ਚੰਡੀਗੜ੍ਹ, 23 ਮਈ – ਇਸ ਵਾਰ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਹੁਣ ਭਾਰਤੀ ਕ੍ਰਿਕਟ ਟੀਮ ਦੀ ਜਰਸੀ ਵਿੱਚ ਨਜ਼ਰ ਆਉਣਗੇ। ਪੰਜਾਬ ਕਿੰਗਜ਼ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ (23) ਜੋ ਐਸਡੀ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-24, ਚੰਡੀਗੜ੍ਹ ਦੀ ਕ੍ਰਿਕਟ ਅਕੈਡਮੀ ਵਿੱਚ ਅਭਿਆਸ ਕਰਦਾ ਹੈ, ਨੂੰ ਦੱਖਣੀ ਅਫਰੀਕਾ ਵਿਰੁੱਧ 9 ਜੂਨ ਤੋਂ ਸ਼ੁਰੂ ਹੋਣ ਵਾਲੀ ਟੀ-20 ਸੀਰੀਜ਼ ਲਈ ਭਾਰਤੀ ਟੀ-20 ਟੀਮ ਵਿੱਚ ਚੁਣਿਆ ਗਿਆ ਹੈ। ਟੀਮ ‘ਚ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਹੈ। ਅਰਸ਼ਦੀਪ ਦਾ ਪਰਿਵਾਰ ਮੁਹਾਲੀ ਵਿੱਚ ਰਹਿੰਦਾ ਹੈ।
ਅਰਸ਼ਦੀਪ ਸਿੰਘ ਦੀ ਭਾਰਤੀ ਕ੍ਰਿਕਟ ਟੀਮ ਲਈ ਚੁਣੇ ਜਾਣ ਤੇ ਜਿਥੇ ਪੰਜਾਬੀਆਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਉਥੇ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਅਰਸ਼ਦੀਪ ਸਿੰਘ ਨੂੰ ਅਤੇ ਸਮੂਹ ਪੰਜਾਬ ਵਾਸੀਆਂ ਨੁੰ ਵਧਾਈ ਦਿੱਤੀ ਹੈ।
ਇਸ ਦੇ ਨਾਲ ਹੀ ਸੀਐਮ ਨੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਲਿਖਿਆ ਹੈ ਕਿ, ਖਰੜ ਦੇ ਸਾਡੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਵਧਾਈ! ਏਸੇ ਤਰ੍ਹਾਂ ਮਿਹਨਤ ਨਾਲ ਦੇਸ਼ ਸਮੇਤ ਪੰਜਾਬ ਦਾ ਨਾਂਅ ਦੁਨੀਆ ਭਰ ‘ਚ ਰੌਸ਼ਨ ਕਰੋ…ਖ਼ੂਬ ਤਰੱਕੀਆਂ ਕਰੋ…ਬਹੁਤ ਸਾਰੀਆਂ ਸ਼ੁੱਭਕਾਮਨਾਵਾਂ!
ਖਰੜ ਦੇ ਸਾਡੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਵਧਾਈ!
ਏਸੇ ਤਰ੍ਹਾਂ ਮਿਹਨਤ ਨਾਲ ਦੇਸ਼ ਸਮੇਤ ਪੰਜਾਬ ਦਾ ਨਾਂਅ ਦੁਨੀਆ ਭਰ ‘ਚ ਰੌਸ਼ਨ ਕਰੋ…ਖ਼ੂਬ ਤਰੱਕੀਆਂ ਕਰੋ…ਬਹੁਤ ਸਾਰੀਆਂ ਸ਼ੁੱਭਕਾਮਨਾਵਾਂ pic.twitter.com/BTzTvnCi55
— Bhagwant Mann (@BhagwantMann) May 23, 2022