹ, 17 ਮਈ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰਨਾਟਕ ਦੀ ਭਾਜਪਾ ਸਰਕਾਰ ਵੱਲੋਂ ਦਸਵੀਂ ਜਮਾਤ ਦੇ ਸਿਲੇਬਸ ਵਿਚੋਂ ਭਗਤ ਸਿੰਘ ਨੂੰ ਹਟਾ ਕੇ ਆਰ.ਐਸ.ਐਸ. ਸੰਸਥਾਪਕ ਕੇ.ਐਸ. ਹੇਡਗੇਵਾਰ ਨੂੰ ਸ਼ਾਮਲ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਭਾਜਪਾ ’ਤੇ ਸ਼ਹੀਦਾਂ ਦਾ ਅਪਮਾਨ ਕਰਨ ਦਾ ਦੋਸ਼ ਲਾਇਆ ਹੈ। ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦੀ ਕਰਨਾਟਕ ਸਰਕਾਰ ਨੇ ਸੋਚੀ ਸਮਝੀ ਸਾਜਿਸ਼ ਦੇ ਤਹਿਤ ਸ਼ਹੀਦ ਭਗਤ ਸਿੰਘ ਦਾ ਪਾਠ (ਚੈਪਟਰ) ਹਟਾ ਕੇ ਹੇਡਗੇਵਾਰ ਦਾ ਪਾਠ ਦਸਵੀਂ ਜਮਾਤ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਹੈ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ, ‘ਦੇਸ਼ ਭਗਤੀ ਦਾ ਡਰਾਮਾ ਕਰਨ ਵਾਲੀ ਭਾਜਪਾ ਦੀ ਦੋਹਰੀ ਰਾਜਨੀਤੀ ਦਾ ਸੱਚ ਲੋਕਾਂ ਸਾਹਮਣੇ ਆ ਗਿਆ ਹੈ। ਆਜ਼ਾਦੀ ਤੋਂ ਪਹਿਲਾਂ ਵੀ ਇਸ ਦੇ ਪੂਰਵਜਾਂ ਨੇ ਸਿੱਧਾ ਅੰਗਰੇਜ਼ਾਂ ਦਾ ਸਾਥ ਦਿੱਤਾ ਸੀ। ਭਾਵੇਂ ਅੱਜ ਭਾਜਪਾ ਵਿੱਚ ਚਿਹਰੇ ਅਤੇ ਉਸ ਦਾ ਸਰੂਪ ਬਦਲ ਗਿਆ ਹੈ, ਪਰ ਆਪਣੇ ਪੂਰਵਜਾਂ ਦੀ ਪ੍ਰੰਪਰਾਂ ਨੂੰ ਭਾਜਪਾ ਆਗੂਆਂ ਨੇ ਅੱਜ ਵੀ ਜਾਰੀ ਰੱਖਿਆ ਹੋਇਆ ਹੈ।’
ਕੰਗ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਆਰ.ਐਸ.ਐਸ ਦੇ ਏਜੰਡੇ ਨੂੰ ਜਾਣਬੁੱਝ ਕੇ ਲੋਕਾਂ ’ਤੇ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਲਈ ਭਾਜਪਾ ਸ਼ਹੀਦਾਂ ਅਤੇ ਸੁਤੰਤਰਤਾ ਸੈਨਾਨੀਆਂ ਦੀ ਛਵੀ ਨਾਲ ਖਿਲਵਾੜ ਕਰ ਰਹੀ ਹੈ, ਕਦੇ ਕਿਤਾਬਾਂ ਰਾਹੀਂ ਅਤੇ ਕਦੇ ਆਪਣੇ ਆਗੂਆਂ ਦੇ ਭੜਕਾਊ ਬਿਆਨਾਂ ਨਾਲ।  ਭਾਜਪਾ ਹਮੇਸ਼ਾਂ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸ਼ਾਮਲ ਵੀਰਾਂ ਅਤੇ ਸ਼ਹੀਦਾਂ ਦੇ ਯੋਗਦਾਨ ਨੂੰ ਧੁੰਦਲਾ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕਰਨਾਟਕ ਦਾ ਤਾਜ਼ਾ ਮਾਮਲਾ ਭਾਜਪਾ ਸਰਕਾਰ ਵੱਲੋਂ ਆਰ.ਐਸ.ਐਸ ਦੇ ਏਜੰਡੇ ਨੂੰ ਦੇਸ਼ ਭਰ ਵਿੱਚ ਲਾਗੂ ਕਰਨ ਦੀ ਰਣਨੀਤੀ ਦਾ ਹੀ ਇੱਕ ਹਿੱਸਾ ਹੈ, ਪਰ ਦੇਸ਼ ਦੇ ਲੋਕ ਭਾਜਪਾ ਅਤੇ ਆਰ.ਐਸ.ਐਸ ਦੀ ਸਚਾਈ ਨੂੰ ਸਮਝਦੇ ਹਨ। ਲੱਖ ਕੋਸ਼ਿਸ਼ਾਂ ਕਰਨ ਤੋਂ ਬਾਅਦ ਵੀ ਭਾਜਪਾ ਅਤੇ ਆਰ.ਐਸ.ਐਸ ਆਪਣੇ ਕਾਲ਼ੇ ਅਤੀਤ ਤੋਂ ਬਚ ਨਹੀਂ ਸਕਦੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans