ਨਵੀਂ ਦਿੱਲੀ, 16 ਜੂਨ – ਉੱਤਰ ਪ੍ਰਦੇਸ਼ ‘ਚ ਪ੍ਰਸ਼ਾਸਨ ਵਲੋਂ ਚੱਲ ਰਹੇ ਬੁਲਡੋਜ਼ਰ ਕਾਰਵਾਈ ‘ਤੇ ਰੋਕ ਲਗਾਉਣ ਲਈ ਜਮੀਅਤ ਉਲੇਮਾ-ਏ-ਹਿੰਦ ਵਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ ਹੈ। ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਯੂ.ਪੀ.ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਤਿੰਨ ਦਿਨਾਂ ‘ਚ ਜਵਾਬ ਮੰਗਿਆ ਹੈ। ਫ਼ਿਲਹਾਲ ਬੁਲਡੋਜ਼ਰ ਰੋਕਣ ਦੇ ਲਈ ਕੋਈ ਅੰਤਰਿਮ ਆਦੇਸ਼ ਨਹੀਂ ਦਿੱਤਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਹੁਣ ਮੰਗਲਵਾਰ ਨੂੰ ਹੋਵੇਗੀ। ਅੱਜ ਜਸਟਿਸ-ਏ-ਐੱਸ.ਬੋਪਤਰਾ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ।