Menu

ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਇਲਾਕੇ ਦੀਆਂ ਸਮੱਸਿਆਵਾਂ ਬਾਰੇ ਕਰਵਾਇਆ ਜਾਣੂੰ

ਫਾਜ਼ਿਲਕਾ 24 ਮਈ (ਰਿਤਿਸ਼) – ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਬੱਲੂਆਣਾ ਹਲਕੇ ਦੇ ਕਿਸਾਨਾਂ ਦਾ ਜੋ ਮੁਆਵਜ਼ਾ ਹਾਲੇ ਤੱਕ ਬਕਾਇਆ ਪਿਆ ਉਸਨੂੰ ਮੁੱਖ ਮੰਤਰੀ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਗਿਆ।ਇਸ ਤੋਂ ਇਲਾਵਾ ਆਪਣੇ ਹਲਕੇ ਨਾਲ ਸਬੰਧਤ ਸਮੱਸਿਆਵਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ ਜਿਸ ਨੂੰ ਮੁੱਖ ਮੰਤਰੀ ਵੱਲੋਂ ਜਲਦ ਹਲ ਕਰਨ ਦਾ ਭਰੋਸਾ ਦਵਾਇਆ ਗਿਆ।
ਮੁਲਾਕਾਤ ਦੌਰਾਨ ਵਿਧਾਇਕ ਅਮਨਦੀਪ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਕਿਸਾਨਾਂ ਨੂੰ ਦਰਪੇਸ਼ ਆਉਂਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਦੱਸਿਆ ਗਿਆ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਝੋਨੇ ਦੀ ਸਿਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਜ਼ੋ ਸ਼ਲਾਘਾਯੋਗ ਫੈਸਲਾ ਲਿਆ ਗਿਆ ਹੈ ਉਸ ਨਾਲ ਕਿਸਾਨ ਵੀਰ ਕਾਫੀ ਖੁਸ਼ ਹਨ।
ਉਨ੍ਹਾਂ ਕਿਹਾ ਕਿ ਸਾਡਾ ਸੂਬਾ ਖੇਤੀ ਪ੍ਰਧਾਨ ਸੂਬਾ ਹੈ ਇਸ ਲਈ ਕਿਸਾਨ ਵੀਰਾਂ ਦੇ ਹਿੱਤਾਂ ਦੇ ਲਈ ਸਾਨੂੰ ਪੁਰਜ਼ੋਰ ਯਤਨ ਕਰਨੇ ਚਾਹੀਦੇ ਹਨ ਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਲੂਆਣਾ ਹਲਕੇ ਦੇ ਕਿਸਾਨਾਂ ਦਾ ਮੁਆਵਜਾ ਅਜੇ ਬਕਾਇਆ ਹੈ, ਜਿਸ ਦੀ ਅਦਾਇਗੀ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਮੁੱਖ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਕਿ ਜਲਦ ਹੀ ਬੱਲੂਆਣਾ ਹਲਕੇ ਦੇ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾਵੇਗਾ।
ਇਸ ਮੌਕੇ ਗੌਰਵ ਭਾਰਤੀ ਵੀ ਮੌਜੂਦ ਰਹੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans