Menu

ਹਰਿਆਣਾ: ਯੂਟਿਊਬਰ ਸੰਗੀਤਾ ਦੀ ਜ਼ਮੀਨ ‘ਚ ਦੱਬੀ ਮਿਲੀ ਲਾਸ਼ , 11 ਦਿਨ ਪਹਿਲਾਂ ਦਿੱਲੀ ਤੋਂ ਹੋਈ ਸੀ ਅਗਵਾ

ਰੋਹਤਕ, 23 ਮਈ – ਹਰਿਆਣਾ ਦੇ ਰੋਹਤਕ ਜ਼ਿਲ੍ਹੇ ‘ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰੋਹਤਕ ਜ਼ਿਲ੍ਹੇ ਦੇ ਸ਼ਹਿਰ ਮਹਿਮ ਵਿੱਚ ਇੱਕ ਲੜਕੀ ਦੀ ਲਾਸ਼ ਜ਼ਮੀਨ ਵਿੱਚ ਦੱਬੀ ਹੋਈ ਮਿਲੀ। ਲੜਕੀ ਦੀ ਪਛਾਣ ਦਿੱਲੀ ਦੀ ਯੂਟਿਊਬਰ ਸੰਗੀਤਾ ਉਰਫ਼ ਦਿਵਿਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲੜਕੀ 11 ਦਿਨਾਂ ਤੋਂ ਲਾਪਤਾ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਅਗਵਾ ਦਾ ਕੇਸ ਵੀ ਦਰਜ ਕਰਵਾਇਆ ਸੀ। ਇਲਜ਼ਾਮ ਹੈ ਕਿ ਦਿੱਲੀ ਵਿੱਚ ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ ਨੂੰ ਮਹਿਮ ਵਿੱਚ ਦਫ਼ਨਾ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਇਸ ਮਾਮਲੇ ਦੀ ਸੂਚਨਾ ਮ੍ਰਿਤਕ ਦੇ ਵਾਰਸਾਂ ਨੂੰ ਦਿੱਤੀ ਗਈ। ਮ੍ਰਿਤਕ ਦੇ ਰਿਸ਼ਤੇਦਾਰ ਦੇਰ ਰਾਤ ਰੋਹਤਕ ਪਹੁੰਚ ਗਏ।

ਇਸ ਦੇ ਨਾਲ ਹੀ ਲਾਸ਼ ਮਿਲਣ ਦੀ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਨ ਲਈ ਐੱਫਐੱਸਐੱਲ ਦੀ ਟੀਮ ਨੂੰ ਵੀ ਬੁਲਾਇਆ। ਜਾਂਚ ਤੋਂ ਬਾਅਦ ਟੀਮ ਨੇ ਦੱਸਿਆ ਕਿ ਲੜਕੀ ਦੇ ਸਿਰ ‘ਤੇ ਸੱਟ ਦੇ ਨਿਸ਼ਾਨ ਹਨ। ਇਸ ਨੂੰ ਕਿਸੇ ਹੋਰ ਥਾਂ ਉੱਤੇ ਮਾਰ ਕੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਕਸਦ ਨਾਲ ਇੱਥੇ ਦਫਨਾ ਦਿੱਤਾ ਗਿਆ। ਨੌਜਵਾਨ ਦਾ ਚਿਹਰਾ ਪੂਰੀ ਤਰ੍ਹਾਂ ਸੜਿਆ ਹੋਇਆ ਹੈ ਅਤੇ ਪਛਾਣਿਆ ਨਹੀਂ ਜਾ ਸਕਦਾ ਹੈ। ਐਫਐਸਐਲ ਦੀ ਟੀਮ ਨੇ ਆਸਪਾਸ ਦੇ ਪੂਰੇ ਇਲਾਕੇ ਦੀ ਜਾਂਚ ਕੀਤੀ ਅਤੇ ਘਟਨਾ ਸਬੰਧੀ ਸਬੂਤ ਇਕੱਠੇ ਕੀਤੇ।

ਪੁਲਿਸ ਨੇ ਦੱਸਿਆ ਕਿ ਲੜਕੀ ਆਪਣਾ ਯੂ-ਟਿਊਬ ਚੈਨਲ ਚਲਾਉਂਦੀ ਸੀ। ਸੋਮਵਾਰ ਨੂੰ ਉਸ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਪੁਲਿਸ ਨੂੰ ਉਸਦੇ ਦੋ ਸਾਥੀਆਂ ‘ਤੇ ਅਗਵਾ ਅਤੇ ਕਤਲ ਦਾ ਸ਼ੱਕ ਹੈ। ਫਿਲਹਾਲ ਦੋਵੇਂ ਲਾਪਤਾ ਹਨ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਫਿਲਹਾਲ ਉਨ੍ਹਾਂ ਦੀ ਤਲਾਸ਼ ਜਾਰੀ ਹੈ।

 

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans