ਇੰਫਾਲ, 30 ਜੂਨ – ਮਣੀਪੁਰ ਦੇ ਨੋਨੀ ਜ਼ਿਲੇ ‘ਚ ਜਿਰੀਬਾਮ-ਇੰਫਾਲ ਰੇਲਵੇ ਲਾਈਨ ਦੇ ਕੋਲ ਭਾਰੀ ਢਿੱਗਾਂ ਡਿੱਗਣ ਕਾਰਨ ਹੋਈ। ਇੱਥੇ ਨੇੜੇ ਹੀ ਇੱਕ ਫੌਜੀ ਖੇਤਰੀ ਕੈਂਪ ਹੈ। ਜ਼ਮੀਨ ਖਿਸਕਣ ਕਾਰਨ ਹੁਣ ਤੱਕ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 45 ਤੋਂ ਵੱਧ ਲੋਕ ਲਾਪਤਾ ਹੋ ਗਏ ਹਨ। ਬਚਾਅ ਕਾਰਜ ਜਾਰੀ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਹੁਣ ਤੱਕ 19 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਜ਼ਖਮੀਆਂ ਦਾ ਨੋਨੀ ਆਰਮੀ ਮੈਡੀਕਲ ਯੂਨਿਟ ‘ਚ ਇਲਾਜ ਕੀਤਾ ਜਾ ਰਿਹਾ ਹੈ। ਗੰਭੀਰ ਜ਼ਖਮੀ ਵਿਅਕਤੀ ਨੂੰ ਬਚਾਉਣ ਦਾ ਕੰਮ ਜਾਰੀ ਹੈ।
ਮ੍ਰਿਤਕਾਂ ਦੀ ਪਛਾਣ ਭਾਰਤੀ ਫੌਜ ਦੇ 107 ਟੈਰੀਟੋਰੀਅਲ ਆਰਮੀ ਦੇ ਜਵਾਨਾਂ ਵਜੋਂ ਹੋਈ ਹੈ। ਇਨ੍ਹਾਂ ਲੋਕਾਂ ਨੂੰ ਮਨੀਪੁਰ ਦੇ ਨੋਨੀ ਜ਼ਿਲ੍ਹੇ ਦੇ ਤੁਪੁਲ ਰੇਲਵੇ ਸਟੇਸ਼ਨ ਨੇੜੇ ਜਿਰੀਬਾਮ ਤੋਂ ਇੰਫਾਲ ਤੱਕ ਇੱਕ ਨਿਰਮਾਣ ਅਧੀਨ ਰੇਲਵੇ ਲਾਈਨ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ।
ਰਿਪੋਰਟਾਂ ਮੁਤਾਬਕ ਭਾਰੀ ਜ਼ਮੀਨ ਖਿਸਕਣ ਨੇ ਇਜੇਈ ਨਦੀ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਹੈ। ਇਸ ਦੌਰਾਨ, ਪੀਆਈਬੀ ਦੇ ਰੱਖਿਆ ਵਿੰਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਾਰਤੀ ਫੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਦੁਆਰਾ ਇੱਕ ਵੱਡੇ ਬਚਾਅ ਕਾਰਜ ਚੱਲ ਰਿਹਾ ਹੈ। ਸਾਈਟ ‘ਤੇ ਇੰਜੀਨੀਅਰਿੰਗ ਪਲਾਂਟ ਉਪਕਰਣਾਂ ਨੂੰ ਬਚਾਅ ਯਤਨਾਂ ਵਿੱਚ ਲਗਾਇਆ ਗਿਆ ਹੈ।
ਢਿੱਗਾਂ ਡਿੱਗਣ ਕਾਰਨ ਈਜੈ ਨਦੀ ਦਾ ਵਹਾਅ ਪ੍ਰਭਾਵਿਤ ਹੋਇਆ ਹੈ। ਤਾਜ਼ਾ ਜ਼ਮੀਨ ਖਿਸਕਣ ਅਤੇ ਖਰਾਬ ਮੌਸਮ ਬਚਾਅ ਕਾਰਜਾਂ ਵਿੱਚ ਰੁਕਾਵਟ ਪਾ ਰਹੇ ਹਨ। ਹਾਲਾਂਕਿ ਲਾਪਤਾ ਲੋਕਾਂ ਨੂੰ ਬਚਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਫੌਜ ਦੇ ਹੈਲੀਕਾਪਟਰ ਬਚਾਅ ਲਈ ਤਿਆਰ ਹਨ। ਇਹ ਸਭ ਮੌਸਮ ਸਾਫ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਦੱਸ ਦੇਈਏ ਕਿ ਮਣੀਪੁਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ।
#WATCH | NDRF, SDRF, State Government and Railways workers involved in rescue work at the landslide-hit Tupul station building in Noney, Manipur
(Video credit: CPRO, NF Railway) pic.twitter.com/N7zo2pLaY7— ANI (@ANI) June 30, 2022