Menu

ਗੈਂਗਸਟਰ ਲਾਰੈਂਸ ਬਿਸ਼ਨੋਈ 8 ਦਿਨ ਦੇ ਪੁਲਿਸ ਰਿਮਾਂਡ ‘ਤੇ

ਅੰਮ੍ਰਿਤਸਰ, 28 ਜੂਨ – ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ। ਡਿਊਟੀ ਮੈਜਿਸਟ੍ਰੇਟ ਸਪਿੰਦਰ ਸਿੰਘ ਨੇ ਬਿਸ਼ਨੋਈ ਨੂੰ 8 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਜਦਕਿ ਪੁਲਿਸ 14 ਦਿਨਾਂ ਦਾ ਰਿਮਾਂਡ ਮੰਗ ਰਹੀ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੂੰ ਜੁਆਇੰਟ ਇੰਟੈਰੋਗੇਸ਼ਨ ਸੈਂਟਰ ਲਿਜਾਇਆ ਜਾਵੇਗਾ, ਜੋ ਕਿ ਪੰਜਾਬ ਦਾ ਇਕਲੌਤਾ ਇੰਟੈਰੋਗੇਸ਼ਨ ਸੈਂਟਰ ਹੈ। ਜਿੱਥੇ ਖ਼ਤਰਨਾਕ ਅਪਰਾਧੀਆਂ ਤੋਂ ਪੁੱਛਗਿੱਛ ਕੀਤੀ ਜਾਂਦੀ ਹੈ। ਕੰਦੋਵਾਲੀਆ ਕਤਲ ਕੇਸ ‘ਚ ਥਾਣਾ ਮਜੀਠਾ ਰੋਡ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ, ਬਿਸ਼ਨੋਈ ਤੇ ਇੱਕ ਦਰਜਨ ਸ਼ਾਰਪ ਸ਼ੂਟਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਰਾਣਾ ਕੰਦੋਵਾਲੀਆ ਕਤਲ ਕੇਸ ਵਿੱਚ ਗੈਂਗਸਟਰ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਹੈ। ਕੰਦੋਵਾਲੀਆ ਕਤਲ ਕੇਸ ‘ਚ ਮਜੀਠਾ ਰੋਡ ਥਾਣੇ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਤੇ ਇਕ ਦਰਜਨ ਸ਼ਾਰਪ ਸ਼ੂਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਲਾਰੈਂਸ ਦੀ ਅਦਾਲਤ ‘ਚ ਪੇਸ਼ੀ ਤੋਂ ਪਹਿਲਾਂ ਪੁਲਿਸ ਨੇ ਜ਼ਿਲ੍ਹਾ ਅਦਾਲਤ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਸਨ। ਇਸ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਮਾਨਸਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਹਾਸਲ ਕਰ ਕੇ ਗੈਂਗਸਟਰ ਸਾਰਜ ਤੋਂ ਪੁੱਛਗਿੱਛ ਕੀਤੀ ਸੀ। ਅਦਾਲਤ ਨੇ ਪੁੱਛਗਿੱਛ ਲਈ ਸਾਰਜ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans