Menu

ਅੰਮ੍ਰਿਤਸਰ: ਖਾਲਸਾ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ, 2 ਨੋਜਵਾਨ ਜਖਮੀ

ਅੰਮ੍ਰਿਤਸਰ, 1 ਜੂਨ – ਪੰਜਾਬ ਦੇ ਵਿੱਚ ਦਿਨੋਂ ਦਿਨ ਅਮਨ ਕਾਨੂੰਨ ਦੀ ਹਾਲਤ ਵਿਗੜਦੀ ਜਾ ਰਹੀ ਹੈ ਤੇ ਰੋਜ਼ਾਨਾ ਹੀ ਗੁੰਡਾਗਰਦੀ ਦੀਆਂ ਘਟਨਾਵਾਂ ਤੇ ਗੈਂਗਵਾਰ ਹੋ ਰਹੀ ਹੈ। ਅੱਜ ਦਿਨ ਦਿਹਾੜੇ ਦੁਪਹਿਰ 3:30 ਵਜੇ ਦੇ ਕਰੀਬ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਬਾਹਰ 3 ਨੌਜਵਾਨਾਂ, ਜੋ ਪੈਦਲ ਆ ਰਹੇ ਸਨ ਨੇ ਐਕਟਿਵਾ ‘ਤੇ ਸਵਾਰ 2 ਨੌਜਵਾਨਾਂ ਉੱਪਰ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਨਾਲ ਦੋ ਨੌਜਵਾਨ ਗੰਭੀਰ ਰੂਪ ਵਿੱਚ ਫੱਟੜ ਹੋ ਗਏ।ਜਿਨ੍ਹਾਂ ਵਿਚੋਂ ਇਕ ਬਟਾਲਾ ਅਤੇ ਇੱਕ ਜੰਡਿਆਲਾ ਦਾ ਦੱਸਿਆ ਜਾ ਰਿਹਾ ਹੈ ।

ਜਖਮੀਂ ਹਾਲਤ ‘ਚ ਦੋਵਾਂ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਡੀ.ਸੀ.ਪੀ ਕ੍ਰਾਈਮ ਰਸ਼ਪਾਲ ਸਿੰਘ ਮੌਕੇ ‘ਤੇ ਪਹੁੰਚੇ ਤੇ ਉਨ੍ਹਾਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡੀ.ਸੀ.ਪੀ ਰਛਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਲੜਕੀ ਦੇ ਮਾਮਲੇ ਨੂੰ ਲੈ ਕੇ ਨੌਜਵਾਨਾਂ ‘ਚ ਆਪਸੀ ਤਕਰਾਰਬਾਜ਼ੀ ਹੋਈ ਹੈ ਤੇ ਇਕ ਧਿਰ ਦੇ ਐਕਟਿਵਾ ਸਵਾਰ 2 ਨੌਜਵਾਨਾਂ ਉੱਪਰ ਦੂਜੀ ਧਿਰ ਦੇ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਪੁਲੀਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਮਾਹੌਲ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40168 posts
  • 0 comments
  • 0 fans