Menu

ਸੁਖਬੀਰ ਬਾਦਲ ਨੇ ਦਰਿਆਈ ਪਾਣੀ ਦੇ ਵੱਡੀ ਪੱਧਰ ’ਤੇ ਗੰਧਲਾ ਹੋਣ ’ਤੇ ਚਿੰਤਾ ਪ੍ਰਗਟਾਈ

ਚੰਡੀਗੜ੍ਹ, 20 ਮਈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਰਿਆਈ ਪਾਣੀ ਵੱਡੀ ਪੱਧਰ ’ਤੇ ਗੰਧਲੇ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਹੈ ਤੇ ਆਮ ਆਦਮੀ ਪਾਰਟੀ ਸਰਕਾਰ ਨੂੰ ਕਿਹਾ ਹੈ ਕਿ ਉਹ ਇੰਡਸਟਰੀ ਦੀ ਰਹਿੰਦ ਖੂਹੰਦ ਦਰਿਆਈ ਪਾਣੀਆਂ ਵਿਚ ਸੁੱਟਣ ਦੇ ਕ੍ਰਮ ’ਤੇ ਰੋਕ ਲਗਾਵੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਵਿਆਪਕ ਰਿਪੋਰਟਾਂ ਆ ਰਹੀਆਂ ਹਨ ਕਿ ਕਾਲੇ ਰੰਗ ਦਾ ਪਾਣੀ ਹਰੀਕੇ ਹੈਡਵਰਕਸ ਤੋਂ ਨਿਕਲਦੀ ਫਿਰੋਜ਼ਪੁਰ ਫੀਡਰ ਨਹਿਰ ਵਿਚ ਸੁੱਟਿਆ ਜਾ ਰਿਹਾ ਹੈ ਜਿਸ ਕਾਰਨ ਜ਼ਿਲ੍ਹੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਮੈਨੁੰ ਹਲਕੇ ਦੇ ਲੋਕਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਪ੍ਰਦੁਸ਼ਣ ਪਾਣੀ ਨਾ ਸਿਰਫ ਖੇਤੀਬਾੜੀ ਪੈਦਾਵਾਰ ’ਤੇ ਅਸਰ ਪਾਵੇਗਾ ਬਲਕਿ ਇਸ ਨਾਲ ਬਿਮਾਰੀਆਂ ਵੀ ਫੈਲਣਗੀਆਂ। ਕੁਝ ਲੋਕ ਨਹਿਰੀ ਪਾਣੀ ਨੂੰ ਪੀਣ ਵਾਸਤੇ ਵਰਤਦੇ ਹਨ ਜੋ ਇਸ ਵੇਲੇ ਖਤਰਨਾਕ ਹੈ।
 ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਹਰੀਕੇ ਹੈਡਵਰਕਸ ਜਿਥੇ ਸਤੁਲਜ ਤੇ ਬਿਆਸ ਰਲਦੀਆਂ ਹਨ, ਤੋਂ ਆਉ.ਦੇ ਸਾਰੇ ਪਾਣੀ ਦੇ ਕੁਝ ਦਿਨਾਂ ਵਿਚ ਪ੍ਰਦੁਸ਼ਣ ਹੋਣ ਦੀਆਂ ਰਿਪੋਰਟਾਂ ਆ ਰਹੀਆਂ ਸਨ ਪਰ ਫਿਰ ਵੀ ਦਰਿਆਈ ਪਾਣੀਆਂ ਨੂੰ ਪ੍ਰਦੂਸ਼ਤ ਕਰਨ ’ਤੇ ਰੋਕ ਲਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ। ਉਹਨਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਹਨ ਕਿ ਇੰਡਸਟਰੀ ਦਾ ਰਹਿੰਦ ਖੂਹੰਦ ਵੱਡੀ ਪੱਧਰ ’ਤੇ ਲੁਧਿਆਣਾ ਦੇ ਬੁੱਢੇ ਨਾਲੇ ਵਿਚ ਸੁੱਟਿਆ ਜਾਂਦਾ ਹੈ ਜੋ ਅੱਗੇ ਜਾ ਕੇ ਹਰੀਕੇ ਵਿਚ ਸਤਲੁਜ ਤੇ ਬਿਆਸ ਵਿਚ ਜਾ ਰਲਦਾ ਹੈ। ਉਹਨਾਂ ਕਿਹਾ ਕਿ ਸਰਕਾਰ ਜਮਾਲਪੁਰ ਟ੍ਰੀਟਮੈਂਟ ਪ੍ਰਾਜੈਕਟ ਜੋ ਘਰੇਲੂ ਸੀਵਰੇਜ ਦਰਿਆਈ ਪਾਣੀ ਵਿਚ ਪੈਣ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਹੱਲ ਕਰਨ ਵਾਸਤੇ ਬਣਾਇਆ ਪ੍ਰਾਜੈਕਟ ਹੈ, ਨੁੰ ਚਾਲੂ ਕਰਨ ਵਿਚ ਕੋਈ ਕਾਹਲ ਨਹੀਂ ਵਿਖਾ ਰਹੀ। ਉਹਨਾਂ ਕਿਹਾ ਕਿ ਇਸੇ ਤਰੀਕੇ ਡੇਅਰੀ ਦੀ ਰਹਿੰਦ ਖੂਹੰਦ ਦਰਿਆਈ ਪਾਣੀ ਵਿਚ ਸੁੱਟਿਆ ਜਾ ਰਿਹਾ ਹੈ ਜਿਸ ਕਾਰਨ ਅੱਜ ਦਾ ਪ੍ਰਦੂਸ਼ਣ ਹੋਇਆ ਹੈ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਦਰੁੱਸਤੀ ਵਾਲੇ ਕਦਮ ਚੁੱਕਣ ਤੇ ਉਹਨਾਂ ਕਿਹਾ ਕਿ ਇਹ ਬਹੁਤ ਨਿੰਦਣਯੋਗ ਗੱਲ ਹੈ ਕਿ ਵੱਖ ਵੱਖ ਰਾਜ ਸਰਕਾਰਾਂ ਇਸ ਸੰਵਦੇਸ਼ਨਸ਼ੀਲ ਮਾਮਲੇ ’ਤੇ ਇਕ ਦੂਜੇ ਖਿਲਾਫ ਦੂਸ਼ਣਬਾਜ਼ੀ ’ਤੇ ਲੱਗੀਆਂ ਹਨ। ਉਹਨਾਂ ਕਿਹਾ ਕਿ ਜਲ ਸਰੋਤ ਵਿਭਾਗ ਨੇ ਲੋਕਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਹੈ ਕਿ ਪਾਣੀ ਪੀਣ ਵਾਸਤੇ ਨਾ ਵਰਤਿਆ ਜਾਵੇ ਪਰ ਪ੍ਰਦੂਸ਼ਣ ਕੰਟਰੋਲ ਬੋਰਡ ਦਰਿਆਈ ਪਾਣੀ ਵਿਚ ਇੰਡਸਟਰੀ ਦੀ ਰਹਿੰਦ ਖੂਹੰਦ ਰੋਕਣ ਲਈ ਜ਼ਿੰਮੇਵਾਰ ਹੈ ਜਦੋਂ ਕਿ ਉਹ ਇਹ ਦਾਅਵਾ ਕਰ ਰਿਹਾ ਹੈ ਕਿ ਇਹ ਪਾਣੀ ਟ੍ਰੀਟਮੈਂਟ ਤੋਂ ਬਾਅਦ ਪੀਣਯੋਗ ਹੈ।
 ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੂੰ ਦਰਿਆਈ ਪਾਣੀਆਂ ਦੀ ਸਫਾਈ ਵਾਸਤੇ ਨੀਤੀ ਲਿਆਉਣੀ ਚਾਹੀਦੀ ਹੈ ਤੇ ਪ੍ਰਦੂਸ਼ਣਕਾਰੀਆਂ ਦੇ ਖਿਲਾਫ ਸਿਫਰ ਬਰਦਾਸ਼ਤ ਨੀਤੀ ਲਾਗੂ ਕਰਨੀ ਚਾਹੀਦੀ ਸੀ। ਉਹਨਾਂ ਕਿਹਾ ਕਿ ਪਿਛਲੀਆਂ ਕਾਂਗਰਸ ਸਰਕਾਰਾਂ ਵੱਲੋਂ ਇਸ ਮਾਮਲੇ ’ਤੇ ਅਣਵਹਿਲੀ ਵਾਲੇ ਵਤੀਰੇ ਨੇ ਪ੍ਰਦੂਸ਼ਣਕਾਰੀਆਂ ਦੇ ਹੌਂਸਲੇ ਵਧੇ ਦਿੱਤੇ ਹਨ। ਉਹਨਾਂ ਕਿਹਾ ਕਿ ਹੁਣ ਅਸੀਂ ਵੇਖਿਆ ਹੈ ਕਿ ਕਿਵੇਂ ਜ਼ਮੀਨਦੋਜ਼ ਪਾਣੀ ਪ੍ਰਦੂਸ਼ਣ ਹੋਣ ਕਾਰਨ ਮਾਲਵਾ ਖਿੱਤੇ ਵਿਚ ਕੈਂਸਰ ਫੈਲ ਗਿਆ ਹੈ। ਸਾਨੂੰ ਇਸ ਨਾਲ ਜੰਗੀ ਪੱਧਰ ’ਤੇ ਨਜਿੱਠਣਾ ਚਾਹੀਦਾ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans