Menu

ਕਣਕ ਵੇਚ ਕੇ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੇ ਵੱਟੇ 1128 ਕਰੋੜ

ਫਾਜ਼ਿਲਕਾ ਜ਼ਿਲ੍ਹੇ ਵਿੱਚ ਕੁੱਲ 5,82,442 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ

ਫਾਜਿ਼ਲਕਾ, 19 ਮਈ (ਰਿਤਿਸ਼) – ਫਾਜਿਲਕਾ ਜਿਲ੍ਹੇ ਵਿਚ ਕਿਸਾਨਾਂ ਦੁਆਰਾ ਵੇਚੀ ਗਈ ਕਣਕ ਬਦਲੇ ਸਰਕਾਰ ਵੱਲੋਂ ਉਨ੍ਹਾਂ ਨੂੰ ਇਸ ਸਾਲ ਹੁਣ ਤੱਕ 1127.91 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ  ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਦਿੱਤੀ ਹੈ।

                ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ 48 ਘੰਟੇ ਅੰਦਰ ਅਦਾਇਗੀ ਕਰਨ ਅਤੇ 72 ਘੰਟੇ ਅੰਦਰ ਮੰਡੀ ਵਿਚੋਂ ਖਰੀਦੀ ਕਣਕ ਦੀ ਲਿਫਟਿੰਗ ਦਾ ਨਿਯਮ ਲਾਗੂ ਕੀਤਾ ਗਿਆ ਹੈ ਅਤੇ ਇਸੇ ਨਿਯਮਾਂ ਅਨੁਸਾਰ ਸਾਰੀਆਂ ਖਰੀਦ ਏਂਜ਼ਸੀਆਂ ਨੂੰ ਅਦਾਇਗੀ ਅਤੇ ਲਿਫਟਿੰਗ ਕਰਨ ਲਈ ਪਾਬੰਦ ਕੀਤਾ ਗਿਆ ਸੀ।

                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਮਈ ਤੱਕ ਜਿ਼ਲ੍ਹੇ ਦੀਆਂ ਮੰਡੀਆਂ ਵਿਚ 5,82,442 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸੇ ਤਰਾਂ ਅਦਾਇਗੀ ਦੀ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ 18 ਮਈ ਤੱਕ ਖਰੀਦੀ ਕਣਕ ਦੀ 1127.91 ਕਰੋੜ ਰੁਪਏ ਦੀ ਅਦਾਇਗੀ ਕੀਤੀ ਕੀਤੀ ਜਾ ਚੁੱਕੀ ਹੈ।

                ਇਸ ਮੌਕੇ ਡੀਐਫਐਸਸੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਿ਼ਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਨਿਰਵਿਘਨ ਖਰੀਦ ਕੀਤੀ ਗਈ ਹੈ ਅਤੇ ਆਮਤੌਰ ਤੇ ਸਵੇਰੇ ਆਉਣ ਵਾਲੇ ਕਿਸਾਨ ਸ਼ਾਮ ਤੱਕ ਹੀ ਮੰਡੀ ਵਿਚ ਕਣਕ ਵੇਚ ਕੇ ਵਾਪਸ ਆਪਣੇ ਘਰ ਜਾਂਦੇ ਰਹੇ ਹਨ।

          ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਕਣਕ ਵਿੱਚੋਂ ਪਨਗ੍ਰੇਨ ਨੇ ਸੈਂਟਰ ਪੂਲ ਲਈ 1,00,853 ਮੀਟਰਕ ਟਨ ਅਤੇ ਸਟੇਟ ਪੂਲ ਲਈ 39288 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ। ਮਾਰਕਫੈੱਡ ਨੇ 1,56,925 ਮੀਟਰਕ ਟਨ, ਪਨਸਪ ਨੇ 153541 ਮੀਟਰਕ ਟਨ, ਪੰਜਾਬ ਸਟੇਟ ਵੇਅਰਹੋਸਿੰਗ ਕਾਰਪੋਰੇਸ਼ਨ ਨੇ 86,313 ਮੀਟਰਕ ਟਨ, ਐਫ.ਸੀ.ਆਈ. ਨੇ 24,520 ਅਤੇ ਪ੍ਰਾਈਵੇਟ ਵਪਾਰੀਆਂ ਨੇ 21,002 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans