Menu

ਅਕਾਲੀ ਦਲ ਨੇ ਵਿਰੋਧੀਆਂ ਤੇ ਲਾਏ ਸੌੜੀ ਸਿਆਸਤ ਕਰਨ ਦੇ ਦੋਸ਼     

 ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈਚਾਰਕ ਸਾਂਝ ਅਕਾਲੀ ਦਲ ਦਾ ਮੁੱਖ ਮੁੱਦਾ – ਸਿਕੰਦਰ ਸਿੰਘ ਮਲੂਕਾ   

ਬਠਿੰਡਾ, 21 ਜੂਨ – ਦਸ ਸਾਲਾਂ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਏ ਗਏ ਇਤਿਹਾਸਕ ਵਿਕਾਸ ਅਤੇ ਲੱਖਾਂ ਦੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਰਾਹੀਂ ਦਿੱਤੇ ਰੁਜ਼ਗਾਰ ਦਾ ਮੁਕਾਬਲਾ ਕਰਨ ਵਿਚ ਅਸਮਰੱਥ ਵਿਰੋਧੀ ਪਾਰਟੀਆਂ ਵੱਲੋਂ ਹਮੇਸ਼ਾ ਹੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਸੌੜੀ ਸਿਆਸਤ ਦਾ ਸਹਾਰਾ ਲਿਆ ਗਿਆ । ਸੰਗਰੂਰ ਜ਼ਿਮਨੀ ਚੋਣ ਦੌਰਾਨ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਵਿਰੋਧੀ ਪਾਰਟੀਆਂ ਤੇ ਇਹ ਦੋਸ਼ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਲਗਾਏ । ਮਲੂਕਾ ਨੇ ਦੋਸ਼ ਲਗਾਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਥਕ ਧਿਰਾਂ ਦੇ ਸਮਰਥਨ ਨਾਲ ਬੀਬਾ ਕਮਲਦੀਪ ਕੌਰ ਨੂੰ ਉਮੀਦਵਾਰ ਬਣਾਏ ਜਾਣ ਅਤੇ  ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਦਾ ਬਣਾਏ ਜਾਣ ਨੂੰ ਗਲਤ ਰੰਗਤ ਦਿੱਤੀ ਜਾ ਰਹੀ ਹੈ । ਵਿਰੋਧੀ ਪਾਰਟੀਆਂ ਚੋਣਾਂ ਜਿੱਤਣ ਲਈ ਸਮਾਜ ਵਿੱਚ ਪਾੜਾ ਪਾਉਣ ਤੋਂ ਵੀ ਗੁਰੇਜ਼ ਨਹੀਂ ਕਰਦੀਆਂ । ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨਾਲ ਨਾਲ ਕੁਝ ਹੋਰ ਵਿਰੋਧੀ ਤਾਕਤਾਂ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਵਿੱਚ ਹਿੰਦੂ ਵਰਗ ਅਤੇ ਵਿਸ਼ੇਸ਼ ਤੌਰ ਤੇ ਅਕਾਲੀ ਦਲ ਦੇ ਹਿੰਦੂ ਆਗੂਆਂ ਨੂੰ ਗੁਮਰਾਹ ਕਰਨ ਲਈ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ । ਸ਼੍ਰੋਮਣੀ ਅਕਾਲੀ ਦਲ ਨੂੰ ਹਿੰਦੂ ਵਿਰੋਧੀ ਅਤੇ ਸਿਰਫ਼ ਸਿੱਖਾਂ ਦੀ ਨੁਮਾਇੰਦਾ ਪਾਰਟੀ ਦਰਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਮਲੂਕਾ ਨੇ ਕਿਹਾ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਚੋਣਾਂ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਖ ਮੁੱਦਾ ਬਣਾਇਆ ਹੈ ਪਰ ਸ਼੍ਰੋਮਣੀ ਅਕਾਲੀ ਦਲ ਆਪਸੀ ਭਾਈਚਾਰਕ ਸਾਂਝ ਸਭ ਧਰਮਾਂ ਦੇ ਸਤਿਕਾਰ ਅਤੇ ਅਮਨ ਕਾਨੂੰਨ ਦੀ ਬਹਾਲੀ ਦੇ ਮੁੱਦਿਆਂ ਤੋਂ ਕਦੇ ਵੀ ਪਿੱਛੇ ਨਹੀਂ ਹਟਿਆ। ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਹਿੰਦੂ ਵੀਰਾਂ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਸਿੱਖ ਕੌਮ ਨੇ ਹਮੇਸ਼ਾ ਹਿੰਦੂ ਧਰਮ ਅਤੇ ਦੇਸ਼ ਦੀ ਸੁਰੱਖਿਆ ਲਈ ਲੱਖਾਂ ਕੁਰਬਾਨੀਆਂ ਕੀਤੀਆਂ ਹਨ । ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਧਰਮ ਦੀ ਰਾਖੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ । ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਹੀ ਪਾਰਟੀ ਵਿੱਚ ਹਿੰਦੂ ਵਰਗ ਦੇ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ । ਇੱਥੋਂ ਤਕ ਕਿ 1997 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਜੇਪੀ ਨਾਲ ਸਮਝੌਤਾ ਵੀ ਸੂਬੇ ਵਿੱਚ ਹਿੰਦੂ ਸਿੱਖ ਏਕਤਾ ਨੂੰ ਅੱਗੇ ਵਧਾਉਣ ਲਈ ਹੀ ਕੀਤਾ ਸੀ । ਦੋ ਦਹਾਕਿਆਂ ਤੱਕ ਚੱਲੇ ਕਾਲੇ ਦੌਰ ਦੌਰਾਨ ਵੀ ਵਿਰੋਧੀ ਤਾਕਤਾਂ ਸੂਬੇ ਵਿਚ ਹਿੰਦੂ ਸਿੱਖ ਵਿੱਚ ਦਰਾੜ ਪੈਦਾ ਨਹੀਂ ਕਰ ਸਕੀਆਂ ਸਨ। ਚੋਣਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਪਰ ਚੋਣਾਂ ਜਿੱਤਣ ਲਈ ਸਮਾਜ ਵਿੱਚ ਪਾੜਾ ਪਾਉਣ ਵਾਲੀ ਸੌੜੀ ਸਿਆਸਤ ਕਰਨ ਵਾਲੇ ਕਦੇ ਵੀ ਪੰਜਾਬ ਹਿਤੈਸ਼ੀ ਨਹੀਂ ਹੋ ਸਕਦੇ ।  ਮਲੂਕਾ ਨੇ ਅਪੀਲ ਕੀਤੀ ਕਿ ਉਹ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਆਪਸੀ ਭਾਈਚਾਰਕ ਸਾਂਝ ਅਤੇ ਸੂਬੇ ਦੇ ਅਹਿਮ ਮੁੱਦਿਆਂ ਦੇ ਹੱਲ ਲਈ ਬੀਬਾ ਕਮਲਦੀਪ ਕੌਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans