Menu

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ

ਨਵੀਂ ਦਿੱਲੀ, 21 ਮਈ – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਓਮ ਪ੍ਰਕਾਸ਼ ਚੌਟਾਲਾ ਨੂੰ ਦੋਸ਼ੀ ਕਰਾਰ ਦਿੱਤਾ ਹੈ।

ਹੁਣ ਅਦਾਲਤ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ‘ਤੇ 26 ਮਈ ਨੂੰ ਬਹਿਸ ਕਰੇਗੀ। ਇਸ ਤੋਂ ਪਹਿਲਾਂ 19 ਮਈ ਨੂੰ ਰਾਉਸ ਐਵੇਨਿਊ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ ਵਿੱਚ, ਸੀਬੀਆਈ ਨੇ 26 ਮਾਰਚ, 2010 ਨੂੰ ਚੌਟਾਲਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ ਅਤੇ ਉਸ ਨੂੰ 1993 ਤੋਂ 2006 ਦਰਮਿਆਨ ਕਥਿਤ ਤੌਰ ‘ਤੇ 6.09 ਕਰੋੜ ਰੁਪਏ ਦੀ ਜਾਇਦਾਦ ਬਣਾਉਣ ਲਈ ਜ਼ਿੰਮੇਵਾਰ ਠਹਿਰਾਇਆ ਸੀ, ਜੋ ਉਨ੍ਹਾਂ ਦੀ ਜਾਇਜ਼ ਆਮਦਨ ਤੋਂ ਬਹੁਤ ਜ਼ਿਆਦਾ ਸੀ।

ਦੱਸ ਦਈਏ ਕਿ ਸਾਲ 2019 ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ 3 ਕਰੋੜ 68 ਲੱਖ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ। ਇਨ੍ਹਾਂ ਜਾਇਦਾਦਾਂ ਵਿੱਚ ਓਮ ਪ੍ਰਕਾਸ਼ ਚੌਟਾਲਾ ਦੀ ਮਲਕੀਅਤ ਵਾਲੇ ਫਲੈਟ, ਪਲਾਟ ਅਤੇ ਜ਼ਮੀਨ ਸ਼ਾਮਲ ਹੈ।

ਜ਼ਬਤ ਕੀਤੀਆਂ ਜਾਇਦਾਦਾਂ ਨਵੀਂ ਦਿੱਲੀ, ਪੰਚਕੂਲਾ ਅਤੇ ਸਿਰਸਾ ਵਿੱਚ ਸਥਿਤ ਹਨ। ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਤਹਿਤ ਦਰਜ ਐਫਆਈਆਰ ਦੇ ਸਬੰਧ ਵਿੱਚ ਕੀਤੀ ਗਈ ਹੈ।

ਰਾਸ਼ਟਰਪਤੀ ਚੋਣ ਲਈ ਯਸ਼ਵੰਤ ਸਿਨਹਾ ਵਲੋਂ ਨਾਮਜ਼ਦਗੀ…

ਨਵੀਂ ਦਿੱਲੀ, 27 ਜੂਨ – 18 ਜੁਲਾਈ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ…

ਇੰਟੈਲੀਜੈਂਸ ਬਿਊਰੋ ਦੇ ਨਵੇਂ ਮੁਖੀ…

ਨਵੀਂ ਦਿੱਲੀ, 24 ਜੂਨ – ਇੰਟੈਲੀਜੈਂਸ ਬਿਊਰੋ…

ਰੇਲਵੇ ਦਾ ਵੱਡਾ ਕਦਮ, ਸ਼ੁਰੂ…

ਨਵੀਂ ਦਿੱਲੀ, 23 ਜੂਨ –  ਰੇਲਵੇ ਨੇ…

ਯਸ਼ਵੰਤ ਸਿਨਹਾ ਹੋਣਗੇ ਰਾਸ਼ਟਰਪਤੀ ਚੋਣਾਂ…

ਨਵੀਂ ਦਿੱਲੀ, 21 ਜੂਨ – ਕਾਂਗਰਸ, ਤ੍ਰਿਣਮੂਲ…

Listen Live

Subscription Radio Punjab Today

Our Facebook

Social Counter

  • 24213 posts
  • 0 comments
  • 0 fans

ਟੋਕੀਓ ਨਰਿਤਾ ਹਵਾਈ ਅੱਡੇ ਦੇ ਵਿਚਕਾਰ ਖੇਤ…

ਕੀ ਤੁਸੀ ਕਦੇ ਹਵਾਈ ਅੱਡੇ ਦੇ ਐਨ ਵਿਚਕਾਰ ਖੇਤ ਹੋਣ ਬਾਰੇ ਸੁਣਿਆ ਹੈ? ਜੇਕਰ ਨਹੀਂ ਤਾਂ ਅਸੀਂ ਦੱਸ ਰਹੇ…

ਅਫਗਾਨਿਸਤਾਨ ‘ਚ ਭੂਚਾਲ ਦੇ ਜ਼ਬਰਦਸਤ…

ਕਾਬੁਲ, 22 ਜੂਨ – ਬੁੱਧਵਾਰ ਤੜਕੇ ਅਫਗਾਨਿਸਤਾਨ…

ਕੈਲ-ਕੱਪ ‘ਚ ਫਰਿਜ਼ਨੋ ਦੀਆਂ ਹਾਕੀ…

ਫਰਿਜ਼ਨੋ, 14 ਜੂਨ (ਗੁਰਿੰਦਰਜੀਤ ਸਿੰਘ ਨੀਟਾ ਮਾਛੀਕੇ…

ਫਰਿਜਨੋ ਏਰੀਏ ਦੇ ਟਰੱਕ ਡਰਾਈਵਰ…

ਫਰਿਜਨੋ, 14 ਜੂਨ (ਗੁਰਿੰਦਰਜੀਤ ਨੀਟਾ ਮਾਛੀਕੇ /…