ਨਵੀਂ ਦਿੱਲੀ, 19 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ ਬਾਰੇ ਚਰਚਾ ਹੋਈ। ਬੀ.ਬੀ.ਐਮ.ਬੀ. ਦੇ ਮੁੱਦੇ ਨੂੰ ਲੈ ਕੇ ਗ੍ਰਹਿ ਮੰਤਰੀ ਨਾਲ ਚਰਚਾ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਮੰਗ ਕੀਤੀ ਹੈ ਕਿ ਪੰਜਾਬ ਦੇ ਅਧਿਕਾਰਾਂ ਨੂੰ ਮੁੜ ਬਹਾਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਕਣਕ ਦੇ ਸੀਜ਼ਨ ਮੌਕੇ ਕੇਂਦਰ ਸਰਕਾਰ ਨੇ ਪੂਰਾ ਸਹਿਯੋਗ ਦਿੱਤਾ।
ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਚੁੱਕਿਆ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਨੀਮ ਫੌਜੀ ਦਸਤਿਆਂ ਦੀਆਂ 10 ਕੰਪਨੀਆਂ ਆ ਗਈਆ ਹਨ ਅਤੇ 10 ਹੋਰ ਕੰਪਨੀਆਂ ਦੀ ਮੰਗ ਕੀਤੀ ਹੈ, ਕੇਂਦਰ ਸਰਕਾਰ ਨੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦਾ ਸਾਥ ਦਿੱਤਾ ਹੈ। ਹਰੀ ਕ੍ਰਾਂਤੀ ਮੌਕੇ ਪੰਜਾਬ ਦੇ ਦੇਸ਼ ਦੇ ਭੰਡਾਰ ਭਰ ਦਿੱਤੇ ਸਨ। ਉਨ੍ਹਾਂ ਨੇ ਕਿਹਾ ਹੈ ਕਿ ਐਫ.ਸੀ.ਆਈ. ਦੁਆਰਾ ਸਾਰੀ ਫ਼ਸਲ ਚੁੱਕਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹਾਂ।
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨੂੰ ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਗ੍ਰਨੇਡ ਹਮਲੇ ਦੇ ਮਾਮਲੇ ਦੀ ਚੱਲ ਰਹੀ ਜਾਂਚ ਦਾ ਵੇਰਵਾ ਵੀ ਦਿੱਤਾ।