ਨਵੀਂ ਦਿੱਲੀ, 27 ਜੂਨ – 18 ਜੁਲਾਈ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਸੋਮਵਾਰ ਨਾਮਜ਼ਦਗੀ ਪੱਤਰ ਦਾਖਲ ਕੀਤੇ। ਸਿਨਹਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਸ਼ਰਦ ਪਵਾਰ, ਰਾਹੁਲ ਗਾਂਧੀ ਅਤੇ ਅਖਿਲੇਸ਼ ਯਾਦਵ ਸਮੇਤ ਕਈ ਵਿਰੋਧੀ ਨੇਤਾ ਮੌਜੂਦ ਸਨ। ਇਸ ਮੌਕੇ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਵੀ ਵਿਰੋਧੀ ਧਿਰ ਦੇ ਹੋਰ ਨੇਤਾਵਾਂ ਨਾਲ ਮੌਜੂਦ ਸਨ।