Menu

“ਤਨਖਾਹ ਨਹੀ ਤਾਂ ਕੰਮ ਨਹੀਂ” – ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਸਮੂਹ ਬੱਸ ਅੱਡੇ ਬੰਦ

ਚੰਡੀਗੜ, 21 ਜੂਨ – ਪੰਜਾਬ ਰੋਡਵੇਜ਼ ਪਨਬੱਸ / ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋਂ ਨਾ ਦੇਣ ਦੇ ਰੋਸ ਵਜੋਂ ਤਨਖਾਹ ਨਹੀ ਤਾਂ ਕੰਮ ਨਹੀਂ ਦਾ ਨਾਅਰਾ ਬੁਲੰਦ ਕਰਦੇ ਹੋਏ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਲੁਧਿਆਣਾ ਬੱਸ ਸਟੈਂਡ 2 ਘੰਟੇ ਲਈ ਕੀਤਾ ਬੰਦ ਕੀਤਾ ਗਿਆ। ਕੱਚੇ ਮੁਲਾਜ਼ਮਾਂ ਵੱਲੋਂ 2 ਮਹੀਨੇ ਤੋਂ ਤਨਖਾਹਾਂ ਨਾ ਮਿਲਣ ਦਾ ਵਿਰੋਧ ਕੀਤਾ। ਮੁਲਾਜ਼ਮਾਂ ਨੇ ਕਿਹਾ ਸਰਕਾਰ ਨੇ ਮੰਗਾਂ ਤਾਂ ਕਿ ਪੂਰੀਆਂ ਕਰਨੀਆਂ ਸਨ, ਬਣਦੀਆਂ ਤਨਖਾਹਾਂ ਵੀ ਨਹੀਂ ਦੇ ਪਾ ਰਹੀ।

ਫਿਰੋਜ਼ਪੁਰ ਕੈਂਟ ਬੱਸ ਸਟੈਂਡ ਤੇ ਧਰਨੇ ਦੌਰਾਨ ਬੋਲਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ,ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਤੇ ਸੰਘਰਸ਼ ਕਰਦੇ ਕੱਚੇ ਮੁਲਾਜ਼ਮਾਂ ਨੂੰ ਹੁਣ ਪਹਿਲਾਂ ਤੋਂ ਵੀ ਮਾੜੇ ਹਲਾਤ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਦਾ ਕੀਤੇ ਜਾ ਰਹੇ ਹਨ ਜਿਸ ਦੇ ਚਲਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੇ ਸੰਘਰਸ਼ ਦੇ ਨਾਲ ਨਾਲ ਹੁਣ ਹਰ ਮਹੀਨੇ ਪਨਬੱਸ ਅਤੇ ਪੀ ਆਰ ਟੀ ਸੀ ਮੁਲਾਜ਼ਮਾਂ ਦੀਆਂ ਤਨਖਾਹਾਂ ਬਹੁਤ ਹੀ ਲੇਟ ਅਦਾ ਕੀਤੀਆਂ ਜਾ ਰਹੀਆਂ ਹਨ ਅਤੇ ਤਨਖਾਹ ਪਾਵਾਉਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈਂਦੀ ਹੈ। ਦਿਨ ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜ਼ਲ ਤੇ ਪਹੁੰਚਾਉਣ ਵਾਲੇ ਅਤੇ ਲੋਕਾਂ ਨੂੰ ਫ੍ਰੀ ਸਫ਼ਰ ਸਹੂਲਤਾਂ ਦੇਣ ਵਾਲੇ ਇਹਨਾਂ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਨੇ ਜਿਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਇਵਰ ਕੰਡਕਟਰ ਵੀ ਮਾਨਸਿਕ ਤਣਾਅ ਵਿੱਚ ਬੱਸਾਂ ਚਲਾਉਣ ਲਈ ਮਜਬੂਰ ਹਨ। ਇਹਨਾਂ ਹਾਲਾਤ ਨੂੰ ਵੇਖਦੇ ਹੋਏ ਜਥੇਬੰਦੀ ਵੱਲੋ ਵਾਰ ਵਾਰ ਉੱਚ ਅਧਿਕਾਰੀਆਂ ਨਾਲ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਸੰਪਰਕ ਕਰਨ ਤੇ ਵੀ ਹੁਣ ਤੱਕ ਤਨਖਾਹਾਂ ਨਾ ਆਉਣ ਕਾਰਨ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਇਸ ਤੋ ਵੀ ਬਾਅਦ ਜੇਕਰ ਤਨਖਾਹ ਨਹੀਂ ਆਉਂਦੀ ਤਾਂ 23 ਜੂਨ ਨੂੰ ਦੁਪਹਿਰ 12 ਵਜੇ ਤੋਂ ਸਮੂਹ ਕਰਮਚਾਰੀ ਬੱਸਾਂ ਬੰਦ ਕਰਕੇ ਪਨਬੱਸ ਤੇ ਪੀ ਆਰ ਟੀ ਸੀ ਦਾ ਚੱਕਾ ਜਾਮ ਕਰਨਗੇ। ਮੌਕੇ ਤੇ ਹੀ ਜਥੇਬੰਦੀ ਵੱਲੋ ਪੰਜਾਬ ਭਰ ਚ ਬੱਸਾਂ ਟੇਢੀਆਂ ਲਾ ਕੇ ਪੰਜਾਬ ਬਲੌਕ ਕਰਨ ਅਤੇ ਕਿਸੇ ਵੀ ਮੰਤਰੀ ਦੀ ਕੋਠੀ ਦਾ ਘਿਰਾਓ ਜਦੋ ਤੱਕ ਤਨਖਾਹ ਨਹੀਂ ਆਵੇਗੀ ਉਦੋ ਤੱਕ ਕਰਨ ਦਾ ਐਲਾਨ ਕੀਤਾ। ਇਹ ਸੰਘਰਸ਼ ਤਨਖਾਹ ਨਾ ਆਉਣ ਤੱਕ ਜਾਰੀ ਰਹੇਗਾ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans