Menu

ਫਿਰੋਜ਼ਪੁਰ: ਡੀ ਏ ਵੀ ਕਾਲਜ ਵਿਖੇ ਜ਼ਿਲ੍ਹਾ ਭਾਸ਼ਾ ਅਫ਼ਸਰ ਜਗਦੀਪ ਸੰਧੂ ਦਾ ਰੂ-ਬ-ਰੂ ਕਰਵਾਇਆ ਗਿਆ

ਫਿਰੋਜ਼ਪੁਰ 18 ਮਈ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਡੀ ਏ ਵੀ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਛਾਉਣੀ ਵਿਖੇ ਪ੍ਰਿੰਸੀਪਲ ਡਾ . ਸੀਮਾ ਅਰੋੜਾ ਦੀ ਅਗਵਾਈ ਹੇਠ ‘ ਭਾਸ਼ਾ ਮੰਚ’ ਅਤੇ ਪੋਸਟ ਗਰੈਜੂਏਟ  (ਪੰਜਾਬੀ) ਵਿਭਾਗ ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸੰਧੂ  ਦਾ ਰੂ-ਬ-ਰੂ ਕਰਵਾਇਆ ਗਿਆ। ਇਸ ਮੌਕੇ ਖੋਜ ਅਫ਼ਸਰ ਦਲਜੀਤ ਸਿੰਘ , ਸਥਾਨਕ ਸਾਹਿਤਕਾਰ ਅਤੇ ਬੁੱਧੀਜੀਵੀ ਡਾ. ਰਾਮੇਸ਼ਵਰ  ਸਿੰਘ, ਸੁਖਦੇਵ ਸਿੰਘ ਭੱਟੀ, ਡਾ. ਕੁਲਬੀਰ ਮਲਿਕ , ਬਲਵਿੰਦਰ ਪਨੇਸਰ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਕਾਲਜ ਪ੍ਰਿੰ. ਡਾ. ਸੀਮਾ ਅਰੋੜਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਅਇਆਂ ਕਹਿੰਦਿਆਂ ਹੋਇਆ ਪੰਜਾਬੀ ਵਿਭਾਗ ਵੱਲੋਂ ਉਲੀਕੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ । ਪ੍ਰਿੰਸੀਪਲ ਸਾਹਿਬਾਂ ਵੱਲੋਂ ਡਾ. ਸੰਧੂ ਜੀ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਕੇ ਉਨ੍ਹਾਂ ਨੂੰ ‘ਜੀ ਆਇਆਂ’ ਕਿਹਾ ਗਿਆ।
ਪ੍ਰੋਗਰਾਮ ਦੇ ਆਰੰਭ ਵਿੱਚ ਡਾ. ਕੁਲਬੀਰ ਮਲਿਕ ਨੇ ਜਿੱਥੇ ਡਾ. ਸੰਧੂ ਦੇ ਵਿਦਿਆਰਥੀ ਜੀਵਨ ਦੀਆਂ ਪ੍ਰਾਪਤੀਆਂ, ਉਨ੍ਹਾਂ ਦੇ ਸੰਘਰਸ਼ਮਈ ਦਿਨਾਂ ਦੀਆਂ ਯਾਦਾਂ ਨੂੰ ਰੇਖਾਂਕਿਤ ਕੀਤਾ, ਉੱਥੇ ਵਿਦਿਆਰਥੀਆਂ ਦਾ ਮਨੋਬਲ ਵੀ ਵਧਾਇਆ ਕਿ ਜਿਹੜੇ ਮਨੁੱਖ ਵੱਡੇ ਅਹੁਦਿਆਂ ‘ਤੇ ਬਿਰਾਜਮਾਨ ਹੁੰਦੇ ਹਨ, ਉਨ੍ਹਾਂ ਦਾ ਜੀਵਨ ਸੰਘਰਸ਼ ਵਿੱਚੋਂ ਨਿਕਲਿਆ ਹੁੰਦਾ ਹੈ। ਸਾਨੂੰ ਅਜਿਹੇ ਮਨੁੱਖਾਂ ਦੀਆਂ ਪੈੜਾਂ ‘ਤੇ ਪੈਰ ਰੱਖ ਕੇ ਜੀਵਨ ਕਾਮਯਾਬ ਬਣਾਉਣਾ ਚਾਹੀਦਾ ਹੈ। ਦੁਨੀਆਂ  ਦੇ ਮਹਾਨ ਸਾਹਿਤਕਾਰ ਅਰਸਤੂ ਤੋਂ ਗੱਲ ਆਰੰਭ ਕਰਕੇ ਮਨੁੱਖ ਦੀਆਂ ਮਾਨਸਿਕ ਬਿਰਤੀਆਂ ਦੀ ਜਿੱਥੇ ਉਨ੍ਹਾਂ ਨੇ ਵਿਸਥਾਰਪੂਰਵਕ ਚਰਚਾ ਕੀਤੀ , ਉੱਥੇ ‘ਤਿੱਤਲੀ’ ਦੀ ਉਦਾਹਰਣ ਦੇ ਕੇ ਵਿਦਿਆਰਥੀ ਜੀਵਨ ਦੀ ਭਟਕਣਾ ਵਿੱਚੋਂ ਬਾਹਰ ਨਿਕਲਣ ਦੀ ਵੀ ਗੱਲ ਕੀਤੀ।
ਡਾ. ਜਗਦੀਪ ਸੰਧੂ ਦੇ ਭਾਸ਼ਣ ਦੀ ਸਭ ਤੋਂ ਵੱਡੀ ਖ਼ੂਬੀ ਇਹ ਰਹੀ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਵਿਦਿਆਰਥਣਾਂ ਦੀ ਸੋਚ ਨੂੰ ਸਨਮੁਖ ਰੱਖਦਿਆਂ ਹੋਇਆਂ ਜਿੱਥੇ ਆਪਣੀ ਜ਼ਿੰਦਗੀ ਦੀਆਂ ਘਟਨਾਵਾਂ ਨੂੰ ਦੱਸਿਆ, ਉੱਥੇ ਉਨ੍ਹਾਂ ਘਟਨਾਵਾਂ ਦੇ ਚੰਗੇ ਸਿੱਟਿਆਂ ਦੀ ਵੀ ਗੱਲ ਕੀਤੀ। ਬੱਚਿਆਂ ਨੂੰ ਈਮਾਨਦਾਰੀ ਨਾਲ ਸਖ਼ਤ ਮਿਹਨਤ ਕਰਨ। ਲਈ ਪ੍ਰੇਰਿਆ। ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਸੰਭਾਲਣ ‘ ਤੇ ਜ਼ੋਰ ਦਿੱਤਾ। ਵਹਿਮਾਂ ਭਰਮਾਂ ਤੋਂ ਦੂਰ ਰਹਿ ਕੇ ਤਰਕ ਦਾ ਰਸਤਾ ਫੜ੍ਹਣ ਲਈ ਪ੍ਰੇਰਿਆ। ਡਾ. ਸੰਧੂ ਨੇ ‘ਇੱਲ’ ਦੀ ਖੂਬਸੂਰਤ ਉਦਾਹਰਣ ਦਿੱਤੀ ਕਿ ਜਦੋਂ ਮੰਜ਼ਿਲ ਪ੍ਰਾਪਤ ਹੋ ਜਾਂਦੀ ਹੈ ਤਾਂ ਮਨੁੱਖ ਦੀ ਜ਼ਿੰਦਗੀ ਵਿੱਚ ਸਥਿਰਤਾ ਆ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਅਜਿਹਾ ਕੋਈ ਵੀ ਕੰਮ ਨਹੀਂ ਹੈ ਜਿਸ ਨੂੰ ਅਸੀਂ ਨਹੀਂ ਕਰ ਸਕਦੇ। ਇਸ ਲਈ ਸਾਨੂੰ ਕਦੇ ਵੀ ਵਕਤ ਨਹੀਂ ਖੁਝਾਉਣਾ  ਚਾਹੀਦਾ।
ਪ੍ਰੋਗਰਾਮ ਦੇ ਅੰਤ ਵਿੱਚ ਡਾ. ਸੀਮਾ ਅਰੋੜਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਸਾਹਿਤਕ ਪ੍ਰੋਗਰਾਮ ਉਲੀਕਦੇ ਰਹਾਂਗੇ। ਇਸ ਪ੍ਰੋਗਰਾਮ ਦੀ ਨਿਰੰਤਰਤਾ ਨੂੰ ਜਾਰੀ ਰੱਖਦਿਆਂ ਪੰਜਾਬੀ ਵਿਭਾਗ ਦੇ ਮੁਖੀੇ ਡਾ. ਅੰਮ੍ਰਿਤਪਾਲ ਕੌਰ ਸੰਧੂ ਨੇ ਸਟੇਜ ਦੀ ਭੂਮਿਕਾ ਨਿਭਾਈ ਅਤੇ ਉਨ੍ਹਾਂ ਨਾਲ ਡਾ. ਮੀਨਾਕਸ਼ੀ ਮਿੱਤਲ (ਮੁਖੀ, ਕਾਮੱਰਸ ਵਿਭਾਗ) ਅਤੇ ਪ੍ਰੋ. ਨਿਸ਼ਾਨ ਸਿੰਘ ਵਿਰਦੀ (ਪੰਜਾਬੀ ਵਿਭਾਗ) ਮੌਜੂਦ ਸਨ। ਇਸ ਪ੍ਰੋਗਰਾਮ ਵਿੱਚ ਲਗਪਗ 150 ਦੇ ਕਰੀਬ ਵਿਦਿਆਰਥਣਾਂ ਨੇ ਹਿੱਸਾ ਲਿਆ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans