Menu

ਸੰਗਰੂਰ : ਮੈਰਿਟ ’ਚ ਆਏ ਬਾਰਵੀਂ ਦੇ ਵਿਦਿਆਰਥੀਆਂ ਨੂੰ ਡੀਸੀ ਨੇ ਆਪਣੇ ਦਫ਼ਤਰ ਵਿਖੇ ਬੁਲਾ ਕੇ ਕੀਤੀ ਹੌਂਸਲਾ ਅਫ਼ਜਾਈ

-ਭਵਿੱਖ ਵਿੱਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਕੀਤਾ ਉਤਸ਼ਾਹਿਤ

ਸੰਗਰੂਰ, 30 ਜੂਨ – ਜ਼ਿਲ੍ਹਾ ਸੰਗਰੂਰ ਵਿੱਚੋਂ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਮੈਰਿਟ ’ਤੇ ਆਏ 5 ਵਿਦਿਆਰਥੀਆਂ ਨੂੰ ਅੱਜ ਡਿਪਟੀ ਕਮਿਸ਼ਨਰ  ਜਤਿੰਦਰ ਜੋਰਵਾਲ ਵੱਲੋਂ ਵਿਸ਼ੇਸ਼ ਤੌਰ ’ਤੇ ਆਪਣੇ ਦਫ਼ਤਰ ਵਿਖੇ ਬੁਲਾਇਆ ਗਿਆ ਅਤੇ ਭਵਿੱਖ ਵਿੱਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਇਨ੍ਹਾਂ ਬੱਚਿਆਂ ਦੀ ਕਾਮਯਾਬੀ ਨਾਲ ਉਤਸ਼ਾਹਿਤ ਹਨ ਅਤੇ ਇਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਕਾਮਨਾ ਕਰਦੇ ਹਨ। ਸ਼੍ਰੀ ਜੋਰਵਾਲ ਨੇ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਪਾਇਲ, ਹੁਸਨਪ੍ਰੀਤ ਕੌਰ, ਪ੍ਰਿਯੰਕਾ ਸ਼ਰਮਾ ਤੇ ਗਗਨਦੀਪ ਕੌਰ ਅਤੇ ਵਿਦਿਆਰਥੀ ਅੰਸ਼ ਕਾਂਤ ਦੇ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਤੇ ਸਕੂਲ ਪਿ੍ਰੰਸੀਪਲਾਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ। ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਦੇ ਟੀਚਿਆਂ ਬਾਰੇ ਵੀ ਗੱਲਬਾਤ ਕੀਤੀ ਅਤੇ ਆਪਣੀ ਮਿਹਨਤ, ਲਗਨ ਤੇ ਦਿ੍ਰੜਤਾ ਨਾਲ ਹੋਰ ਉਚਾਈਆਂ ਛੂਹਣ ਲਈ ਪ੍ਰੇਰਿਆ। ਸ਼੍ਰੀ ਜੋਰਵਾਲ ਨੇ ਕਿਹਾ ਕਿ ਨਿਰੰਤਰ ਤੇ ਅਣਥੱਕ ਮਿਹਨਤ ਨਾਲ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ।
ਇਸ ਮੌਕੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਵੱਲੋਂ ਸਾਂਝੇ ਕੀਤੇ ਗਏ ਨੁਕਤਿਆਂ ’ਤੇ ਅਮਲ ਕਰਕੇ ਭਵਿੱਖ ਵਿੱਚ ਵੀ ਮਿਹਨਤ ਦੇ ਰਾਹ ’ਤੇ ਚੱਲਣ ਦਾ ਵਿਸ਼ਵਾਸ ਦਿਵਾਇਆ। ਵਿਦਿਆਰਥੀਆਂ ਨੇ ਕਿਹਾ ਕਿ ਉਹ ਇਸ ਮੁਲਾਕਾਤ ਨਾਲ ਕਾਫੀ ਉਤਸ਼ਾਹਿਤ ਹੋਏ ਹਨ ਅਤੇ ਭਵਿੱਖ ਵਿੱਚ ਵੀ ਚੰਗੇ ਮੁਕਾਮ ਹਾਸਲ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕੁਲਤਰਨਜੀਤ ਸਿੰਘ ਵੀ ਹਾਜ਼ਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans