ਚੰਡੀਗੜ੍ਹ, 20 ਮਈ – ਚੋਣਾਂ ਦੌਰਾਨ ਆਪ ਨੇ ਪੰਜਾਬ ਵਿੱਚ ਵੀ ਦਿੱਲੀ ਦੀ ਤਰਜ਼ ਉਤੇ ਮੁਹੱਲਾ ਕਲੀਨਿਕ ਦਾ ਵਾਅਦਾ ਕੀਤਾ ਸੀ। ਇਸ ਬਾਬਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ਵਿੱਚ ਛੇਤੀ ਹੀ ਦਿੱਲੀ ਦੀ ਤਰਜ ਤੇ ਮੁਹੱਲਾ ਕਲੀਨਿਕ ਬਣਾਏ ਜਾਣਗੇ। ਸੂਬਾ ਵਾਸੀਆਂ ਨੂੰ ਵਧੀਆ ਤੇ ਮੁਫਤ ਸਿਹਤ ਸਹੂਲਤਾਂ ਦਾ ਵਾਅਦਾ ਪੂਰਾ ਕਰਾਂਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਕੀਤੀ ਜਾਵੇਗੀ। ਪਹਿਲੇ ਗੇੜ ਦੀ ਸ਼ੁਰੂਆਤ ਮੌਕੇ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਆਪ ਖੁਦ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨਗੇ।
ਮੁੱਖ ਮੰਤਰੀ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ…ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਬਣਾਉਣ ਜਾ ਰਹੇ ਹਾਂ ਪੰਜਾਬ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ।
ਸਿਹਤ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ…ਦਿੱਲੀ ਦੀ ਤਰਜ ‘ਤੇ ਪੰਜਾਬ 'ਚ ਮੁਹੱਲਾ ਕਲੀਨਿਕ ਬਣਾਉਣ ਜਾ ਰਹੇ ਹਾਂ
ਪੰਜਾਬ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ pic.twitter.com/sgFV7jJacv
— Bhagwant Mann (@BhagwantMann) May 20, 2022